Patiala Politics

Patiala News Politics

Brahm Mahindra Provides Rs. 1 Crore for the Development of Outer Colonies in Patiala Rural


ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਹਲਕੇ ਦੀਆਂ ਬਾਹਰੀ ਕਲੋਨੀਆਂ ਦੇ ਵਿਕਾਸ ਲਈ 1 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ-ਏ.ਡੀ.ਸੀ. ਵਿਕਾਸ
-ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ 1 ਕਰੋੜ ਰੁਪਏ ਦੀ ਗ੍ਰਾਂਟ ਪ੍ਰਦਾਨ
-ਦੀਪ ਨਗਰ ‘ਚ ਕੰਮ ਮੁਕੰਮਲ, ਰਣਜੀਤ ਨਗਰ ‘ਚ ਸੀਵਰੇਜ ਲਾਈਨ ਪਈ ਤੇ ਵਿਕਾਸ ਕਲੋਨੀ ‘ਚ ਕੰਮ ਪ੍ਰਗਤੀ ਅਧੀਨ
-ਪੰਜਾਬ ਸਰਕਾਰ ਦਿਹਾਤੀ ਖੇਤਰਾਂ ਦੇ ਸਰਵ ਪੱਖੀ ਵਿਕਾਸ ਲਈ ਵਚਨਬੱਧ – ਡਾ ਪ੍ਰੀਤੀ ਯਾਦਵ
ਪਟਿਆਲਾ, 23 ਅਗਸਤ:
ਪਟਿਆਲਾ ਨਗਰ ਨਿਗਮ ਦੀ ਹੱਦ ਤੋਂ ਬਾਹਰਲੀਆਂ ਸੰਘਣੀ ਵੱਸੋਂ ਵਾਲੀਆਂ ਕਲੋਨੀਆਂ ਦੇ ਸਰਵ ਪੱਖੀ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾ ਵਚਨਬੱਧ ਹੈ। ਇਹ ਪ੍ਰਗਟਾਵਾ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਕੀਤਾ।
ਏ.ਡੀ.ਸੀ. ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਅਧੀਨ ਆਉਂਦੀਆਂ ਸੰਘਣੀ ਵੱਸੋਂ ਵਾਲੀਆਂ ਕਲੋਨੀਆਂ ਦੀਪ ਨਗਰ, ਰਣਜੀਤ ਨਗਰ ਅਤੇ ਵਿਕਾਸ ਕਲੋਨੀ ‘ਚ ਸੀਵਰੇਜ ਲਾਈਨ ਪਾਉਣ ਸਮੇਤ ਗਲੀਆਂ ਪੱਕੀਆਂ ਕਰਨ ਲਈ 1 ਕਰੋੜ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ ਸੀ, ਜਿਸ ਨਾਲ ਵਿਕਾਸ ਕਾਰਜ ਪੂਰੇ ਜੋਰਾਂ ‘ਤੇ ਹਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਨਗਰ ਨਿਗਮ ਦੀ ਹੱਦ ਤੋਂ ਬਾਹਰ ਪੈਂਦੇ ਦੀਪ ਨਗਰ ਦੇ ਕੁੱਝ ਹਿੱਸੇ ਸਮੇਤ ਰਣਜੀਤ ਨਗਰ ਤੇ ਵਿਕਾਸ ਕਲੋਨੀ ‘ਚ ਸੀਵਰੇਜ ਲਾਈਨ ਪਾਉਣ ਸਮੇਤ ਸੜਕਾਂ ਬਣਾਉਣ ਦਾ ਕੰਮ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਦੇਖ-ਰੇਖ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਹੈ।
ਡਾ. ਯਾਦਵ ਨੇ ਦੱਸਿਆ ਕਿ ਦੀਪ ਨਗਰ ‘ਚ ਸੀਵਰੇਜ ਪਾਉਣ, ਗਲੀਆਂ ਬਣਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ। ਇਸ ਤੋਂ ਬਿਨ੍ਹਾਂ ਰਣਜੀਤ ਨਗਰ ‘ਚ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਵੀ ਮੁਕੰਮਲ ਕਰਕੇ ਇੱਥੇ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਜਦਕਿ ਵਿਕਾਸ ਕਲੋਨੀ ਵਿਖੇ ਮੇਨ ਸੀਵਰੇਜ ਲਾਈਨ ਪਾਈ ਜਾ ਚੁੱਕੀ ਹੈ ਤੇ ਹੁਣ ਗਲੀਆਂ ‘ਚ ਸੀਵਰੇਜ ਲਾਈਨਾਂ ਪਾ ਕੇ ਜਲਦੀ ਹੀ ਸੜਕਾਂ ਬਣਾਉਣ ਦਾ ਕੰਮ ਕੀਤਾ ਜਾਵੇਗਾ। ਇਸ ਕੰਮ ਦੀ ਦੇਖ-ਰੇਖ ਕਰ ਰਹੇ ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ. ਤੇਜਿੰਦਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਇਨ੍ਹਾਂ ਕਲੋਨੀਆਂ ‘ਚ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ।

Facebook Comments