Patiala Politics

Patiala News Politics

Covid and vaccination report of Patiala 21 January 2021

ਸਹਾਇਕ ਸਿਵਲ ਸਰਜਨ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਸਮੇਤ 406 ਸਿਹਤ ਸਟਾਫ ਨੇਂ ਲਗਵਾਇਆ ਕੋਵੀਸ਼ੀਲਡ ਵੈਕਸੀਨ ਦਾ ਟੀਕਾ।

· 6 ਹਸਪਤਾਲਾ ਚ ਲਗਾਏ ਗਏ ਕੋਵਿਡ ਵੈਕਸੀਨ ਦੇ ਟੀਕੇ

· 10 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 21 ਜਨਵਰੀ ( ) ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 406 ਸਿਹਤ ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ ਗਿਆ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕੋਵਿਡ ਟੀਕਾਕਰਣ ਮੁਹਿੰਮ ਅੱਜ ਜਿਲੇ ਦੇ ਸਰਕਰੀ ਅਤੇ ਪ੍ਰਾਈਵੇਟ ਖੇਤਰ ਦੇ ਛੇ ਹਸਪਤਾਲ ਮਾਤਾ ਕੁਸ਼ਲਿਆ ਹਸਪਤਾਲ , ਰਾਜਿੰਦਰਾ ਹਸਪਤਾਲ, ਕੋਲੰਬਿਆ ਏਸ਼ੀਆ ਹਸਪਤਾਲ, ਸਬ ਡਵੀਜਨ ਹਸਪਤਾਲ ਨਾਭਾ, ਸਬ ਡਵੀਜਨ ਹਸਪਤਾਲ ਸਮਾਣਾ ਅਤੇ ਰਾਜਪੁਰਾ ਦੇ ਨੀਲਮ ਹਸਪਤਾਲ ਵਿੱਚ ਸਿਹਤ ਸਟਾਫ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ। ਅੱਜ ਜਿਲੇ ਵਿੱਚ ਇਹਨਾਂ ਹਸਪਤਲਾ ਵਿੱਚੌਂ 406 ਸਿਹਤ ਕਰਮੀਆਂ ਵੱਲੋ ਆਪਣਾ ਟੀਕਾਕਰਨ ਕਰਵਾਇਆ। ਮਾਤਾ ਕੂਸ਼ਲਿਆ ਹਸਪਤਾਲ ਤੋਂ 95, ਰਾਜਿੰਦਰਾ ਹਸਪਤਾਲ ਤੋਂ 40, ਕੋਲੰਬਿਆ ਏਸ਼ੀਆ ਤੋਂ 66,ਸਬ ਡਵੀਜਨ ਹਸਪਤਾਲ ਸਮਾਣਾ ਤੋਂ 78, ਸਬ ਡਵੀਜਨ ਹਸਪਤਾਲ ਨਾਭਾ ਤੋਂ 49 ਅਤੇ ਨੀਲਮ ਹਸਪਤਾਲ ਤੋਂ 78 ਸਿਹਤ ਸਟਾਫ ਨੇਂ ਟੀਕੇ ਲਗਵਾਏ। ਮਾਤਾ ਕੁਸ਼ਲਿਆ ਹਸਪਤਾਲ ਵਿੱਚੋਂ ਟੀਕੇ ਲਗਵਾਉਣ ਵਾਲਿਆ ਵਿਚ ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਕਾਂਸਲ, ਸੀਨੀਅਰ ਮੈਡੀਕਲ ਅਫਸਰ ਡਾ. ਆਰਤੀ ਪਾਂਡਵ, ਡਾ. ਪਰਮਿੰਦਰ ਕੌਰ, ਡਾ. ਪਾਰਸ ਪਾਂਡਵ, ਡਾ.ਪ੍ਰੀਤਇੰਦਰ ਸਿੰਘ, ਡਾ. ਧਰਮਵੀਰ ਚਾਲੀਆ, ਡਾ. ਸੁਨੀਲ ਆਰਿਆ, ਡਾ. ਸਮੀਰ ਮੌਦੀ, ਡਾ. ਗਰੋਵਰ ਆਦਿ ਸ਼ਾਮਲ ਸਨ।ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਵੀ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਇਸ ਕੋਵਿਡ ਟੀਕਾਕਰਨ ਦਾ ਕੰਮ ਜਾਰੀ ਹਰੇਗਾ ਅਤੇ ਸੈਸ਼ਨ ਸਾਈਟਾ ਵੀ ਵਧਾਈਆਂ ਜਾਣਗੀਆਂ।

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 1103 ਦੇ ਕਰੀਬ ਰਿਪੋਰਟਾਂ ਵਿਚੋਂ 10 ਕੋਵਿਡ ਪੋਜੀਟਿਵ ਪਾਏ ਗਏ ਹਨ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,197 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 16 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,472 ਹੋ ਗਈ ਹੈ। ਅੱਜ ਜਿਲੇ ਵਿੱਚ 01 ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 499 ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 226 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 10 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 04, ਬਲਾਕ ਕਾਲੋਮਾਜਰਾ ਤੋਂ 02 ਅਤੇ ਬਲਾਕ ਕੌਲੀ ਤੋਂ 04 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਤੇਜ਼ ਬਾਗ, ਡੀ.ਐਮ.ਡਬਲਿਊ. ਕਲੋਨੀ, ਵਿਦਿਆ ਨਗਰ, ਬਗੀਚੀ ਮੰਗਲ ਦਾਸ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਜਿਲੇ ਵਿਚ 01 ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਈ ਹੈ ਜ਼ੋ ਕਿ ਪਟਿਆਲਾ ਸ਼ਹਿਰ ਦੇ ਪ੍ਰੀਤ ਨਗਰ ਦੇ ਰਹਿਣ ਵਾਲੇ 86 ਸਾਲਾ ਪੁਰਸ਼ ਜੋ ਕਿ ਪੁਰਾਣੀ ਸ਼ੁਗਰ ਦਾ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ। ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 499 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1550 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,11,617 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,197 ਕੋਵਿਡ ਪੋਜਟਿਵ, 2,93,302 ਨੇਗੇਟਿਵ ਅਤੇ ਲੱਗਭਗ 1700 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments