Patiala Politics

Patiala News Politics

Coronavirus: Curfew orders by Patiala DC 21 August


ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਬੀਤੀ ਰਾਤ ਇੱਕ ਹੁਕਮ ਜਾਰੀ ਕਰਦਿਆ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵਾਲੇ ਸ਼ਹਿਰਾਂ ਦੀ ਹਦੂਦ ਅੰਦਰ ਸ਼ਨੀਵਾਰ ਅਤੇ ਐਤਵਾਰ ਨੂੰ ਅਗਲੇ ਹੁਕਮਾਂ ਤੱਕ ਮੁਕੰਮਲ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਦੁਕਾਨਾਂ ਖੋਲ੍ਹਣ ਲਈ ਵੱਖ-ਵੱਖ ਦਿਨਾਂ ਦਾ ਰੋਸਟਰ ਵੀ ਜਾਰੀ ਕੀਤਾ ਹੈ। ਹੁਕਮਾਂ ਮੁਤਾਬਕ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵਾਲੇ ਸ਼ਹਿਰਾਂ ਦੀ ਹਦੂਦ ਅੰਦਰ ਲਾਗੂ ਰਾਤ ਦੇ ਕਰਫਿਊ ਦੇ ਸਮੇਂ ‘ਚ ਤਬਦੀਲੀ ਕਰਦਿਆ ਹੁਣ ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰੱਖਣ ਦੇ ਆਦੇਸ਼ ਕੀਤੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਲੇ ਆਦੇਸ਼ਾਂ ਤਹਿਤ ਜਾਰੀ ਹੁਕਮਾਂ ‘ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸਾਰੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲਜ ਸੋਮਵਾਰ ਤੋਂ ਸ਼ੁਕਰਵਾਰ ਤੱਕ ਸ਼ਾਮ 6:30 ਵਜੇ ਤੱਕ ਖੋਲੇ ਜਾ ਸਕਣਗੇ ਜਦੋਂਕਿ ਸ਼ਨੀਵਾਰ ਤੇ ਐਤਵਾਰ ਨੂੰ ਇਹ ਬੰਦ ਰਹਿਣਗੇ। ਜਦੋਂਕਿ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸ਼ਨੀਵਾਰ ਤੇ ਐਤਵਾਰ ਵੀ ਖੁੱਲ ਸਕਣਗੀਆਂ।
ਇਸੇ ਤਰ੍ਹਾਂ ਧਾਰਮਿਕ ਸਥਾਨ, ਸਪੋਰਟਸ ਤੇ ਪਬਲਿਕ ਕੰਪਲੈਕਸ, ਰੈਸਟੋਰੈਂਟ ਅਤੇ ਸ਼ਰਾਬ ਦੇ ਠੇਕੇ ਰੋਜ਼ਾਨਾ ਸ਼ਾਮ 6:30 ਵਜੇ ਤੱਕ ਖੋਲ੍ਹੇ ਜਾ ਸਕਣਗੇ ਪਰੰਤੂ ਹੋਟਲ 24 ਘੰਟੇ ਖੁੱਲ੍ਹੇ ਰੱਖੇ ਜਾ ਸਕਣਗੇ। ਜਦੋਂਕਿ ਜ਼ਰੂਰੀ ਸੇਵਾਵਾਂ, ਸਿਹਤ, ਖੇਤੀਬਾੜੀ, ਡੇਅਰੀ ਫਾਰਮ ਤੇ ਮੱਛੀ ਪਾਲਣ ਸਬੰਧੀ ਗਤੀਵਿਧੀਆਂ, ਬੈਕ, ਏ.ਟੀ.ਐਮਜ., ਸਟਾਕ ਮਾਰਕੀਟ, ਬੀਮਾਂ ਕੰਪਨੀਆਂ, ਆਨ ਲਾਈਨ ਸਿੱਖਿਆ, ਉਸਾਰੀ ਸਨਅਤ, ਪ੍ਰਾਈਵੇਟ ਅਤੇ ਸਰਕਾਰੀ ਦਫ਼ਤਰਾਂ ਸਮੇਤ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਨੂੰ ਕਰਫਿਊ ਤੋਂ ਛੋਟ ਹੋਵੇਗੀ।
ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ-ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ ‘ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ।ਬੋਰਡਾਂ, ਯੂਨੀਵਰਸਿਟੀਆਂ ਜਾਂ ਲੋਕ ਸੇਵਾ ਕਮਿਸ਼ਨ ਜਾਂ ਕਿਸੇ ਹੋਰ ਸੰਸਥਾ ਦੇ ਦਾਖਲੇ ਜਾਂ ਹੋਰ ਸਾਰੇ ਇਮਤਿਹਾਨਾਂ ਲਈ ਵਿਦਿਆਰਥੀਆਂ ਤੇ ਸਬੰਧਤ ਵਿਅਕਤੀਆਂ ਨੂੰ ਵੀ ਛੋਟ ਹੋਵੇਗੀ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ 31 ਅਗਸਤ ਤੱਕ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਨੂੰ ਛੱਡ ਕੇ ਜ਼ਿਲ੍ਹੇ ਭਰ ਵਿੱਚ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਹਰ ਤਰ੍ਹਾਂ ਦੇ ਇਕੱਠ ਕਰਨ ਉਤੇ ਪਾਬੰਦੀ ਹੋਵੇਗੀ। ਵਿਆਹਾਂ ਲਈ ਕੇਵਲ 30 ਜਣੇ ਅਤੇ ਅੰਤਮ ਅਰਦਾਸ/ਸ਼ਰਧਾਂਜਲੀ ਲਈ 20 ਜਣਿਆਂ ਦਾ ਇਕੱਠ ਹੀ ਹੋ ਸਕੇਗਾ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜਦੋਂਕਿ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰ ਕੇਵਲ 50 ਫੀਸਦੀ ਸਟਾਫ ਨਾਲ ਖੁੱਲ੍ਹ ਸਕਣਗੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ‘ਚ ਲੋਕਾਂ ਦੀ ਆਵਾਜਾਈ ਨੂੰ ਘੱਟ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ, ਇਸ ਲਈ ਆਨ ਲਾਇਨ ਪੰਜਾਬ ਸ਼ਿਕਾਇਤ ਨਿਪਟਾਰਾ ਸਿਸਟਮ ਵੀ ਲਾਗੂ ਕਰ ਦਿੱਤਾ ਗਿਆ ਹੈ ਤਾਂ ਕਿ ਲੋਕ ਆਪਣੀਆਂ ਸ਼ਿਕਾਇਤਾਂ ਆਨ ਲਾਇਨ ਹੀ ਦਾਖਲ ਕਰਨ ਅਤੇ ਦਫ਼ਤਰਾਂ ‘ਚ ਲੋਕਾਂ ਦੀ ਆਮਦ ਘੱਟ ਤੋਂ ਘੱਟ ਹੀ ਹੋਵੇੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਬੱਸਾਂ ਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ ਨੂੰ 50 ਫੀਸਦੀ ਸਮਰੱਥਾ ਅਤੇ ਨਿੱਜੀ ਚਾਰ ਪਹੀਆ ਵਾਹਨ ਨੂੰ ਪ੍ਰਤੀ ਵਾਹਨ ਤਿੰਨ ਸਵਾਰੀਆਂ ਨਾਲ ਚਲਾਉਣ ਦੀ ਆਗਿਆ ਹੋਵੇਗੀ। ਕਿਸੇ ਵੀ ਨਿੱਜੀ ਵਾਹਨ ਵਿੱਚ ਤਿੰਨ ਤੋਂ ਵੱਧ ਸਵਾਰੀਆਂ ਨਹੀਂ ਬੈਠਣੀਆਂ ਚਾਹੀਦੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਸ੍ਰੀ ਕੁਮਾਰ ਅਮਿਤ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਵਿਰੁੱਧ ਜੰਗ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਜਰੂਰੀ ਇਹਤਿਆਤ ਵਰਤਣ ਅਤੇ ਮਾਸਕ ਪਾ ਕੇ ਰੱਖਿਆ ਜਾਵੇ, ਦੋ ਗਜ਼ ਦੀ ਦੂਰੀ ਸਮੇਤ ਗ਼ੈਰ ਜਰੂਰੀ ਆਵਾਜਾਈ ਤੋਂ ਗੁਰੇਜ਼ ਕੀਤਾ ਜਾਵੇ।

-ਜ਼ਿਲ੍ਹੇ ਅੰਦਰ ਦੁਕਾਨਾਂ ਖੋਲ੍ਹਣ ਲਈ ਹਫ਼ਤੇ ਦੇ ਵੱਖ-ਵੱਖ ਦਿਨਾਂ ਦਾ ਰੋਸਟਰ ਵੀ ਜਾਰੀ

ਸੋਮਵਾਰ, ਬੁੱਧਵਾਰ ਅਤੇ ਸ਼ੁੱਕਵਾਰ ਖੁੱਲ੍ਹਣ ਵਾਲੀਆਂ ਦੁਕਾਨਾਂ

ਮੋਬਾਇਲ ਦੀਆਂ ਦੁਕਾਨਾਂ, ਹਾਰਡਵੇਅਰ/ਪੇਟ, ਸੈਨੇਟਰੀ, ਲੋਹੇ ਤੇ ਸਟੀਲ ਦੀਆਂ ਦੁਕਾਨਾਂ, ਸਾਈਕਲ ਵੇਚਣ ਅਤੇ ਰਿਪੇਅਰ ਦੀਆਂ ਦੁਕਾਨਾਂ, ਬਿਜਲੀ ਦੇ ਸਮਾਨ ਦੀਆਂ ਦੁਕਾਨਾਂ, ਭਾਂਡੇ, ਆਟੋਮੋਬਾਇਲ ਤੇ ਹੇਅਰ ਸੈਲੂਨ/ ਸਪਾ/ ਬਿਊਟੀ ਪਾਰਲਰ, ਨਾਈ ਦੀਆਂ ਦੁਕਾਨਾਂ ਸੋਮਵਾਰ, ਬੁੱਧਵਾਰ ਅਤੇ ਸ਼ੁੱਕਵਾਰ ਨੂੰ ਖੁੱਲ੍ਹ ਸਕਣਗੀਆਂ।

ਸੋਮਵਾਰ, ਮੰਗਲਵਾਰ ਅਤੇ ਵੀਰਵਾਰ ਖੁੱਲ੍ਹਣ ਵਾਲੀਆਂ ਦੁਕਾਨਾਂ
ਰੈਡੀਮੇਡ ਕੱਪੜੇ, ਕੱਪੜਿਆਂ, ਸਾੜੀਆਂ ਅਤੇ ਹੈਡਲੂਮ ਸਮੇਤ ਜੁੱਤਿਆਂ ਅਤੇ ਪ੍ਰਿੰਟਿੰਗ ਪ੍ਰੈਸ ਅਤੇ ਫਲੈਕਸ ਪ੍ਰਿੰਟਿੰਗ ਅਤੇ ਆਈ.ਟੀ. ਨਾਲ ਸਬੰਧਤ ਸੇਵਾਵਾਂ ਦੇਣ ਵਾਲੀਆਂ ਦੁਕਾਨਾਂ ਸੋਮਵਾਰ, ਮੰਗਲਵਾਰ ਅਤੇ ਵੀਰਵਾਰ ਨੂੰ ਖੁੱਲੀਆਂ ਰਹਿਣਗੀਆਂ।

ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਖੁੱਲ੍ਹਣ ਵਾਲੀਆਂ ਦੁਕਾਨਾਂ
ਐਨਕਾਂ, ਕਿਤਾਬਾਂ, ਸਟੇਸ਼ਨਰੀ, ਸਟੈਪਾਂ, ਫ਼ੋਟੋਗ੍ਰਾਫਰਾਂ, ਫਰਨੀਚਰ, ਸੂਟਕੇਸ ਦੀਆਂ ਦੁਕਾਨਾਂ ਸਮੇਤ ਗਹਿਣਿਆਂ ਦੀਆਂ ਦੁਕਾਨਾਂ ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਖੁੱਲੀਆਂ ਰੱਖੀਆਂ ਜਾ ਸਕਦੀਆਂ ਹਨ

ਮੰਗਲਵਾਰ, ਵੀਰਵਾਰ ਅਤੇ ਸ਼ੁੱਕਰਵਾਰ ਵਾਲੀਆਂ ਦੁਕਾਨਾਂ
ਦਰਜ਼ੀ, ਕਾਸਮੇਟਿਕ, ਘੜੀਆਂ ਦੀ ਦੁਕਾਨਾਂ, ਜਨਰਲ ਸਟੋਰ, ਗਿਫ਼ਟ ਸ਼ਾਪ, ਡਰਾਈ ਕਲੀਨਰ ਅਤੇ ਲਲਾਰੀ ਦੀਆਂ ਦੁਕਾਨਾਂ ਸ਼ਾਮ 6:30 ਵਜੇ ਤੱਕ ਮੰਗਲਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਖੁੱਲੀਆਂ ਰਹਿ ਸਕਣਗੀਆਂ।

ਰੋਜ਼ਾਨਾ 6:30 ਵਜੇ ਤੱਕ ਖੁੱਲ੍ਹਣ ਵਾਲੇ ਸੰਸਥਾਂਵਾਂ ਅਤੇ ਦੁਕਾਨਾਂ
ਸ਼ਾਪਿੰਗ ਮਾਲ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 6:30 ਵਜੇ ਤੱਕ ਖੁੱਲ ਸਕਣਗੇ। ਜ਼ਰੂਰੀ ਸਮਾਨ ਦੀਆਂ ਦੁਕਾਨਾਂ/ਮਾਲ ਰੋਜ਼ਾਨਾ (ਕੇਵਲ ਜਰੂਰੀ ਵਸਤਾਂ ਲਈ) ਰੋਜ਼ਾਨਾ ਸ਼ਾਮ 6:30 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਧਾਰਮਿਕ ਸਥਾਨ ਸਪੋਰਟਸ ਕੰਪਲੈਕਸ, ਪਬਲਿਕ ਕੰਪਲੈਕਸ, ਰੈਸਟੋਰੈਂਟ, ਸ਼ਰਾਬ ਦੇ ਠੇਕੇ, ਮਠਿਆਈ ਦੀਆਂ ਦੁਕਾਨਾਂ, ਬੇਕਰੀ, ਜੂਸ ਬਾਰ, ਆਈਸ ਕਰੀਮ, ਮੀਟ ਦੀਆਂ ਦੁਕਾਨਾਂ, ਫਲ ਤੇ ਸਬਜ਼ੀਆਂ, ਦੁੱਧ ਤੇ ਡੇਅਰੀ ਦੀਆਂ ਦੁਕਾਨਾਂ, ਮੈਡੀਕਲ ਸਟੋਰ, ਕਰਿਆਣਾ, ਫੋਟੋ ਸਟੇਟ, ਆਟੋ ਗਰਾਜ਼, ਸਪੇਅਰ ਪਾਰਟ ਅਤੇ ਧਰਮਕੰਡਾ ਰੋਜ਼ਾਨਾ ਸ਼ਾਮ 6:30 ਵਜੇ ਤੱਕ ਖੋਲ੍ਹੇ ਜਾ ਸਕਣਗੇ। ਜਦੋਂਕਿ ਹੋਟਲ ਤੇ ਪੈਟਰੋਲ ਪੰਪ 24 ਘੰਟੇ ਖੁੱਲ੍ਹੇ ਰੱਖੇ ਜਾ ਸਕਦੇ ਹਨ।

Facebook Comments