Patiala: ਸਿਹਤ ਵਿਭਾਗ ਵੱਲੋਂ ਅੱਖਾਂ ਦੀ ਜਾਂਚ ਦਾ ਮੁਫਤ ਕੈਂਪ ਪਿੰਡ ਲਲੋਡਾ ਵਿਖੇ ਲਗਾਇਆ ਗਿਆ 

Patiala: ਸਿਹਤ ਵਿਭਾਗ ਵੱਲੋਂ ਅੱਖਾਂ ਦੀ ਜਾਂਚ ਦਾ ਮੁਫਤ ਕੈਂਪ ਪਿੰਡ ਲਲੋਡਾ ਵਿਖੇ ਲਗਾਇਆ ਗਿਆ

ਪਟਿਆਲਾ 14 ਮਈ ( ) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਆਈ ਸਕਰੀਨਿੰਗ ਕੈਂਪ ਪਿੰਡ ਲਲੋਡਾ ਵਿਖੇ ਲਗਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਮੋਨਿਕਾ ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਮਾਹਰ ਡਾਕਟਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਨਜ਼ਰ ਦੀ ਜਾਂਚ , ਮੋਤੀਆਬਿੰਦ, ਗੁਲੂਕੋਮਾ, ਰਿਫਰੈਕਟਿਵ ਏਰਰ ਆਦਿ ਵਰਗੀਆਂ ਆਮ ਬਿਮਾਰੀਆਂ ਦੀ ਸਕਰੀਨਿੰਗ ਕੀਤੀ ਗਈ। ਅੱਖਾਂ ਦੀ ਸਾਂਭ ਸੰਭਾਲ ਬਾਰੇ ਵੀ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ 100 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ, 56 ਮਰੀਜ਼ਾਂ ਨੂੰ ਐਨਕਾਂ ਵੰਡੀਆਂ ਗਈਆਂ, ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ 1 ਰਿਫਰੈਕਟਿਵ ਏਰਰ ਵਾਲੇ ਮਰੀਜ਼ਾ ਨੂੰ ਮਾਤਾ ਕੌਸ਼ਲਿਆ ਹਸਪਤਾਲ ਰੈਫਰ ਕੀਤਾ ਗਿਆ। ਉਹਨਾਂ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਵਿਸ਼ੇਸ਼ ਕੈਂਪ ਜਾਰੀ ਰਹਿਣਗੇ। ਉਹਨਾਂ ਦੱਸਿਆ ਕਿ ਕੱਲ 15 ਮਈ ਨੂੰ ਕੈਂਪ ਪਿੰਡ ਖੁਰਦ ਵਿੱਚ ਲੱਗੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਕੇ ਕੈਂਪ ਦਾ ਲਾਹਾ ਲੈਣਾ ਚਾਹੀਦਾ ਹੈ। ਕੈਂਪ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਵਾਲੇ ਕਾਰਡ ਵੀ ਬਣਾਏ ਗਏ। ਕੈਂਪ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਮੁੱਖ ਮੰਤਰੀ ਸਿਹਤ ਯੋਜਨਾ ਵਾਲੇ ਕਾਰਡ ਬਣਾਉਣ ਲਈ ਜਾਗਰੂਕ ਵੀ ਕੀਤਾ ਗਿਆ। ਕੈਂਪ ਵਿੱਚ ਅੱਖਾਂ ਦੇ ਮਾਹਰ ਡਾ.ਰਵਨੀਤ ਕੌਰ, ਡਾ.ਮਨਿੰਦਰ ਸਿੰਘ, ਅਪਥਾਲਮਿਕ ਅਫਸਰ ਸੀਮਾ ਰਾਣੀ, ਜਿਲ੍ਹਾ ਬੀ.ਸੀ.ਸੀ ਜਸਬੀਰ ਕੌਰ, ਬੀ.ਈ.ਈ ਸ਼ਾਯਾਨ ਅਤੇ ਸਿਹਤ ਕਰਮਚਾਰੀ ਮੌਜੂਦ ਸਨ।