Patiala News: ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਕੁਰਬਾਨੀ ਨੂੰ ਟਰੱਸਟ ਦੇ ਚੇਅਰਮੈਨ ਸੁਖਦੇਵ ਸਿੰਘ ਰਾਜ ਵਿਸ਼ਵ ਪੱਧਰ ਤੇ ਉਜਾਗਰ ਕਰਨ : ਪ੍ਰੋ. ਬਡੁੰਗਰ 

Patiala News: ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਕੁਰਬਾਨੀ ਨੂੰ ਟਰੱਸਟ ਦੇ ਚੇਅਰਮੈਨ ਸੁਖਦੇਵ ਸਿੰਘ ਰਾਜ ਵਿਸ਼ਵ ਪੱਧਰ ਤੇ ਉਜਾਗਰ ਕਰਨ : ਪ੍ਰੋ. ਬਡੁੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਟਰੱਸਟ ਦੇ ਨਵੇਂ ਚੁਣੇ ਗਏ ਚੇਅਰਮੈਨ  ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ
ਟਰੱਸਟ ਸ੍ਰੀ ਫਤਿਹਗੜ੍ਹ ਸਾਹਿਬ ਦੇ ਨਵੇ ਚੁਣੇ ਗਏ ਚੇਅਰਮੈਨ ਸ੍ਰ ਸੁਖਦੇਵ ਸਿੰਘ ਰਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਸਿੱਖ ਜਗਤ ਵਿੱਚ ਬਹੁਤ ਵੱਡੀ ਕੁਰਬਾਨੀ ਹੈ, ਜਿਨ੍ਹਾਂ ਨੇ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਜਗਤ ਮਾਤਾ ਗੁਜਰੀ ਜੀ ਨੂੰ ਮੁਗਲ ਹਕੂਮਤ ਵੱਲੋਂ ਠੰਡੇ ਬੁਰਜ ਵਿੱਚ ਕੈਦ ਰੱਖਣ ਤੇ ਪੋਹ ਦੀਆਂ ਠੰਡੋ ਠਾਰ ਰਾਤਾਂ ਵਿੱਚ ਆਪਣੀ ਪਤਨੀ ਦੇ ਸੋਨੇ ਚਾਂਦੀ ਦੇ ਜੇਵਰਾਤ ਪਿਆਦਿਆਂ ਨੂੰ ਰਿਸ਼ਵਤ ਦੇ ਤੌਰ ਤੇ ਦੇ ਕੇ ਗਰਮ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ ਤੇ ਇਸ ਸੇਵਾ ਦਾ ਮੁਗਲ ਹਕੂਮਤ ਨੂੰ ਪਤਾ ਲੱਗਣ ਤੇ ਜਾਲਮ ਸੂਬਾ ਸਰਹੰਦ ਦੇ ਗੈਰ ਮਨੁੱਖੀ ਹੁਕਮਾ ਨਾਲ ਜਿੱਥੇ ਭਾਈ ਮੋਤੀ ਰਾਮ ਜੀ ਨੂੰ ਸ਼ਹੀਦ ਕੀਤਾ ਗਿਆ, ਉੱਥੇ ਹੀ ਉਹਨਾਂ ਦੀ ਬਿਰਧ ਮਾਤਾ ਅਤੇ 7 ਸਾਲ ਦੇ ਛੋਟੇ ਪੁੱਤਰ ਅਤੇ ਪਤਨੀ ਨੂੰ ਕੋਹਲੂ ਵਿਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ ।
ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਉਨਾਂ ਦੇ ਬਤੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਮਹਾਨ ਸ਼ਹੀਦ ਅਤੇ ਗੁਰੂ ਘਰ ਦੇ ਅਨਿੰਨ ਸ਼ਰਧਾਲੂ ਸਿੱਖ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਬਿਲਕੁਲ ਨਜ਼ਦੀਕ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਕੰਪਿਊਟਰ ਸਾਇੰਸ ਅਤੇ ਰਿਸਰਚ ਕਾਲਜ ਦੀ ਉਸਾਰੀ ਕਰਵਾਈ ਜਿੱਥੇ ਅੱਜ ਕੱਲ ਅਨੇਕਾਂ ਹੀ ਵਿਦਿਆਰਥੀ ਇਸ ਆਧੁਨਿਕ ਵਿਸ਼ੇ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ ਆਪਣੀ ਸਵੈਮਾਨ ਵਾਲੀ ਰੋਜੀ ਰੋਟੀ ਕਮਾਉਣ ਯੋਗ ਬਣੇ ਹੋਏ ਹਨ । ਇਸ ਦੇ ਨਾਲ ਹੀ ਅਕਾਲੀ ਦਲ ਦੀ ਸਰਕਾਰ ਸਮੇਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਾਰਕ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਨਾਮ ਤੇ ਬਣਾਈ ਗਈ ।
ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਨਵੇਂ ਬਣੇ ਚੇਅਰਮੈਨ ਸੁਖਦੇਵ ਸਿੰਘ ਰਾਜ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨੀ ਵੱਡੀ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਕੁਰਬਾਨੀ ਹੈ, ਉਸ ਨੂੰ ਸਾਰੇ ਹਿੰਦੁਸਤਾਨ ਤੇ ਵਿਸ਼ਵ ਪੱਧਰ ਤੇ ਲੋਕਾਂ ਨੂੰ ਦੱਸਣ ਦੀ ਲੋੜ ਹੈ, ਤਾਂ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਅਜਿਹੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਪਤਾ ਲੱਗ ਸਕੇ।