Patiala: ਨਵ-ਜਨਮੇ ਬੱਚੇ ਦੀ ਸਿਹਤ ਸੰਭਾਲ ਸਬੰਧੀ ਮੈਡੀਕਲ ਅਫਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ।
Patiala: ਨਵ-ਜਨਮੇ ਬੱਚੇ ਦੀ ਸਿਹਤ ਸੰਭਾਲ ਸਬੰਧੀ ਮੈਡੀਕਲ ਅਫਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ।

ਪਟਿਆਲਾ 13 ਮਈ ( ) ਨਵਜਨਮੇ ਬੱਚਿਆ ਦੀ ਸਿਹਤ ਸੰਭਾਲ ਸਬੰਧੀ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਜਿਲ੍ਹਾ ਸਿਹਤ ਵਿਭਾਗ ਵੱਲੋ ਨਰਸਿੰਗ ਸਕੂਲ ਮਾਤਾ ਕੁਸ਼ਲਿਆ ਹਸਪਤਾਲ ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਨੂੰ ਟ੍ਰੇਨਿੰਗ ਦਿੱਤੀ ਗਿਆ। ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ ਨੇ ਕਿਹਾ ਕਿ ਬੇਸ਼ਕ ਪਿਛਲੇ ਕੁਝ ਸਮੇਂ ਦੋਰਾਨ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਮਾਂ ਬੱਚੇ ਦੀ ਸਿਹਤ ਸੰਭਾਲ ਸਬੰਧੀ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਦਕਾ ਬੱਚਿਆਂ ਦੀ ਮੋਤ ਦਰ ਵਿਚ ਕਾਫੀ ਕਮੀ ਆਈ ਹੈ ਪ੍ਰੰਤੁ ਇਸ ਵਿਚ ਹੋਰ ਕਮੀ ਲਿਆਉਣ ਦੀ ਜਰੂਰਤ ਹੈ। ਬੱਚਿਆਂ ਦੇ ਮਾਹਰ ਮਾਸਟਰ ਟ੍ਰੇਨਰ ਡਾ.ਨੇਹਾ ਵੱਲੋਂ ਮੈਡੀਕਲ ਅਫਸਰਾਂ ਨੂੰ ਨਵ-ਜੰਮੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਦੱਸਿਆ ਕਿ ਮਾਂਵਾ ਨੂੰ ਨਵ-ਜੰਮੇ ਬੱਚੇ ਨੂੰ ਜਨਮ ਤੋਂ ਤੁਰੰਤ ਬਾਦ ਮਾਂ ਦੇ ਪੇਟ ਤੇਂ ਰੱਖਣਾ,ਮਾਂ ਨਾਲੋ ਅੱਲਗ ਨਾ ਰੱਖਣਾ, ਬੱਚੇ ਦੇ ਸਿਰ ਅਤੇ ਪੈਰ ਨੂੰ ਢੱਕ ਕੇ ਰੱਖਣਾ, ਬੱਚੇ ਦੇ ਨਾੜੁਏ ਨੂੰ ਸੁੱਕਾ ਰੱਖਣਾ, ਜਨਮ ਤੋਂ ਤੁਰੰਤ ਬਾਦ ਬੱਚੇ ਨੂੰ ਮਾਂ ਦਾ ਦੁੱਧ ਦੇਣਾ, ਪਹਿਲੇ ਛੇ ਮਹੀਨੇ ਤੱਕ ਨਵ ਜਨਮੇ ਬੱਚਿਆਂ ਨੂੰ ਕੇਵਲ ਤੇਂ ਕੇਵਲ ਮਾਂ ਦਾ ਦੁੱਧ ਦੇਣਾ, ਪਖਾਨਾ ਜਾਣ ਤੋਂ ਬਾਦ ਅਤੇ ਬੱਚੇ ਨੂੰ ਫੀਡ ਦੇਣ ਤੋਂ ਪਹਿਲਾ ਹੱਥਾ ਨੂੰ ਸਾਬਣ ਨਾਲ ਧੋਣਾ ਆਦਿ ਬਹੁਤ ਜਰੂਰੀ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਟੀਕਾਕਰਨ ਅਫਸਰ ਡਾ.ਕੂਸ਼ਲਦੀਪ ਗਿੱਲ ਵੱਲੋਂ ਬੱਚਿਆਂ ਦੇ ਜਨਮ ਤੋਂ ਬਾਦ ਬੱਚੇ ਵਿਚ ਖਤਰੇ ਦੇ ਚਿੰਨ ਜਿਵੇਂ ਬੱਚੇ ਵੱਲੋ ਮਾਂ ਦਾ ਦੂਧ ਲੈਣ ਵਿਚ ਮੁਸ਼ਕਿਲ, ਬੱਚੇ ਨੂੰ ਸਾਹ ਔਖਾ ਆਉਣਾ,ਬੱਚੇ ਦਾ ਸ਼ਰੀਰ ਜਿਆਦਾ ਗਰਮ ਜਾਂ ਜਿਆਦਾ ਠੰਡਾ ਹੋਣਾ, ਬੱਚੇ ਦਾ ਨਿਢਾਲ ਹੋਣ ਵਰਗੀਆਂ ਨਿਸ਼ਾਨੀਆ ਬਾਰੇ ਦੱਸਿਆ ਗਿਆ, ਤਾਂ ਜੋ ਬੱਚਿਆਂ ਦੀ ਸਹੀ ਸਿਹਤ ਸੰਭਾਲ ਹੋ ਸਕੇ। ਉਹਨਾਂ ਦੱਸਿਆ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋ ਬਚਾਅ ਸਬੰਧੀ ਲੱਗਣ ਵਾਲੇ ਟੀਕੇ ਸਮੇਂ ਸਿਰ ਲਗਵਾਉਣ ਦੱਸਿਆ। ਇਸ ਮੌਕੇ ਮੈਡੀਕਲ ਸੁਪਰਡੈਂਟ ਐਮ.ਕੇ.ਐਚ ਡਾ.ਵਿਕਾਸ ਗੋਇਲ, ਸਹਾਇਕ ਹੇਲਥ ਅਫਸਰ ਡਾ.ਇੰਦਰਪ੍ਰੀਤ ਰੰਧਾਵਾ, ਡੀ.ਪੀ.ਮੀ ਰਿਤਿਕਾ ਗਰੋਵਰ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਸੀ.ਓ ਗੁਰਦੇਵ ਸਿੰਘ ਅਤੇ ਬਿੱਟੂ ਹਾਜਰ ਸਨ।
