Covid and vaccination report of Patiala 16 March 2021

March 16, 2021 - PatialaPolitics

ਹਸਪਤਾਲਾ ਵਿੱਚ ਕੋਵਿਡ ਮਰੀਜਾਂ ਦੇ ਦਾਖਲੇ ਵਿੱਚ ਹੋਇਆ ਵਾਧਾ

ਕੋਵਿਡ ਨੁੰ ਹਲਕੇ ਵਿੱਚ ਲੈਣਾ ਹੋ ਸਕਦਾ ਹੈ ਖਤਰਨਾਕ ਸਾਬਤ

ਅੱਜ ਵੀ 196 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

705 ਬਜੁਰਗਾਂ ਸਮੇਤ 1453 ਨੇ ਲਗਵਾਈ ਕੋਵਿਡ ਵੈਕਸੀਨ : ਸਿਵਲ ਸਰਜਨ

ਪਟਿਆਲਾ 16 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1453 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1453 ਟੀਕੇ ਲਗਾਏ ਗਏ । ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 705 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ ।

ਅੱਜ ਜਿਲੇ ਵਿੱਚ 196 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3122 ਦੇ ਕਰੀਬ ਰਿਪੋਰਟਾਂ ਵਿਚੋਂ 196 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 18897 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 67 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 17034 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1321 ਹੈ।ਤਿੰਨ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 542 ਹੋ ਗਈ ਹੈ, ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 196 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 136, ਨਾਭਾ ਤੋਂ 13, ਸਮਾਣਾ ਤੋਂ 03, ਰਾਜਪੁਰਾ ਤੋਂ 05, ਬਲਾਕ ਭਾਦਸੋ ਤੋਂ 03, ਬਲਾਕ ਕੌਲੀ ਤੋਂ 22, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾਂ ਤੋਂ 04 ਅਤੇ ਬਲਾਕ ਦੁਧਣ ਸਾਂਧਾਂ ਤੋਂ 08 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 52 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 144 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਜਿਲੇ ਵਿੱਚ ਵਧਦੇ ਹੋਏ ਕੋਵਿਡ ਕੇਸਾਂ ਕਾਰਣ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾ ਦੇ ਆਈਸੋਲੇਸ਼ਨ ਵਾਰਡਾਂ ਵਿੱਚ ਦਾਖਲ ਕੋਵਿਡ ਪੋਜਟਿਵ ਮਰੀਜਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਮੋਜੂਦਾ ਸਮੇਂ ਵਿੱਚ 131 ਦੇ ਕਰੀਬ ਮਰੀਜ ਹਸਪਤਾਲਾ ਵਿੱਚ ਦਾਖਲ਼ ਹਨ।ਜਿਹਨਾਂ ਵਿੱਚੋ ਕੁੱਝ ਦੀ ਹਾਲਤ ਗੰਭੀਰ ਬਣੀ ਹੋਈ ਹੈ।ਜਿਸ ਦਾ ਮੁੱਖ ਕਾਰਣ ਕੋਵਿਡ ਸਾਵਧਾਨੀਆਂ ਨੂੰ ਨਾ ਅਪਣਾਉਣਾ ਹੈ। ਉਹਨਾਂ ਕਿਹਾ ਕਿ ਕੋਵਿਡ ਨੂੰ ਹਲਕੇ ਵਿੱਚ ਨਾ ਲੇਕੇ ਇਸ ਤੋਂ ਬਚਾਅ ਲਈ ਹਰ ਉਪਰਾਲੇ ਅਪਣਾਉਣੇ ਯਕੀਨੀ ਬਣਾਏ ਜਾਣ।ਅੱਜ ਵੀ ਕੰਟੈਕਟ ਟਰੇਸਿੰਗ ਦੋਰਾਣ ਥਾਪਰ ਕਾਲਜ ਵਿੱਚ 31 ਹੋਰ ਪੋਜਟਿਵ ਪਾਏ ਗਏ ਹਨ। ਜਿਸ ਨਾਲ ਥਾਪਰ ਯੁਨੀਵਰਸਿਟੀ ਵਿੱਚ ਕੁੱਲ ਪਾਜਿਟਿਵ ਕੇਸਾਂ ਦੀ ਗਿਣਤੀ 69 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3305 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,91,925 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 18897 ਕੋਵਿਡ ਪੋਜਟਿਵ, 3,69,468 ਨੈਗੇਟਿਵ ਅਤੇ ਲਗਭਗ 3107 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।