Patiala Politics

Patiala News Politics

Covid and vaccination report of Patiala 10 March 2021

81 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

652 ਸੀਨੀਅਰ ਸਿਟੀਜਨਾਂ ਸਮੇਤ 1205 ਨੇ ਲਗਵਾਈ ਕੋਵਿਡ ਵੈਕਸੀਨ

ਸਰਕਾਰੀ ਸਿਹਤ ਸੰਸ਼ਥਾਂਵਾ ਵਿੱਚ ਲਗਣਗੇ ਸ਼ਾਮ 6 ਵਜੇ ਤੱਕ ਕੋਵਿਡ ਵੈਕਸੀਨ ਦੇ ਟੀਕੇ : ਸਿਵਲ ਸਰਜਨ

ਪਟਿਆਲਾ 10 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1205 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ 13 ਸਰਕਾਰੀ ਸਿਹਤ ਸੰਸ਼ਥਾਵਾਂ ਅਤੇ 12 ਪ੍ਰਾਈਵੇਟ ਹਸਪਤਾਲਾ ਵਿੱਚ 1205 ਟੀਕੇ ਲਗਾਏ ਗਏ।ਜਿਸ ਨਾਲ ਜਿਲੇ ਵਿੱਚ ਹੁਣ ਤੱਕ ਕੋਵਿਡ ਟੀਕਾਕਰਨ ਦੀ ਗਿਣਤੀ 19880 ਹੋ ਗਈ ਹੈ।ਉਹਨਾਂ ਕਿਹਾ ਕਿ ਅੱਜ ਵੀ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 652 ਸੀਨੀਅਰ ਸਿਟੀਜਨ ਵਲੋਂ ਆਪਣਾ ਕੋਵਿਡ ਟੀਕਾਕਰਨ ਕਰਵਾਇਆ ਗਿਆ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ 60 ਸਾਲ ਤੋਂ ਵੱਧ ਉਮਰ ਅਤੇ 45 ਤੋਂ ਵੱਧ ਉਮਰ ਦੇ ਹੋਰ ਬਿਮਾਰੀਆਂ ਨਾਲ ਪੀੜਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਟੀਕਾਕਰਨ ਜਰੂਰ ਕਰਵਾਉਣ। ਜੋ ਕਿ ਬਿੱਲਕੁੱਲ ਸੁੱਰਖਿਅਤ ਹੈ। ਉਹਨਾਂ ਕਿਹਾ ਕਿ ਹੁਣ ਕੋਵਿਡ ਟੀਕਾਕਰਨ ਦਾ ਸਮਾਂ ਸਰਕਾਰੀ ਸਿਹਤ ਸੰਸਥਾਂਵਾ ਮਾਤਾ ਕੁਸ਼ਲਿਆ ਹਸਪਤਾਲ, ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਡਲ ਟਾਉਨ, ਸਿਵਲ ਹਸਪਤਾਲ ਨਾਭਾ, ਸਮਾਣਾ ਅਤੇ ਰਾਜਪੁਰਾ ਵਿਖੇ ਸ਼ਾਮ 6 ਵਜੇ ਤੱਕ ਕਰ ਦਿੱਤਾ ਹੈ ਜੋ ਕਿ ਪਹਿਲਾ ਸ਼ਾਮ ਤਿੰਨ ਵਜੇ ਤੱਕ ਸੀ।

ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜਿਲੇ ਵਿੱਚ 81 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2774 ਦੇ ਕਰੀਬ ਰਿਪੋਰਟਾਂ ਵਿਚੋਂ 81 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 17,976 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 22 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,597 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 861 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 81 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 45, ਨਾਭਾ ਤੋਂ 04, ਸਮਾਣਾ ਤੋਂ 05, ਰਾਜਪੁਰਾ ਤੋਂ 4, ਬਲਾਕ ਭਾਦਸੋਂ ਤੋਂ 03, ਬਲਾਕ ਕੌਲੀ ਤੋਂ 7, ਬਲਾਕ ਕਾਲੋਮਾਜਰਾ ਤੋਂ 05, ਬਲਾਕ ਹਰਪਾਲਪੁਰ ਤੋਂ 02, ਬਲਾਕ ਸ਼ੁਤਰਾਣਾਂ ਤੋਂ 01 ਅਤੇ ਬਲਾਕ ਦੁਧਣ ਸਾਂਧਾਂ ਤੋਂ 05 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 13 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 68 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਸਮਾਣਾ ਦੇ ਇਕ ਪ੍ਰਾਈਵੇਟ ਸਕੂਲ ਵਿਚ ਤਿੰਨ ਅਧਿਆਪਕ ਅਤੇ ਦੋ ਵਿਦਿਆਰਥੀ ਪੋਜਟਿਵ ਆਉਣ ਕਾਰਨ ਦੋ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਇਸ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਦੋ ਸਰਕਾਰੀ ਸਕੂਲਾਂ ਵਿੱਚ ਵੀ ਇੱਕ ਇੱਕ ਅਧਿਆਪਕ ਕੋਵਿਡ ਪੋਜਟਿਵ ਪਾਏ ਗਏ ਹਨ।। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2393 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,78,811 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 17,976 ਕੋਵਿਡ ਪੋਜਟਿਵ, 3,57,528 ਨੈਗੇਟਿਵ ਅਤੇ ਲਗਭਗ 2907 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments