Patiala News: ਐਨ.ਆਰ.ਆਈ. ਮਿਲਣੀ 2026 ਮੋਹਾਲੀ ਵਿਖੇ ਅੱਜ (24ਜੂਨ)
Patiala News: ਐਨ.ਆਰ.ਆਈ. ਮਿਲਣੀ 2026 ਮੋਹਾਲੀ ਵਿਖੇ ਅੱਜ (24ਜੂਨ)

*ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਐਨ.ਆਰ.ਆਈਜ਼ ਵੱਧ ਤੋਂ ਵੱਧ ਮਿਲਣੀ ‘ਚ ਕਰਨ ਸ਼ਮੂਲੀਅਤ : ਜ਼ਿਲ੍ਹਾ ਮਾਲ ਅਫਸਰ*
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 24 ਜੂਨ, 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ “ਐਨ.ਆਰ.ਆਈ. ਮਿਲਣੀ 2026” ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਜ਼ਿਲ੍ਹੇ ਦੇ ਨੋਡਲ ਅਫਸਰ ਕੰਮ ਜਿਲਾ ਮਾਲਕ ਅਫਸਰ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਅਤੇ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਦਰਪੇਸ਼ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ।
ਉਨ੍ਹਾਂ ਦੱਸਿਆ ਕਿ ਪਟਿਆਲਾ, ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ, ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਸਮੱਸਿਆਵਾਂ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ।
