Covid and vaccination report of Patiala 18 August

August 18, 2021 - PatialaPolitics

 

ਕੱਲ ਦਿਨ ਵੀਰਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਣ ਕੈਂਪ।

ਕੌਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ।

ਗਰਭਵੱਤੀ ਔਰਤਾਂ ਵੀ ਕੋਵਿਡ ਟੀਕਾਕਰਨ ਬਣਾਉਣ ਯਕੀਨੀ।

93 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।

03 ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ

ਪਟਿਆਲਾ, 18 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 93 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ,ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 7,31,627 ਹੋ ਗਈ ਹੈ।ਉਹਨਾਂ ਗਰਭਵੱਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੋਵਿਡ ਟੀਕਕਰਨ ਜਰੂਰ ਕਰਵਾਉਣ ਜੋੋਕਿ ਉਹਨਾਂ ਅਤੇ ਪੈਦਾ ਹੋਣ ਵਾਲੇ ਨਵ-ਜੰਨਮੇ ਬੱਚੇ ਲਈ ਪੂਰੀ ਤਰਾਂ ਸੁੱਰਖਿਅਤ ਹੈ।ਇਸ ਤਰਾਂ ਕੋਵਿਡ ਤੋਂ ਪੂਰਨ ਸੁੱਰਖਿਆ ਲਈ ਸਮੂਹ ਨਾਗਰਿਕ ਵੀ ਵੈਕਸੀਨ ਦੀਆਂ ਡੋਵੇ ਡੋਜਾਂ ਸਮਾਂ ਪੂਰਾ ਹੋਣ ਲਗਵਾਉਣੀਆਂ ਯਕੀਨੀ ਬਣਾਉਣ।

ਅੱਜ ਜਿਲੇ ਵਿੱਚ ਪ੍ਰਾਪਤ 2328 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪਾਜ਼ਟਿਵ ਕੇਸ ਪਾਏ ਗਏ ਹਨ।ਜੋ ਕਿ ਦੋ ਪਟਿਆਲਾ ਸ਼ਹਿਰ ਅਤੇ ਇਕ ਨਾਭਾ ਨਾਲ ਸਬੰਧਤ ਹਨ।ਜਿਸ ਨਾਲ ਪੋਜ਼ਟਿਵ ਕੇਸਾਂ ਦੀ ਗਿਣਤੀ 48775 ਹੋ ਗਈ ਹੈ, ਜਿਲ੍ਹੇ ਵਿੱਚ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47399 ਹੋ ਗਈ ਹੈ,ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 33 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਰੈਂਡਮ ਸੈਂਪਲਿੰਗ ਲਗਾਤਾਰ ਜਾਰੀ ਹੈ।ਉਹਨਾਂ ਕਿਹਾ ਕਿ ਬੀਤੇ ਦਿਨੀ ਸਕੁਲਾਂ ਵਿੱਚੋਂ 525 ਦੇ ਕਰੀਬ ਲਏ ਸਾਰੇ ਹੀ ਸੈਂਪਲ ਕੋਵਿਡ ਨੈਗਾਟਿਵ ਪਾਏ ਗਏ ਹਨ ਅਤੇ ਹੁਣ ਤੱਕ ਕੁੱਲ 3000 ਦੇ ਕਰੀਬ ਲਏ ਸੈਂਪਲਾ ਜਾ ਚੁਕੇ ਹਨ ਜਿਹਨਾਂ ਵਿੱਚੋ ਕੇਵਲ 2 ਬੱਚੇ ਹੀ ਕੋਵਿਡ ਪਾਜਟਿਵ ਆਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2553 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,67,264 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,775 ਕੋਵਿਡ ਪੋਜਟਿਵ, 8,16,489 ਨੈਗੇਟਿਵ ਅਤੇ ਲਗਭਗ 2000 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।