Patiala News:ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਕਿਸ਼ਨਗੜ੍ਹ ਵਿੱਚ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਅਤੇ ਐਸ.ਐਮ.ਓ ਭਾਦਸੋਂ ਡਾ. ਮੋਨਿਕਾ ਸੂਦ ਦੀ ਦੇਖਰੇਖ ਹੇਠ ਆਯੋਜਿਤ ਕੀਤਾ ਗਿਆ।

ਕੈਂਪ ਦੌਰਾਨ 134 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, 70 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ ਅਤੇ 07 ਮਰੀਜ਼ਾਂ ਨੂੰ ਮੁਫ਼ਤ ਲੈਂਜ਼ ਪਾਏ ਜਾਣਗੇ।ਕੈਂਪ ਦਾ ਪ੍ਰਬੰਧ ਡਾ. ਨਵਜੋਤ ਕੌਰ ਮੈਡੀਕਲ ਅਫਸਰ ਇੰਚਾਰਜ, ਪ੍ਰਾਇਮਰੀ ਹੈਲਥ ਸੈਂਟਰ ਅਜਨੋਦਾ ਨੋਡਲ ਅਫਸਰ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ। ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਗਈ। ਇਸ ਮੌਕੇ ਐਮ.ਐਮ.ਐਸ.ਵਾਈ ਕਾਰਡ ਵੀ ਬਣਾਏ ਗਏ, ਜਿਸ ਲਈ ਬਲਾਕ ਭਾਦਸੋਂ ਵੱਲੋਂ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਸੀ ਅਤੇ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ।