ਪਟਿਆਲਾ,16 ਮਈ : ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਪਟਿਆਲਾ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਨੇ ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੂੰ ਡੇਂਗੂ ਬਿਮਾਰੀ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣੀ ਬਹੁਤ ਜ਼ਰੂਰੀ ਹੈ ਅਤੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਇਸ ਤੋਂ ਇਲਾਵਾ ਮੱਛਰਾਂ ਤੋਂ ਬਚਾਅ ਲਈ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਤੇ ਇਲਾਜ ਮੁਫਤ ਕੀਤਾ ਜਾਂਦਾ ਹੈ।
ਇਸ ਮੌਕੇ ਜਿਲਾ ਐਪਿਡੇਮੌਲੋਜਿਸਟ ਡਾ.ਸੁਮਿਤ ਸਿੰਘ ਨੇ ਡੇਂਗੂ ਦੇ ਲੱਛਣਾਂ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਅਚਾਨਕ ਤੇਜ਼ ਬੁਖਾਰ ਹੋਣਾ,ਸਿਰ ਦਰਦ ਅਤੇ ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ‘ਚ ਦਰਦ, ਉਲਟੀਆਂ ਆਉਣਾ ਜਾਂ ਜੀਅ ਕੱਚਾ ਹੋਣਾ, ਸਰੀਰ ਉੱਤੇ ਲਾਲ ਰੰਗ ਦੇ ਧੱਫੜ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਇਸ ਦੌਰਾਨ ਡਾ. ਦਿਵਜੋਤ ਨੇ ਵਿਦਿਆਰਥੀਆਂ ਨੂੰ ਵਾਟਰ ਬੌਰਨ ਡਜ਼ੀਜ਼ ਤੋਂ ਜਾਣੂ ਕਰਵਾਇਆ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਸਾਨੂੰ ਸਾਫ ਪਾਣੀ ਪੀਣਾ ਚਾਹੀਦਾ ਹੈ ਤੇ ਸਾਫ ਭੋਜਨ ਕਰਨਾ ਚਾਹੀਦਾ ਹੈ। ਇਸ ਮੌਕੇ ਡਾ.ਅਨਮੋਲ ਰਤਨ, ਡਾ. ਜੈਸਮੀਨ, ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਐਲਐਚਵੀ ਬਲਵਿੰਦਰ ਕੌਰ ਹਾਜ਼ਰ ਸਨ।