Covid and vaccination report of Patiala 22 March 2021

March 22, 2021 - PatialaPolitics

164 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

637 ਸੀਨੀਅਰ ਸਿਟੀਜਨਾਂ ਸਮੇਤ 1636 ਨੇਂ ਲਗਵਾਈ ਕੋਵਿਡ ਵੈਕਸੀਨ : ਸਿਵਲ ਸਰਜਨ

ਪਟਿਆਲਾ, 22 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1636 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1636 ਟੀਕੇ ਲਗਾਏ ਗਏ।ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 637 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 35,593 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ, ਜਿਹਨਾਂ ਵਿੱਚ 11516 ਸੀਨੀਅਰ ਸਿਟੀਜਨ, 2484 ਹੋਰ ਬਿਮਾਰੀਆਂ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਅਤੇ ਕੋਵਿਡ ਵੈਕਸੀਨ ਦੀ ਪਹਿਲੀ ਤੇ ਦੂਜੀ ਖੁਰਾਕ ਲਗਾਵਾਉਣ ਵਾਲੇ ਸਿਹਤ ਵਰਕਰ ਅਤੇ ਫਰੰਟਲਾਈਨ ਵਰਕਰ ਵੀ ਸ਼ਾਮਲ ਹਨ।

ਅੱਜ ਜਿਲੇ ਵਿੱਚ 164 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 1762 ਦੇ ਕਰੀਬ ਰਿਪੋਰਟਾਂ ਵਿਚੋਂ 164 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 20193 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 142 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 17686 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1956 ਹੈ। ਇਕ ਹੋਰ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 551 ਹੋ ਗਈ ਹੈ, ਜਿਹਨਾਂ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 164 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 94, ਨਾਭਾ ਤੋਂ 11, ਸਮਾਣਾ ਤੋਂ 04, ਰਾਜਪੁਰਾ ਤੋਂ 23, ਬਲਾਕ ਭਾਦਸੋਂ ਤੋਂ 05, ਬਲਾਕ ਕੌਲੀ ਤੋਂ 10, ਬਲਾਕ ਕਾਲੋਮਾਜਰਾ ਤੋਂ 07, ਬਲਾਕ ਹਰਪਾਲਪੁਰ ਤੋਂ 03, ਬਲਾਕ ਸ਼ੁਤਰਾਣਾਂ ਤੋਂ 05 ਅਤੇ ਬਲਾਕ ਦੁਧਣ ਸਾਧਾਂ ਤੋਂ 02 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 24 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 140 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਪਿੰਡ ਕਲਿਆਣ ਦੇ ਇੱਕ ਡੇਰੇ ਵਿੱਚੋਂ ਅੱਠ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਸ ਵਿੱਚੋਂ ਪੰਜ ਪੋਜਟਿਵ ਕੇਸ ਇੱਕ ਹੀ ਘਰ ਵਿੱਚੋ ਹੋਣ ਕਾਰਣ ਉਸ ਘਰ ਦੇ ਆਸ ਪਾਸ ਦੇ ਸੱਤ ਘਰਾਂ ਨੂੰ ਮਾਈਕਰੋ ਕੰਟੈਨਮੈਂਟ ਏਰੀਆ ਬਣਾ ਦਿੱਤਾ ਗਿਆ ਹੈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3312 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,07,966 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 20193 ਕੋਵਿਡ ਪੋਜਟਿਵ,384,434 ਨੈਗੇਟਿਵ ਅਤੇ ਲਗਭਗ 2939 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।