4 Covid cases reported of Patiala 11 Aug

August 11, 2021 - PatialaPolitics

ਕੱਲ ਦਿਨ ਵੀਰਵਾਰ ਨੂੰ ਮੈਗਾ-ਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਨ ਕੈਂਪ ਕਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਏਗਾ ਟੀਕਾਕਰਨ। 596 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ। ਅੱਜ ਜ਼ਿਲੇ ਵਿਚ 4 ਕੋਵਿਡ ਪੋਜੀਟਿਵ ਕੇਸ ਸਿਵਲ ਸਰਜਨ

ਪਟਿਆਲਾ, 11 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਕੈਵਿਡ ਟੀਕਾਕਰਨ ਕੈਂਪਾਂ ਵਿੱਚ 596 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਸ ਨਾਲ ਕੈਵਿਡ ਟੀਕਾਕਰਣ ਦੀ ਗਿਣਤੀ 6,65,298 ਹੋ ਗਈ ਹੈ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 12 ਅਗਸਤ ਦਿਨ ਵੀਰਵਾਰ ਨੂੰ ਕਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੁਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ,ਸਾਂਝਾ ਸਕੂਲ ਤ੍ਰਿਪੜੀ,ਵੀਰ ਹਕੀਕਤ ਰਾਏ ਸਕੂਲ, ਕਮਿਊਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ,ਮਿਲਟਰੀ ਹਸਪਤਾਲ, ਤਾਰਾਪੋਰ ਇਨਕਲੇਵ,ਪੁਲਿਸ ਲਾਈਨ ਹਸਪਤਾਲ,ਡੀ.ਐੱਮ.ਡਬਲਿਊ ਰੇਲਵੇ ਹਸਪਤਾਲ, ਗੁਰੂਦੁਆਰਾ ਸਾਹਿਬ ਮੋਤੀ ਬਾਗ, ਕਮਿਊਨਿਟੀ ਹਾਲ ਜੌੜੀਆਂ ਭੱਠੀਆਂ,ਪਲੇਅ ਵੇਅ ਸਕੂਲ ਪੁਰਾਣਾ ਗੱਡਾ ਖਾਨਾ, ਸਰਕਾਰੀ ਕਾਲਜ ਲੜਕੀਆਂ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਨੰਦ ਨਗਰ ਥੀ,ਸੁਖਰਾਮ ਕਲੌਨੀ,ਵਿਕਾਸ ਨਗਰ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਰਾਜਪੁਰਾ ਦੇ ਗੁਰੂਦੁਆਰਾ ਸਾਹਿਬ ਗੁਲਾਬ ਨਗਰ, ਨਾਭਾ ਦੇ ਰਿਪੂਦਮਨ ਕਾਲਜ, ਜੁਡੀਸ਼ੀਅਲ ਕੰਪਲੈਕਸ ਅਤੇ ਐਮ.ਪੀ.ਡਬਲਿਊ ਟ੍ਰੇਨਿੰਗ ਸੈਂਟਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਅਤੇ ਪਬਲਿਕ ਕਾਲਜ, ਪਾਤੜਾਂ ਦੇ ਭਗਵਾਨ ਹੈਲਥ ਕੇਅਰ, ਘਨੌਰ ਦੇ ਸਰਕਾਰੀ ਸਕੂਲ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਤੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1645 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਜਿਸ ਵਿਚ ਚਾਰ ਕੋਵਿਡ ਪਾਜਟਿਵ ਕੇਸ ਪਾਏ ਗਏ ਹਨ ।ਜਿਨ੍ਹਾਂ ਵਿਚੋਂ ਇਕ ਬਲਾਕ ਦੁੱਧਣ ਸਾਧਾਂ, ਇਕ ਬਲਾਕ ਭਾਦਸੋਂ, ਇਕ ਬਲਾਕ ਸੁਰਾਣਾ ਅਤੇ ਇਕ ਨਾਭਾ ਨਾਲ ਸਬੰਧਤ ਹੈ। ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48749 ਹੋ ਗਈ ਹੈ, ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 47377 ਹੋ ਗਈ ਹੈ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 31 ਅਤੇ ਅੱਜ ਜ਼ਿਲ੍ਹੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਕੀਤੀ ਜਾ ਰਹੀ

ਰੰਡਮ ਸੌਂਪਲਿੰਗ ਦੋਰਾਨ ਬੀਤੀ ਦਿਨ ਲਏ ਗਏ 355 ਦੇ ਕਰੀਬ ਸਾਰੇ ਸੈਂਪਲ ਕੋਵਿਚ ਨੈਗਿਟਵ ਪਾਏ ਗਏ ਹਨ, ਪ੍ਰੰਤੂ ਅੱਜ ਆਏ ਪਾਜਟਿਵ ਕੇਸਾਂ ਵਿਚੋਂ ਨਾਭਾ ਦੇ ਇਕ ਸਕੂਲ ਦੇ ਵਿਦਿਆਰਥੀ ਕੋਵਿਡ ਪਾਜਿਟਿਵ ਪਾਏ ਜਾਣ ਤੇ ਉਸ ਦੇ ਸਪਰੰਕ ਵਿਚ ਆਏ ਵਿਦਿਆਰਥੀਆਂ ਨੂੰ ਕੋਆਰਨਟੀਨ ਕਰਕੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ ਅੱਜ 2715 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,51,400 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋਂ ਜਿਲਾ ਪਟਿਆਲਾ ਦੇ 48,749 ਕੇਵਿਡ ਪੋਜਟਿਵ, 8,00,899 ਨੈਗੇਟਿਵ ਅਤੇ ਲਗਭਗ 1752 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।