Patiala News: ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤਿਆਂ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 24 ਜੂਨ ਨੂੰ

Patiala News: ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤਿਆਂ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 24 ਜੂਨ ਨੂੰ
ਪਟਿਆਲਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਅਤੇ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡੇਅਰੀ ਧੰਦੇ ਸਬੰਧੀ 4 ਹਫਤਿਆਂ ਦਾ ਵੱਖਰਾ ਡੇਅਰੀ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਵਾਸਤੇ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਪਟਿਆਲਾ ਦੇ ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੀ ਗਤੀਸ਼ੀਲ ਅਗਵਾਈ  ਵਿੱਚ ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾ ਧਿਆਨ ਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸ਼ਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆ ਦੀ ਆਮ ਬੀਮਾਰੀਆਂ, ਦੁੱਧ ਦੀ ਫੈਟ, ਐਸ .ਐਨ ਐਫ ਸਮੇਤ ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ, ਗੰਢੋਇਆਂ ਦੀ ਖਾਦ ਤਿਆਰ ਕਰਨ, ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰਨ ਤੇ ਵਰਤੋਂ, ਸਾਫ ਦੁੱਧ ਪੈਦਾ ਕਰਨ ਅਤੇ ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮਿਤੀ 06 ਜੁਲਾਈ 2026 ਤੋਂ ਚਾਰ ਹਫਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਤੇ ਵਿਸਥਾਰ ਸੇਵਾ ਕੇਦਰ, ਬੀਜਾ ਲੁਧਿਆਣਾ ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਇਸ ਲਈ ਜਨਰਲ ਵਰਗ ਲਈ ਫੀਸ 5000 ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਸਲਿੰਗ ਮਿਤੀ 24 ਜੂਨ 2026 ਨੂੰ ਸਵੇਰ 10 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ,ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਕੀਤੀ ਜਾਣੀ ਹੈ।
ਦਲਬੀਰ ਕੁਮਾਰ ਨੇ ਦੱਸਿਆ ਕਿ ਸਿਖਲਾਈ ਲਈ ਘੱਟੋ ਘੱਟੋਂ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇਂ ਚਾਹੀਦੇ ਹਨ। ਇਸ ਲਈ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ, ਕੁਆਟਰ ਨੰਬਰ 313-321, ਘਲੋੜੀ ਗੇਟ, ਪਟਿਆਲਾ ਪਾਸੋ 100 ਰੁਪਏ ਦਾ ਪ੍ਰਾਸਪੈਕਟ ਪ੍ਰਾਪਤ ਕਰਕੇ ਕਾਊਸਲਿੰਗ/ਚੋਣ ਦੀ ਮਿਤੀ ਤੋਂ ਪਹਿਲਾ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 81461-00543 ‘ਤੇ ਵੀ ਸੰਪਰਕ ਕਰ ਸਕਦੇ ਹਨ।