Patiala News: ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਵਿਸ਼ੇਸ਼ ਕੈਂਪ ਆਯੋਜਿਤ

Patiala News: ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਵਿਸ਼ੇਸ਼ ਕੈਂਪ ਆਯੋਜਿਤ

 ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ  ਅਭਿਆਨ ਦੇ ਸਫਲਤਾਪੂਰਵਕ 10 ਸਾਲ ਪੂਰੇ ਹੋਣ ਦੇ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ  ਵਾਲੀਆਂ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ.ਕੁਸ਼ਲਦੀਪ ਗਿੱਲ ਨੇ ਕਿਹਾ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਮਹੀਨੇ ਦੇ 9 ਅਤੇ 23 ਤਰੀਕ ਨੂੰ ਜਿਲ੍ਹਾ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਗਰਭਵਤੀ ਔਰਤਾਂ ਦੀ  ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਕੈਂਪ ਵਿੱਚ ਸਾਰੀਆਂ ਗਰਭਵਤੀ ਔਰਤਾਂ ਦਾ ਵਿਸ਼ੇਸ਼ ਐਂਟੀਨੇਟਲ ਚੈੱਕਅਪ ਕਰਕੇ ਸਾਰੀਆਂ ਲੋੜੀਦੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਪੀ.ਐਮ.ਐਸ.ਐਮ.ਏ ਤਹਿਤ ਮੈਡੀਕਲ ਸੁਪਰਡੈਂਟ ਡਾ.ਵਿਕਾਸ ਗੋਇਲ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ.ਵਿਕਾਸ ਗੋਇਲ ਵੱਲੋਂ ਗਰਭਵਰਤੀ ਔਰਤਾਂ ਨੂੰ ਚੈਕਅੱਪ ਦੇ ਨਾਲ ਸਿਹਤ ਸਿੱਖਿਆ ਵੀ ਦਿੱਤੀ ਗਈ ਕਿ ਉਹ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਫਰੂਟ ਖਾਣ,  ਪਨੀਰ, ਅੰਡੇ, ਦਾਲਾਂ ਆਦਿ ਦੀ ਵਰਤੋਂ ਕਰਨ ਅਤੇ ਜੱਚਾ ਬੱਚਾ ਦੀ ਤੰਦਰੁਸਤੀ ਲਈ ਵਾਧੂ ਖੁਰਾਕ ਖਾਣ, ਮੋਟੇ ਅਨਾਜ ਦੀ ਵਰਤੋ, ਮਾਂ ਦੇ ਦੁੱਧ ਦੀ ਮਹੱਤਤਾ, ਨਿੱਜੀ ਸਾਫ-ਸਫਾਈ, ਸਮੇਂ ਸਿਰ ਟੀਕਾਕਰਨ ਬਾਰੇ ਵੀ ਪ੍ਰੇਰਿਤ ਕੀਤਾ ਗਿਆ। ਉਹਨਾਂ ਵੱਲੋਂ ਸਾਰੀ ਗਰਭਵਤੀ ਔਰਤਾਂ ਨੂੰ ਡਿਲੀਵਰੀ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣ ਬਾਰੇ ਅਪੀਲ ਕੀਤੀ। ਗਾਈਨੀ ਦੇ ਮਾਹਿਰ ਡਾ.ਦਿਵਯਾ ਨੇ ਦੱਸਿਆ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਨੇਪਿਆਂ ਜਿਵੇਂ ਬਲੱਡ ਪ੍ਰੈਸ਼ਰ ਦਾ ਵਧਣਾ, ਅਨੀਮੀਆਂ , ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ, ਤਾਂ ਜੋ ਜੱਚਾ ਬੱਚਾ ਤੰਦਰੁਸਤ ਰਹਿਣ, ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੇ ਚੈੱਕ ਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ ਐਚ. ਆਈ. ਵੀ ਟੈਸਟ, ਸ਼ੂਗਰ ਤੇ ਹੋਰ ਲੱਛਣਾਂ ਦੀ ਵੀ ਜਾਂਚ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਗਰਭਵਤੀ ਔਰਤਾਂ ਦਾ ਸਾਰਾ ਇਲਾਜ ਅਤੇ ਟੈਸਟ ਸਰਕਾਰੀ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਉਹਨਾਂ ਵੱਲੋਂ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਦੀ ਵੰਡ ਵੀ ਕੀਤੀ ਗਈ । ਇਸ ਮੋਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ.ਸ਼ਬਦੀਪ ਅਤੇ ਡਾ.ਜੈਦੀਪ ਭਾਟੀਆ, ਡਾ.ਚੰਚਲ, ਮਾਸ ਮੀਡੀਆ ਵਿੰਗ ਦੀ ਸਮੂਹ ਟੀਮ, ਐਲ.ਐਚ.ਵੀ ਅਨੀਤਾ ਰਾਣੀ ਅਤੇ ਆਸ਼ਾ ਵਰਕਰ ਹਾਜਰ ਸਨ।