Patiala Politics

Patiala News Politics

Covid and vaccination report of Patiala 26 August

ਕੱਲ ਦਿਨ ਸ਼ੁਕਰਵਾਰ ਨੂੰ ਮੈਗਾ-ਡਰਾਈਵ ਤਹਿਤ ਲਗਣਗੇ ਕੋਵਿਡ ਟੀਕਾਕਰਣ ਕੈਂਪਾਂ

ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ

24011 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।

ਅੱਜ ਜਿਲ੍ਹੇ ਵਿੱਚ 3 ਕੇਸ ਆਏ ਪਾਜ਼ੇਟਿਵ: ਸਿਵਲ ਸਰਜਨ

ਪਟਿਆਲਾ, 26 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 24011 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 8,38,660 ਹੋ ਗਈ ਹੈ।

ਅੱਜ ਜਿਲੇ ਵਿੱਚ ਪ੍ਰਾਪਤ 3164 ਕੋਵਿਡ ਰਿਪੋਰਟਾਂ ਵਿਚੋਂ 3 ਕੇਸ ਪਾਜ਼ਟਿਵ ਪਾਏ ਗਏ।ਜਿਨ੍ਹਾਂ ਵਿਚੋ ਇੱਕ ਕੇਸ ਪਟਿਆਲਾ ਅਤੇ ਦੋ ਕੇਸ ਬਲਾਕ ਦੁੱਧਣਸਾਧਾਂ ਨਾਲ ਸਬੰਧਤ ਹਨ।ਜਿਸ ਕਾਰਨ ਪੋਜ਼ਟਿਵ ਕੇਸਾਂ ਦੀ ਗਿਣਤੀ 48797 ਹੀ ਹੈ। ਮਿਸ਼ਨ ਫਤਿਹ ਤਹਿਤ ਜਿਲ੍ਹੇ ਦੇ 3 ਮਰੀਜ਼ ਠੀਕ ਹੋਣ ਨਾਲ ਕੁਲ ਠੀਕ ਹੋਏ ਮਰੀਜ਼ਾ ਦੀ ਗਿਣਤੀ 47427 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 26 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ਜਿਸ ਕਾਰਨ ਮੌਤਾ ਦੀ ਗਿਣਤੀ 1344 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3180 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,85,474 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,797 ਕੋਵਿਡ ਪੋਜਟਿਵ, 8,34,377 ਨੈਗੇਟਿਵ ਅਤੇ ਲਗਭਗ 2300 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments