Patiala Politics

Patiala News Politics

Covid and vaccination report of Patiala 2 June

1604 ਨੇ ਲਗਵਾਈ ਕੋਵਿਡ ਵੈਕਸੀਨ

3 ਜੂਨ ਨੂੰ ਵੀ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ।

110 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ

      ਪਟਿਆਲਾ,2 ਜੂਨ  (        ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 1604 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,52,826 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 3 ਜੂਨ ਦਿਨ ਵੀਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਮੌਤੀ ਬਾਗ ਗੁਰੂਦੁਆਰਾ ਸਾਹਿਬ, ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਆਈ. ਸੀ. ਆਈ.ਸੀ. ਆਈ. ਬੈਂਕ, ਵੀਰ ਹਕੀਕਤ ਰਾਏ ਸਕੂਲ ਆਈ ਐਮ ਏ ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲ, ਰੋਟਰੀ ਭਵਨ ਐਸ ਐਸ ਟੀ ਨਗਰ, ਸ਼ਾਂਝਾ ਸਕੂਲ ਤ੍ਰਿਪੜੀ, ਨਾਭਾ ਦੇ ਐਮ.ਪੀ.ਡਬਲਿਉ.ਸਕੂਲ ਅਤੇ ਰੋਟਰੀ ਕੱਲਬ, ਪਾਤੜਾਂ ਦੇ ਗੁਰੂਦੁਆਰਾ ਸਾਹਿਬ, ਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਘਰ,ਬਹਾਵਲਪੁਰ ਭਵਨ , ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਭਾਦਸੋਂ ਬਲਾਕ ਦੇ ਪਿੰਡ ਭੋੜੇ ਦੇ ਰਾਧਾ ਸੁਆਮੀ ਸਤਸੰਗ ਭਵਨ,  ਕਾਲੋਮਾਜਰਾ ਦੇ ਜੀ ਪੀ ਐਸ, ਬਲਾਕ ਕੌਲੀ ਦੇ ਜੀ ਪੀ ਐਸ ਕੱਲਰਭੈਣੀ ਅਤੇ ਦੇ ਜੀ ਪੀ ਐਸ ਦੌਣ ਕਲਾਂ,ਬਲਾਕ ਸ਼ੁਤਰਾਣਾ ਦੇ ਗੁਰੂਦੁਆਰਾ ਸਾਹਿਬ ਸ਼ੁਤਰਾਣਾ, ਰਾਧਾ ਸੁਆਮੀ ਸਤਸੰਗ ਘਰ ਅਤੇ ਗੁਰੂਦੁਆਰਾ ਸਾਹਿਬ ਅਰਨੋਂ , ਬਲਾਕ ਦੁਧਣਸਾਧਾਂ ਦੇ ਗੁਰੂਦੁਆਰਾ ਸਾਹਿਬ ਗੁਰੂਦੁਆਰਾ ਸਾਹਿਬ ਅਤੇ ਗੁਰੂਦੁਆਰਾ ਅਕਾਲਗੜ੍ਹ ਸਾਹਿਬ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ।ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂੁਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।

          ਅੱਜ ਜਿਲੇ ਵਿੱਚ 110 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3403 ਦੇ ਕਰੀਬ ਰਿਪੋਰਟਾਂ ਵਿਚੋਂ 110 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 46946 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 209 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 43944 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1763 ਹੈ। ਜਿਲੇ੍ਹ ਵਿੱਚ 08 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1239 ਹੋ ਗਈ ਹੈ।

           ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਇਹਨਾਂ 110 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 35, ਨਾਭਾ ਤੋਂ 12, ਸਮਾਣਾ ਤੋਂ 04, ਰਾਜਪੁਰਾ ਤੋਂ 04, ਬਲਾਕ ਭਾਦਸਂੋ ਤੋਂ 15, ਬਲਾਕ ਕੌਲੀ ਤੋਂ 17, ਬਲਾਕ ਕਾਲੋਮਾਜਰਾ ਤੋਂ 04, ਬਲਾਕ ਸ਼ੁਤਰਾਣਾ ਤੋਂ 06, ਬਲਾਕ ਹਰਪਾਲਪੁਰ ਤੋਂ 06, ਬਲਾਕ ਦੁਧਣਸਾਧਾਂ ਤੋਂ 07 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 16 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 94 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

              ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3504 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,74,010 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 46946 ਕੋਵਿਡ ਪੋਜਟਿਵ, 6,25,425 ਨੈਗੇਟਿਵ ਅਤੇ ਲਗਭਗ 1639 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments