Covid and vaccination report of Patiala 28 January 2021

January 28, 2021 - PatialaPolitics

ਪਦਮ ਸ਼੍ਰੀ ਡਾ. ਆਰ. ਐਲ ਮਿੱਤਲ ਨੇਂ ਵੀ ਲਗਵਾਈ ਕੋਵੀਸ਼ੀਲਡ ਕੋਵਿਡ ਵੈਕਸੀਨ

13 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ

ਪਟਿਆਲਾ, 28 ਜਨਵਰੀ ( ) ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 319 ਸਿਹਤ ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ ਗਿਆ।ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆਂ ਕਿ ਕੋਵਿਡ ਟੀਕਾਕਰਣ ਮੁਹਿੰਮ ਤਹਿਤ ਹੁਣ ਤੱਕ ਜਿਲੇ ਵਿੱਚ ਕੰਮ ਕਰਦੇ 3406 ਸਿਹਤ ਮੁਲਾਜਮਾ ਵੱਲੋਂ ਕੋਵੀਸ਼ੀਲਡ ਵੈਕਸੀਨ ਦੇ ਟੀਕੇ ਲਗਵਾਏ ਜਾ ਚੁੱਕੇ ਹਨ ਅਤੇ ਅੱਜ ਜਿਲੇ ਦੇ 11 ਸਰਕਾਰੀ ਅਤੇ 02 ਪ੍ਰਾਈਵੇਟ ਖੇਤਰ ਦੇ ਹਸਪਤਾਲਾ ਵਿੱਚ ਕੁੱਲ 319 ਸਿਹਤ ਸਟਾਫ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ ।ਅੱਜ ਟੀਕੇ ਲਗਵਾਉਣ ਵਾਲਿਆਂ ਵਿੱਚ ਪਦਮ ਸ਼੍ਰੀ ਡਾ. ਆਰ.ਐਲ. ਮਿੱਤਲ, ਡਾ. ਐਮ.ਐਮ. ਗੁਪਤਾ, ਡਾ. ਪੁਜਾ ਗੁਪਤਾ, ਡਾ. ਸ਼ਸ਼ੀ ਭੂਸ਼ਣ ਪਾਂਧੀ , ਡਾ. ਗੀਤਾਂਜਲੀ ਅਰੋੜਾ , ਡਾ. ਸੁਨੀਲ ਭਾਰਤੀ, ਡਾ. ਰਾਜਿੰਦਰਪਾਲ ਗੁਪਤਾ ਆਦਿ ਵੀ ਸ਼ਾਮਲ ਸਨ।

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 1298 ਦੇ ਕਰੀਬ ਰਿਪੋਰਟਾਂ ਵਿਚੋਂ 13 ਕੋਵਿਡ ਪੋਜੀਟਿਵ ਪਾਏ ਗਏ ਹਨ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,324 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 10 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,663 ਹੋ ਗਈ ਹੈ।ਅੱਜ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 503 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 158 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 13 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 08, ਰਾਜਪੁਰਾ ਤੋਂ 03, ਬਲਾਕ ਕੌਲੀ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ।ਜੋ ਕਿ ਪਟਿਆਲਾ ਸ਼ਹਿਰ ਦੇ ਬਿਸ਼ਨ ਨਗਰ,ਵਿਦਿਆ ਨਗਰ, ਨਿਊ ਮੇਹਰ ਸਿੰਘ ਕਲੋਨੀ, ਗੁਰੂ ਨਾਨਕ ਨਗਰ, ਨਵਰਤਨ ਕੁੰਜ ਅਤੇ ਰਾਜਪੁਰਾ ਤੋਂ ਰਾਜਪੁਰਾ ਟਾਉਨ ਅਤੇ ਪੁਰਾਣਾ ਰਾਜਪੁਰਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1090 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,18757 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,324 ਕੋਵਿਡ ਪੋਜਟਿਵ, 3,00,885 ਨੇਗੇਟਿਵ ਅਤੇ ਲੱਗਭਗ 1148 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।