Covid and vaccination report of Patiala 10 February 2021

February 10, 2021 - PatialaPolitics

14 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 10 ਫਰਵਰੀ ( ) ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 281 ਸਿਹਤ ਸਟਾਫ ਅਤੇ ਫਰੰਟਲਾਈਨ ਵਰਕਰਾਂ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ। ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆਂ ਕਿ ਅੱਜ ਜਿਲੇ ਦੇ 11 ਸਰਕਾਰੀ ਹਸਪਤਾਲਾਂ ਵਿੱਚ 33 ਸਿਹਤ ਸਟਾਫ ਅਤੇ 248 ਫਰੰਟ ਲਾਈਨ ਵਰਕਰਾਂ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ । ਜਿਸ ਨਾਲ ਜਿਲੇ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆ ਦੀ ਗਿਣਤੀ 5975 ਹੋ ਗਈ ਹੈ। ਅੱਜ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਲਈ ਸਿਵਲ ਸਰਜਨ ਡਾ. ਸਤਿੰਦਰ ਸਿੰਘ ਦੀ ਮੋਜੂਦਗੀ ਵਿੱਚ ਸ੍ਰੀ ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਵਿਜੀਲੈਸ ਵਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਕੋਵਿਡ ਵੈਕਸੀਨ ਸਬੰਧੀ ਜਿਲਾ ਟਾਸਕ ਫੋਰਸ ਦੀ ਮੀਟਿੰਗ ਕਰਕੇ ਸਮੂਹ ਅਧਿਕਾਰੀਆਂ ਨੂੰ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਨੂੰ ਪ੍ਰੇਰਿਤ ਕਰਕੇ ਵੱਧ ਤੋਂ ਵੱਧ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਲਈ ਕਿਹਾ ਗਿਆ।

ਜਿਲੇ ਵਿੱਚ 14 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1102 ਦੇ ਕਰੀਬ ਰਿਪੋਰਟਾਂ ਵਿਚੋਂ 14 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,531 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 06 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,883 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 140 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 14 ਕੇਸਾਂ ਵਿਚੋਂ ਪਟਿਆਲਾ ਤੋਂ 8 ਨਾਭਾ ਤੋ 01, ਸਮਾਣਾ ਤੋ 01,ਰਾਜਪੁਰਾ ਤੋ 03 ਅਤੇ ਬਲਾਕ ਕੌਲੀ ਤੋਂ 01 ਕੇਸ ਰਿਪੋਰਟ ਹੋਏ ਹਨ। ਇਹਨਾਂ ਪੋਜਟਿਵ ਕੇਸਾਂ ਵਿਚੋਂ 2 ਪੋਜਟਿਵ ਕੇਸ ਦੇ ਸੰਪਰਕ ਵਿੱਚ ਆਉਣ ਅਤੇ 12 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਪ੍ਰੋਫੈਸਰ ਕਲੋਨੀ, ਅਰਬਨ ਅਸਟੇਟ 1,2, ਬਰਾਨ ਸਟਰੀਟ,ਕਰਤਾਰ ਕਲੋਨੀ, ਸਮਾਣਾ ਦੇ ਪ੍ਰੀਤ ਨਗਰ,ਨਾਭਾ ਦੇ ਦੀਵਾਨਾ ਵਾਲਾ ਮੁਹੱਲਾ, ਰਾਜਪੁਰਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2502 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,33,080 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,531 ਕੋਵਿਡ ਪੋਜਟਿਵ, 3,13,243 ਨੈਗੇਟਿਵ ਅਤੇ ਲੱਗਭਗ 2906 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।