Covid and vaccination report of Patiala 17 July
July 17, 2021 - PatialaPolitics
421 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ
ਕੱਲ ਮਿਤੀ 18 ਜੁਲਾਈ ਦਿਨ ਐਤਵਾਰ ਨੁੰ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਨਹੀ ਲਗੇਗੀ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼
06 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਪਟਿਆਲਾ, 17 ਜੁਲਾਈ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਲਗਾਏ ਕੋਵਿਡ ਟੀਕਾਕਰਣ ਕੈਂਪਾ ਵਿੱਚ 421 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਕੋਵਿਡ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 5,57,360 ਹੋ ਗਈ ਹੈ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆਂ ਕਿ ਕੱਲ ਮਿਤੀ 18 ਜੁਲਾਈ ਦਿਨ ਐਤਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਂਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ਼ ਟਾਉਨ ਅਤੇ ਜੈ ਪਬਲਿਕ ਸਕੂਲ ਸੁਖਰਾਮ ਕਲੋਨੀ ਨੇੜੇ ਫੈਕਟਰੀ ਏਰੀਆ ਵਿੱਚ ਕੋਵਿਡ ਟੀਕਾਕਰਣ ਕੀਤਾ ਜਾਵੇਗਾ, ਜਦ ਕਿ ਕੱਲ ਮਿਤੀ 18 ਜੁਲਾਈ ਦਿਨ ਐਤਵਾਰ ਨੁੰ ਛੁੱਟੀ ਹੋਣ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਨਹੀ ਲਗਾਈ ਜਾਵੇਗੀ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2318 ਕੋਵਿਡ ਰਿਪੋਰਟਾਂ ਵਿਚੋਂ 06 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48656 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 16 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ,ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47255 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 65 ਹੈ।ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਕੁੱਲ ਮੌਤਾਂ ਦੀ ਗਿਣਤੀ 1336 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 06 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 04, ਨਾਭਾ ਤੋਂ 01 ਅਤੇ ਬਲਾਕ ਕੌਲੀ ਤੋਂ ਇੱਕ ਕੇਸ ਰਿਪੋਰਟ ਹੋਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2174 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,06,884 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48656 ਕੋਵਿਡ ਪੋਜਟਿਵ,7,57,049 ਨੈਗੇਟਿਵ ਅਤੇ ਲਗਭਗ 1179 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।