Corona blast in Patiala near 200 cases reported

March 14, 2021 - PatialaPolitics

ਜਿਲ੍ਹੇ ਵਿੱਚ 193 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

155 ਸੀਨੀਅਰ ਸਿਟੀਜਨ ਸਮੇਤ 272 ਨੇ ਲਗਵਾਈ ਕੋਵਿਡ ਵੈਕਸੀਨ : ਸਿਵਲ ਸਰਜਨ

ਪਟਿਆਲਾ 14 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 272 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ 272 ਵਿਅਕਤੀਆਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਹਨਾਂ ਵਿੱਚ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 155 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ। ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 1900 ਦੇ ਕਰੀਬ ਰਿਪੋਰਟਾਂ ਵਿਚੋਂ 193 ਕੋਵਿਡ ਪੋਜੀਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 18,595 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 104 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,882 ਹੋ ਗਈ ਹੈ।ਜਿਲੇ੍ਹ ਵਿੱਚ ਚਾਰ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਨਾਲ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾ ਦੀ ਮੌਤਾਂ ਦੀ ਗਿਣਤੀ 534 ਹੋ ਗਈ ਹੈ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1174 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 193 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 124,ਸਮਾਣਾ ਤੋਂ 03,ਰਾਜਪੁਰਾ ਤੋਂ 10, ਨਾਭਾ ਤੋਂ 06, ਬਲਾਕ ਭਾਦਸੋਂ ਤੋਂ 11, ਬਲਾਕ ਕੌਲੀ ਤੋਂ 13, ਬਲਾਕ ਕਾਲੋਮਾਜਰਾ ਤੋਂ 13, ਬਲਾਕ ਹਰਪਾਲਪੁਰ ਤੋਂ 04, ਬਲਾਕ ਸ਼ੁਤਰਾਣਾਂ ਤੋਂ 06 ਅਤੇ ਬਲਾਕ ਦੁਧਣ ਸਾਂਧਾਂ ਤੋਂ 03 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 51 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 142 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਥਾਪਰ ਯੁਨੀਵਰਸਿਟੀ ਦੇ ਕੈੰਪਸ ਵਿੱਚ ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਏ ਵਿਦਿਆਰਥੀ ਦੀ ਕੰਟੈਕਟ ਟਰੇਸਿਮਘ ਦੋਰਾਣ ਸੱਤ ਹੋਰ ਵਿਦਿਆਰਥੀ ਪੋਜਟਿਵ ਪਾਏ ਗਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 950 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,85,561 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 18,595 ਕੋਵਿਡ ਪੋਜਟਿਵ, 3,65,236 ਨੈਗੇਟਿਵ ਅਤੇ ਲਗਭਗ 1330 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।