Akali Dal Rally in Patiala

October 7, 2018 - PatialaPolitics

ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਖਾਲਸਾ ਪੰਥ ਸਿੱਖ ਕੌਮ ਦੀ ਦੁਸ਼ਮਣ ਕਾਂਗਰਸ ਪਾਰਟੀ ਨੂੰ ਕਦੇ ਵੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਅਤੇ ਸਿੱਖ ਕੌਮ ਦੀ ਤਕਦੀਰ ਦੇ ਫੈਸਲੇ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ।

ਇੱਥੇ ਬਹੁਗਿਣਤੀ ਵਿਚ ਸਿੱਖਾਂ ਅਤੇ ਆਮ ਲੋਕਾਂ ਦੇ ਜੁੜੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਹਮੇਸ਼ਾਂ ਇਹ ਗੱਲ ਕਹੀ ਹੈ ਕਿ ਬੇਅਦਬੀ ਦੇ ਮੁੱਦੇ ਉੱਤੇ ਉਹਨਾਂ ਦੀ ਪਾਰਟੀ ਖ਼ਿਲਾਫ ਲਾਏ ਜਾ ਰਹੇ ਸਾਰੇ ਝੂਠ ਦੋਸ਼ ਕਾਂਗਰਸ ਪਾਰਟੀ ਦੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਲਈ ਰਚੀ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ। ਜਿਸ ਤਹਿਤ ਕਾਂਗਰਸ ਦਾ ਅਸਲੀ ਮੰਤਵ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਨ ਵਾਲਿਆਂ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਕਲੀਨ ਚਿਟ ਦੇਣਾ ਹੈ। ਉਹਨਾਂ ਕਿਹਾ ਕਿ ਹੁਣ ਕਿਸੇ ਹੋਰ ਨੇ ਨਹੀਂ ਸਗੋਂ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਦੀ ਆਪਣੀ ਨੀਅਤ ਬਾਰੇ ਜਨਤਕ ਤੌਰ ਤੇ ਐਲਾਨ ਕਰਕੇ ਬਿੱਲੀ ਨੂੰ ਥੈਲੇ ਵਿਚੋਂ ਬਾਹਰ ਕੱਢ ਦਿੱਤਾ ਹੈ। ਕੈਪਟਨ ਅਮਰਿੰਦਰ ਵੱਲੋਂ ਕੀਤੇ ਇਸ ਸਨਸਨੀਖੇਜ਼ ਖੁਲਾਸੇ ਨੇ ਸਾਡੇ ਇਸ ਸ਼ੱਕ ਨੂੰ ਵੀ ਪੱਕਾ ਕਰ ਦਿੱਤਾ ਹੈ ਕਿ ਕੁੱਝ ਅਖੌਤੀ ਸਿੱਖ ਜਥੇਬੰਦੀਆਂ, ਜਿਹਨਾਂ ਨੇ ਹਮੇਸ਼ਾ ਹੀ ਅਕਾਲੀ ਦਲ ਦਾ ਵਿਰੋਧ ਕੀਤਾ ਹੈ, ਸਿੱਖ ਸੰਗਤਾਂ ਅਤੇ ਅਕਾਲੀ ਦਲ ਖ਼ਿਲਾਫ ਰਚੀ ਜਾ ਰਹੀ ਇਸ ਸਾਜ਼ਿਸ਼ ਵਿਚ ਸਿੱਖ-ਵਿਰੋਧੀ ਕਾਂਗਰਸ ਪਾਰਟੀ ਨਾਲ ਰਲੀਆਂ ਹੋਈਆਂ ਹਨ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਅਜਿਹੀ ਨੀਅਤ ਬਾਰੇ ਪਹਿਲੀ ਵਾਰ ਖੁਲਾਸਾ ਲੰਘੇ ਵਿਧਾਨ ਸਭਾ ਇਜਲਾਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੀਤਾ ਸੀ, ਜਦੋਂ ਉਸ ਨੇ ਸ਼ਰੇਆਮ ਆਪਣੇ ਪਾਰਟੀ ਅਤੇ ਕੈਬਨਿਟ ਸਾਥੀ ਸੁਖਜਿੰਦਰ ਸਿੰਘ ਰੰਧਾਵਾਂ ਨੂੰ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਵਾਸਤੇ ਤਿਆਰ ਰਹਿਣ ਲਈ ਕਿਹਾ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਹਿੰਦਿਆਂ ਇਸ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਹੁਣ ਲੜਾਈ ਖਾਲਸਾ ਪੰਥ ਅਤੇ ਕਾਂਗਰਸ ਪੰਥ ਵਿਚਕਾਰ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਕੇ ਪੰਜਾਬ ਦੇ ਲੋਕਾਂ ਸਭ ਤੋਂ ਵੱਡਾ ਵਿਸ਼ਵਾਸ਼ਘਾਤ ਕੀਤਾ ਹੈ। ਇਸ ਦੇ ਮੁੱਖ ਆਗੂਆਂ ਵਿਚੋਂ ਇੱਕ ਨਵਜੋਤ ਸਿੱਧੂ ਦੀ ਪਤਨੀ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਸਰਕਾਰੀ ਖਜ਼ਾਨੇ ਵਿਚ ਪੈਸਿਆਂ ਦੀ ਕਮੀ ਨਹੀਂ ਹੈ, ਪਰ ਇਹ ਪੈਸਾ ਮੰਤਰੀ ਲੁੱਟ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੀ ਮਾੜੀ ਕਾਰਗੁਜ਼ਾਰੀ ਬਾਰੇ ਇਹ ਸਰਟੀਫਿਕੇਟ ਆਪਣੇ ਹੀ ਇੱਕ ਮੰਤਰੀ ਦੀ ਪਤਨੀ ਕੋਲੋਂ ਹਾਸਿਲ ਕੀਤਾ ਹੈ।
ਅਕਾਲੀ ਦਲ ਵੱਲੋਂ ਕਾਂਗਰਸ ਪਾਰਟੀ ਵਿਰੁੱਧ ਕੀਤੀ ਇਸ ਜਬਰ ਵਿਰੋਧੀ ਰੈਲੀ ਵਿਚ ਡੇਢ ਲੱਖ ਦੇ ਕਰੀਬ ਦਾ ਲੋਕਾਂ ਦਾ ਇਕੱਠ ਵੇਖਣ ਨੂੰ ਮਿਲਿਆ। ਕਈ ਹਜ਼ਾਰ ਲੋਕ ਪੰਡਾਲ ਤੋਂ ਬਾਹਰ ਖੜ•ੇ ਸਨ। ਇਸ ਤੋਂ ਇਲਾਵਾ ਰੈਲੀ ਵਿਚ ਪਹੁੰਚਣ ਲਈ ਰਸਤੇ ਵਿਚ ਆ ਰਹੇ ਲੋਕਾਂ ਦੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ ਨਜ਼ਰ ਆ ਰਹੀਆਂ ਸਨ।
ਇਸ ਮੌਕੇ ਉੱਪਰ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸਲੀ ਦੈਂਤ ਉਹ ਸਨ, ਜਿਹਨਾਂ ਨੇ ਬਰਗਾੜੀ ਵਿਖੇ ਬੇਅਦਬੀ ਕੀਤੀ ਸੀ। ਇਹ ਸਭ ਪੰਜਾਬ ਦੇ ਅਮਨ ਅਤੇ ਭਾਈਚਾਰਕ ਸਾਂਝ ਨੂੰ ਲਾਬੂੰ ਲਾਉਣ ਲਈ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਘਟਨਾ ਨੇ ਸਭ ਤੋਂ ਵੱਧ ਦੁੱਖ ਅਕਾਲੀ ਦਲ ਨੂੰ ਪਹੁੰਚਾਇਆ ਸੀ। ਕਾਂਗਰਸ ਨੇ ਇਸ ਘਟਨਾ ਦਾ ਇਸਤੇਮਾਲ ਸਾਨੂੰ ਬਦਨਾਮ ਕਰਨ ਲਈ ਕੀਤਾ ਸੀ ਅਤੇ ਅਜੇ ਇਸ ਨੇ ਉਹਨਾਂ ਲੋਕਾਂ ਨਾਲ ਜੁੰਡਲੀ ਬਣਾਈ ਹੋਈ ਹੈ, ਜਿਹੜੇ ਧਰਮ ਦੇ ਨਾਂ ਉੱਤੇ ਪੈਸੇ ਇਕੱਠੇ ਕਰਨ ਲਈ ਪੰਥ ਦਾ ਇਸਤੇਮਾਲ ਕਰ ਰਹੇ ਹਨ।
ਇਹ ਟਿੱਪਣੀ ਕਰਦਿਆਂ ਕਿ ਅੱਜ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਕੌਣ ਸਹੀ ਹੈ ਅਤੇ ਕੌਣ ਗਲਤ, ਸਰਦਾਰ ਸੁਖਬੀਰ ਬਾਦਲ ਨੇ ਕਿਹਾ ਕਿ ਜਿੱਥੇ ਤਕ ਆਪ ਆਗੂ ਸੁਖਪਾਲ ਖਹਿਰਾ ਦਾ ਸੰਬੰਧ ਹੈ, ਉਸ ਦੇ ਮਨ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਲਈ ਕੋਈ ਸਤਿਕਾਰ ਨਹੀਂ ਹੈ, ਉਹ ਸਿਰਫ ਪੈਸੇ ਕਮਾਉਣ ਦੇ ਲਾਲਚ ਵਿਚ ਅੱਜ ਬਰਗਾੜੀ ਗਿਆ ਸੀ।
ਅੱਜ ਲੰਬੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੇੜੀ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਵੱਲੋਂ ਨਕਾਰੇ ਜਾਣ ਤੋਂ ਡੇਢ ਸਾਲ ਮਗਰੋਂ ਕੈਪਟਨ ਨੂੰ ਲੰਬੀ ਆਉਣ ਦਾ ਸਮਾਂ ਮਿਲ ਗਿਆ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸਭਾ ਸੀਟ ਜਿੱਤਣ ਮਗਰੋਂ ਉਹ ਕਦੇ ਵੀ ਅੰਮ੍ਰਿਤਸਰ ਨਹੀਂ ਸੀ ਗਿਆ। ਉਹਨਾਂ ਕਿਹਾ ਕਿ 2017 ਵਿਚ ਇਸ ਸ਼ਹਿਰ ਤੋਂ ਜਿੱਤਣ ਮਗਰੋਂ ਉਸ ਨੇ ਕਦੇ ਪਟਿਆਲਾ ਵਿਚ ਚੱਕਰ ਨਹੀਂ ਮਾਰਿਆ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਦਾ ਵਿਸ਼ਵਾਸ਼ ਹੈ ਕਿ ਪੰਜਾਬ ਤਦ ਹੀ ਖੁਸ਼ਹਾਲ ਹੋਵੇਗਾ, ਜੇਕਰ ਇੱਥੇ ਅਮਨ ਅਤੇ ਭਾਈਚਾਰਕ ਸਾਂਝ ਹੋਵੇਗੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੀ ਸ਼ਾਂਤੀ ਬਚਾਉਣ ਵਿਚ ਨਾਕਾਮ ਸਾਬਿਤ ਹੋਈ ਹੈ ਅਤੇ ਇਹ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਵੀ ਮੁਕਰ ਚੁੱਕੀ ਹੈ। ਉੁਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੇਵਾ ਕੇਂਦਰ ਬੰਦ ਕਰ ਦਿੱਤੇ ਹਨ, ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਬੰਦ ਕਰ ਦਿੱਤੇ ਹਨ ਅਤੇ ਇੱਥੋਂ ਤਕ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਰੋਕ ਦਿੱਤੀ ਹੈ।
ਇਸ ਮੌਕੇ ਉੱਤੇ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਦੱਸਿਆ ਕਿ ਕਿਸ ਤਰ•ਾਂ ਬੀਬੀ ਨਵਜੋਤ ਕੌਰ ਸਿੱਧੂ ਸਮੇਤ ਕਾਂਗਰਸੀ ਆਗੂ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਰੋਣਾ ਰੋ ਰਹੇ ਹਨ। ਉਹਨਾਂ ਕਾਂਗਰਸ ਸਰਕਾਰ ਨੂੰ ਪੁੱਛਿਆ ਕਿ ਲੋਕਾਂ ਨੂੰ 32 ਲੱਖ ਨੌਕਰੀਆਂ ਦੇਣ ਦੇ ਵਾਅਦੇ ਦਾ ਕੀ ਹੋਇਆ?
ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਡਾਕਟਰ ਦਲਜੀਤ ਸਿੰਘ ਚੀਮਾ, ਪਰਮਿੰਦਰ ਸਿੰਘ ਢੀਂਡਸਾ ਅਤ ਹਰਿੰਦਰਪਾਲ ਚੰਦੂਮਾਜਰਾ ਨੇ ਕਾਂਗਰਸ ਸਰਕਾਰ ਦੇ ਲੋਕ ਵਿਰੋਧੀ ਵਤੀਰੇ ਦਾ ਪੋਲ ਖੋਲ•ੀ, ਜਿਹੜੀ ਕਿ ਤੇਲ ਕੀਮਤਾਂ ਵਿਚ ਕਟੌਤੀ ਕਰਨ ਤੋਂ ਇਨਕਾਰ ਕਰ ਚੁੱਕੀ ਹੈ ਅਤੇ ਸਰਕਾਰੀ ਅਧਿਆਪਕਾਂ ਉੱਤੇ ਜ਼ੁਲਮ ਢਾਹ ਰਹੀ ਹੈ।