Covid and vaccination report of Patiala 1 February 2021

February 1, 2021 - PatialaPolitics

47 ਸਿਹਤ ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ

ਜਿਲੇ ਵਿੱਚ 11 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 1 ਫਰਵਰੀ ( ) ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 47 ਸਿਹਤ ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ ਗਿਆ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆ ਕਿ ਅੱਜ ਜਿਲੇ ਦੇ 8 ਸਰਕਾਰੀ ਅਤੇ 01 ਪ੍ਰਾਈਵੇਟ ਖੇਤਰ ਦੇ ਹਸਪਤਾਲਾ ਵਿੱਚ ਕੁੱਲ 47 ਸਿਹਤ ਸਟਾਫ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ ।

ਜਿਲੇ ਵਿੱਚ 11 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 550 ਦੇ ਕਰੀਬ ਰਿਪੋਰਟਾਂ ਵਿਚੋਂ 11 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,386 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 21 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,738 ਹੋ ਗਈ ਹੈ। ਅੱਜ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ, ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 504 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 144 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 11 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 04, ਨਾਭਾ ਤੋਂ 03, ਰਾਜਪੁਰਾ ਤੋਂ 01, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ। ਇਹਨਾਂ 11 ਪੋਜਟਿਵ ਕੇਸਾਂ ਵਿਚੋਂ 2 ਪੋਜਟਿਵ ਕੇਸ ਦੇ ਸੰਪਰਕ ੱਿਵਚ ਆਉਣ ਅਤੇ 9 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਐਸ.ਐਸ.ਟੀ. ਨਗਰ, ਅਨੰਦ ਨਗਰ,ਅਰਬਨ ਅਸਟੇਟ , ਮਿਲਟਰੀ ਕੈਂਟ ,ਨਾਭਾ ਦੇ ਪ੍ਰੀਤ ਵਿਹਾਰ, ਰਾਜਪੁਰਾ ਦੇ ਡਾਲਿਮਾ ਵਿਹਾਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 960 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,22,072 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,386 ਕੋਵਿਡ ਪੋਜਟਿਵ, 3,04,441 ਨੇਗੇਟਿਵ ਅਤੇ ਲੱਗਭਗ 845 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।