Covid: 19 deaths in Patiala 18 May

May 18, 2021 - PatialaPolitics

 

891 ਨੇ ਲਗਵਾਈ ਕੋਵਿਡ ਵੈਕਸੀਨ।

  • ਕੱਲ ਮਿਤੀ 19 ਮਈ ਨੂੰ ਵੀ ਹੋਵੇਗਾ 18 ਤੋਂ 44 ਸਾਲ ਤੱਕ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ।

ਘਰ ਵਿਚ ਏਕਾਂਤਵਾਸ ਵਿੱਚ ਰਹਿ ਰਹੇ ਕੋਵਿਡ ਪੋਜਟਿਵ ਕੇਸਾਂ ਦੀ ਰੈਪਿਡ ਰੈਸਪੋਂਸ ਟੀਮਾਂ ਰਾਹੀ ਕੀਤੀ ਜਾ ਰਹੀ ਹੈ ਸਿਹਤ ਦੀ ਦੇਖ ਰੇਖ।

505 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ

ਪਟਿਆਲਾ, 18 ਮਈ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੰੁ ਗੋਇਲ ਨੇਂ ਕਿਹਾ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਤਹਿਤ 891 ਨਾਗਰਿਕਾਂ ਨੇਂ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 2,89,094 ਹੋ ਗਿਆ ਹੈ।ਉਹਨਾਂ ਕਿਹਾ ਕਿ ਕੱਲ ਮਿਤੀ 19 ਮਈ ਦਿਨ ਬੁੱਧਵਾਰ ਨੂੰ ਵੀ ਜਿਲੇ ਦੇ 18 ਤੋਂ 44 ਸਾਲ ਦੇ ਨਾਗਰਿਕਾਂ ਜਿਹਨਾਂ ਵਿੱਚ ਹੋਰ ਬਿਮਾਰੀਆਂ ਨਾਲ ਪੀੜਤ, ਸਿਹਤ ਕਾਮਿਆਂ ਦੇ ਪਰਿਵਾਰਕ ਮੈਂਬਰ, ਕੰਸਟਰਕਸ਼ਨ ਵਰਕਰ ਆਦਿ ਸ਼ਾਮਲ ਹਨ ਦਾ ਪਟਿਆਲਾ ਸ਼ਹਿਰ ਦੇ ਰਾਧਾ ਸੁਆਮੀ ਸਤਸੰਗ ਭਵਨ, ਸਰਕਾਰੀ ਗਰਲਜ ਸਕੂਲ ਲੜਕੀਆਂ ਮਾਡਲਟਾਉਨ, ਚਿਲਡਰਨ ਮੈਮੋਰੀਅਲ ਸਕੂਲ ਮਾਡਲ ਟਾਉਨ, ਰੋਟਰੀ ਭਵਨ ਐਸ. ਐਸ.ਟੀ ਨਗਰ, ਸਾਂਝਾ ਸਕੂਲ ਤ੍ਰਿਪੜੀ, ਕਾਨਫਰੰਸ ਹਾਲ ਪੁਲਿਸ ਲਾਈਨ, , ਐਸ.ਪੀ.ਐਮ ਵਿਭਾਗ ਮੈਡੀਕਲ ਕਾਲਜ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰਗੰਜ, ਨਾਭਾ ਦੇ ਰਾਧਾ ਸੁਆਮੀ ਸਤਸੰਗ ਭਵਨ ਅਤੇ ਸਰਕਾਰੀ ਗਰਲਜ ਸੀਨੀਅਰ ਸੈੈਕੰਡਰੀ ਸਕੂਲ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੇ ਗੁਰੂੁਦੁਆਰਾ ਸਾਹਿਬ ਅਤੇ ਰਾਧਾ ਸੁਆਮੀ ਸਤਸੰਗ ਭਵਨ, ਘਨੋਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦਸੋਂ ਦੇ ਹਰੀਹਰ ਮੰਦਰ, ਪਿੰਡ ਕੋਲ਼ੀ ਦੇ ਗੁਰੂਦੁਆਰਾ ਸਾਹਿਬ, ਬਲਾਕ ਹਰਪਾਲ ਪੁਰ ਦੇ ਗੁਰੂਦੁਆਰਾ ਸਾਹਿਬ ਹਰਪਾਲਪੁਰ, ਕਾਲੋਮਜਾਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ, ਬਾਲਕ ਸ਼ੁਤਰਾਣਾ ਦੇ ਰਾਧਾ ਸੁਆਮੀ ਸਤਸੰਗ ਘਰ ਕਾਹਨ ਗੜ, ਗੁੁਰੂਦੁਆਰਾ ਸਾਹਿਬ ਸ਼ੁਤਰਾਣਾ ਵਿਖੇ ਕੋਵਿਡ ਟੀਕਾਕਰਨ ਦੇ ਕੈਂਪ ਲਗਾਏੁ ਜਾਣਗੇ। ਉਹਨਾਂ ਅਪੀਲ ਕੀਤੀ ਕਿ ਇਸ ਉਮਰ ਵਰਗ ਦੇ ਲੋਕ ਇਹਨਾਂ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਉਣ।ਜਦ ਕਿ ਕੱਲ ਮਿਤੀ 19 ਮਈ ਨੁੰ ਵੀ 45 ਸਾਲ ਤੋਂ ਜਿਆਦਾ ਉਮਰ ਵਰਗ ਦੇ ਨਾਗਰਿਕਾ ਦਾ ਟੀਕਾਕਰਨ ਨਹੀ ਹੋਵੇਗਾ।

ਅੱਜ ਜਿਲੇ ਵਿੱਚ 505 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4773 ਦੇ ਕਰੀਬ ਰਿਪੋਰਟਾਂ ਵਿਚੋਂ 505 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 43179 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 695 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 38,217 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3917 ਹੈ।ਜਿਲੇ੍ਹ ਵਿੱਚ 19 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1045 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 505 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 221, ਨਾਭਾ ਤੋਂ 26, ਰਾਜਪੁਰਾ ਤੋਂ 44, ਸਮਾਣਾ ਤੋਂ 10, ਬਲਾਕ ਭਾਦਸਂੋ ਤੋਂ 34, ਬਲਾਕ ਕੌਲੀ ਤੋਂ 59, ਬਲਾਕ ਕਾਲੋਮਾਜਰਾ ਤੋਂ 25, ਬਲਾਕ ਸ਼ੁਤਰਾਣਾ ਤੋਂ 35, ਬਲਾਕ ਹਰਪਾਲਪੁਰ ਤੋਂ 26, ਬਲਾਕ ਦੁਧਣਸਾਧਾਂ ਤੋਂ 24 ਕੋਵਿਡ ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚ 35 ਪੋਜਟਿਵ ਕੇਸ ਕੰਟੈਕਟ ਟਰੇਸਿੰਗ ਦੌਰਾਣ ਅਤੇ 472 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਉਹਨਾਂ ਕਿਹਾ ਕਿ ਕੋਵਿਡ ਪੋਜਟਿਵ ਮਰੀਜ ਜੋਕਿ ਘਰਾਂ ਵਿੱਚ ਹੀ ਏਕਾਂਤਵਾਸ ਵਿੱਚ ਰਹਿ ਰਹੇ ਹਨ ਉਹਨਾਂ ਦੀ ਦੇਖ ਰੇਖ ਕਰਨ ਲਈ 63 ਰੈਪਿਡ ਰੈਸਪੋਂਸ ਟੀਮਾਂ (30 ਅਰਬਨ ਅਤੇ 33 ਰੂਰਲ ਏਰੀਏ ਵਿੱਚ ) ਬਣਾਈਆਂ ਗਈਆ ਹਨ।ਹਰੇਕ ਟੀਮ ਵਿੱਚ ਇਕ ਮੈਡੀਕਲ ਅਫਸਰ, ਇੱਕ ਪੈਰਾਮੈਡੀਕਲ ਸਟਾਫ ਤੋਂ ਇਲਾਵਾ ਏਰੀਏ ਦੀ ਆਸ਼ਾ ਵਰਕਰ ਨੂੰ ਸ਼ਾਮਲ ਕੀਤਾ ਗਿਆ ਹੈ। ਐਸ. ਓ.ਪੀ. ਦੇ ਅਨੁਸਾਰ ਇਹਨਾਂ ਟੀਮਾਂ ਵੱਲੋਂ ਹਾਈ ਰਿਸਕ ਵਾਲੇ ਮਰੀਜਾ ਦਾ ਹਰ ਦੋ ਦਿਨਾਂ ਬਾਦ ਅਤੇ ਨਾਰਮਲ ਮਰੀਜਾਂ ਜੀ ਹਰੇਕ ਤਿੰਨ ਦਿਨਾਂ ਬਾਦ ਯਾਨੀ 10 ਦਿਨਾਂ ਵਿੱਚ ਤਿੰਨ ਵਾਰੀ ਫੋਲੋਅਪ ਕੀਤਾ ਜਾਂਦਾ ਹੈ ਅਤੇ ਉਹਨਾਂ ਦੀ ਸਿਹਤ ਦਾ ਹਾਲਚਾਲ ਪੁਛਿਆ ਜਾਂਦਾ ਹੈ ਮਰੀਜਾਂ ਦੀ ਸਿਹਤ ਨੁੰ ਲੈ ਕੇ ਮਰੀਜਾਂ ਦੇ ਪਰਿਵਾਰਕ ਮੈਬਰਾਂ ਵੱਲੋ ਪੁਛੇ ਗਏ ਸਵਾਲਾ ਦਾ ਜਵਾਬ ਦੇਕੇ ਉਹਨਾਂ ਦੇ ਸ਼ੰਕਿਆ ਨੂੰ ਦੂਰ ਕੀਤਾ ਜਾਂਦਾ ਹੈ।ਇਸ ਤੋਂ ਇਲਵਾ ਉਹਨਾਂ ਨੁੰ ਟੀਮ ਦੇ ਇੱਕ ਮੈਂਬਰ ਦਾ ਮੋਬਾਇਲ ਨੰਬਰ ਵੀ ਦਿੱਤਾ ਜਾਂਦਾ ਹੈ ਤਾਂ ਜੋ ਉਹ ਕਿਸੇ ਕਿਸਮ ਦੀ ਐਮਰਜੈਂਸੀ ਵਿੱਚ ਸਿਹਤ ਸਟਾਫ ਨਾਲ ਤਾਲਮੇਲ ਕਰ ਸਕਣ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਬਲਾਕ ਕੋਲ਼ੀ ਦੇ ਪਿੰਡ ਧਬਲਾਨ ਵਿੱਚੋ ਹੁਣ ਤੱਕ 21 ਕੇਸ ਪੋਜਟਿਵ ਹੋਣ ਕਾਰਣ ਇਸ ਪਿੰਡ ਵਿੱਚ ਲਗਾਈ ਮਾਈਕਰੋਕੰਟੈਨਮੈਂਟ ਨੂੰ ਵੱਡੀ ਕੰਟੈਨਮੈਂਟ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਪਾਤੜਾਂ ਦੇ ਵਾਰਡ ਨੰਬਰ 2 ਵਿੱਚ ਮਾਈਕਰੋ ਕੰਟੈਨਮੈਂਟ ਕੋਈ ਨਵਾਂ ਕੇਸ ਨਾ ਆਉਣ ਅਤੇ ਸਮਾਂ ਪੂਰਾ ਹੋਣ ਕਾਰਨ ਹਟਾ ਦਿੱਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4577 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,14,684 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 43,179 ਕੋਵਿਡ ਪੋਜਟਿਵ 5,68,815 ਨੈਗੇਟਿਵ ਅਤੇ ਲਗਭਗ 2690 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।