Covid and vaccination report of Patiala 26 July

July 26, 2021 - PatialaPolitics

4154 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ

03 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ

        ਪਟਿਆਲਾ, 26 ਜੁਲਾਈ  (           ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਮੈਗਾ ਡਰਾਈਵ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿੱਚ 4154 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਦ ਕਿ ਟੀਚਾ 4000 ਟੀਕਾਕਰਨ ਦਾ ਮਿਥਿਆ ਗਿਆ ਸੀ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,84,505 ਹੋ ਗਈ ਹੈ।

           ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 27 ਜੁਲਾਈ ਦਿਨ ਮੰਗਲਵਾਰ  ਨੂੰ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਕੇਵਲ ਵੀਰ ਹਕੀਕਤ ਰਾਏ ਸਕੂਲ ਵਿੱਚ ਕੋਵੈਕਸੀਨ ਕੋਵਿਡ ਵੈਕਸੀਨ ਨਾਲ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਨਹੀ ਲਗੇਗੀ।

          ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1417 ਕੋਵਿਡ ਰਿਪੋਰਟਾਂ ਵਿਚੋਂ 03 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਹਨਾਂ ਵਿਚੋਂ 02 ਬਲਾਕ ਭਾਦਸੌਂ ਅਤੇ 01

ਬਲਾਕ ਸ਼ੁਤਰਾਣਾ ਨਾਲ ਸਬੰਧਤ ਹਨ।ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48689 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 03 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47316 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 35 ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਜਿਲ੍ਹੇ ਵਿੱਚ ਕੁੱਲ ਪਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 1338 ਹੋ ਗਈ ਹੈ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਬਲਾਕ ਭਾਦਸੋਂ ਦੇ ਕੰਟੈਨਮੈਂਟ ਏਰੀਏ ਪਿੰਡ ਈਛੇਵਾਲ ਵਿਚੋਂ ਹੁਣ ਤੱਕ ਕੰਟੈਕਟ ਟਰੇਸਿੰਗ ਦੋਰਾਣ 130 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੌਂ ਦੋ ਹੋਰ ਪੋਜਟਿਵ ਆਉਣ ਤੇਂ ਕੁੱਲ ਪੋਜਟਿਵ ਕੇਸਾਂ ਦੀ ਗਿਣਤੀ 11 ਹੋ ਗਈ ਹੈ।

       ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2307 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,21,550 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48689 ਕੋਵਿਡ ਪੋਜਟਿਵ, 7,71,474 ਨੈਗੇਟਿਵ ਅਤੇ ਲਗਭਗ 1387 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।