Covid and vaccination report of Patiala 29 July

July 29, 2021 - PatialaPolitics

 

15 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਫੈਕਟਰੀ ਦੇ ਰਿਹਾਇਸ਼ੀ ਏਰੀਏ ਵਿੱਚੋਂ 14 ਪੋਜਟਿਵ ਕੇਸ ਆਉਣ ਤੇਂ ਲਗਾਈ ਕੰਟੈਨਮੈਂਟ : ਸਿਵਲ ਸਰਜਨ

        ਪਟਿਆਲਾ, 29 ਜੁਲਾਈ  (           )  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਕਿਹਾ ਕਿ ਉਚ ਅਧਿਕਾਰੀਆਂ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਕੱਲ ਮਿਤੀ 30 ਜੁਲਾਈ ਦਿਨ ਸ਼ੁਕਰਵਾਰ ਨੂੰ ਜਿਲੇ੍ਹ ਦੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੌਵੀਸ਼ੀਲਡ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਣ ਕਰਣ ਲਈ ਮੈਗਾ ਡਰਾਈਵ ਮੁਹਿੰਮ ਤਹਿਤ ਜਿਲੇ੍ਹ ਦੇ ਵੱਖ ਵੱਖ ਕਸਬਿਆਂ, ਵਾਰਡਾਂ, ਗੱਲੀ ਮੁੱਹਲਿਆ ਅਤੇ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੈਂਪ ਲਗਾਏ ਜਾਣਗੇ।ਜਿਸ ਵਿੱਚ ਯੋਗ ਵਿਅਕਤੀਆਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਕੋਵਿਡ ਤੋਂ ਪੂਰਨ ਸੁੱਰਖਿਆ ਲਈ ਕੋਵਿਡ ਟੀਕਾਕਰਨ ਦੀਆਂ ਦੋਵੇ ਡੋਜਾਂ ਲਗਵਾਉਣਾ ਜਰੂਰੀ ਹਨ।ਉਹਨਾਂ ਕਿਹਾ ਕਿ ਜਿਹਨਾਂ ਨਾਗਰਿਕਾਂ ਨੂੰ ਕੋਵੀਸ਼ੀਲਡ ਵੈਕਸੀਨ ਦਾ ਪਹਿਲਾ ਟੀਕੇ ਨੁੰ ਲੱਗੇ 84 ਦਿਨ ਪੂਰੇ ਹੋ ਚੁੱਕੇ ਹਨ, ਉਹ ਕੋਵੀਸ਼ੀਲਡ ਵੈਕਸੀਨ ਦਾ ਦੂਸਰਾ ਟੀਕਾ ਵੀ ਜਰੂਰ ਲਗਵਾਉਣ।ਉਹਨਾਂ ਗਰਭਵਤੀ ਅੋਰਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਗਰਭਅਵਸਥਾ ਦੌਰਾਣ ਆਪਣੇ ਨੇੜੇ ਦੇ ਟੀਕਾਕਰਨ ਕੈਂਪ ਵਿੱਚ ਆਪਣਾ ਕੋਵਿਡ ਟੀਕਾਕਰਨ ਜਰੂਰ ਕਰਵਾਉਣ ਕਿਓਂਕਿ ਕਿ ਕੋਵਿਡ ਵੈਕਸੀਨ ਗਰਭਵਤੀ ਅੋਰਤਾਂ ਲਈ ਵੀ ਸੁੱਰਖਿਅਤ ਹੈ।

 ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆ ਕਿ ਪਿੰਡ ਹਿਰਦਾਪੁਰ ਭਾਦਸੋਂ ਰੋਡ ਸਥਿਤ ਇੱਕ ਫੈਕਟਰੀ ਦੇ ਰਿਹਾਇਸ਼ੀ ਏਰੀਏੇ ਵਿੱਚ ਕੰਟੈਕਟ ਟਰੇਸਿੰਗ ਦੋਰਾਣ ਲਏਂ 20 ਕੋਵਿਡ ਸੈਂਪਲਾ ਵਿਚੋਂ 13 ਹੋਰ ਪੋਜਟਿਵ ਆਉਣ ਕੁੱਲ 14 ਕੇਸ ਹੋਣ ਤੇਂ ਰਿਹਾਇਸ਼ੀ ਏਰੀਏ ਵਿੱਚ ਕੰਟੈਨਮੈਂਟ ਲਗਾ ਕੇ ਲੋਕਾਂ ਦੀ ਬਾਹਰ ਆਣ ਜਾਣ ਤੇਂ ਰੋਕ ਲਗਾ ਦਿਤੀ ਹੈ ਤਾਂ ਜੋ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਲੋਕਾਂ ਨੂੰ ਕਿਹਾ ਕਿ ਬਿਮਾਰੀ ਪ੍ਰਤੀ ਅਵੇਸਲਾਪਨ ਨਾ ਵਰਤਦੇ ਹੋਏ  ਕੋਵਿਡ ਪ੍ਰੋਟੋਕੋਲ ਜਿਵੇਂ ਮਾਸਕ ਪਾਉਣਾ, ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਆਦਿ ਨੂੰ ਅਪਣਾਉਣਾ ਯਕੀਨੀ ਬਣਾਇਆ ਜਾਵੇ। ਕੋਵਿਡ ਲੱਛਣ ਹੋਣ ਤੇਂ ਤੁਰੰਤ ਜਾਂਚ ਕਰਵਾਈ ਜਾਵੇ ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1625 ਕੋਵਿਡ ਰਿਪੋਰਟਾਂ ਵਿਚੋਂ 15 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਹਨਾਂ ਵਿਚਂ 02 ਕੇਸ ਪਟਿਆਲਾ ਸ਼ਹਿਰ ਅਤੇ 13 ਬਲਾਕ ਕੌਲੀ ਨਾਲ ਸਬੰਧਤ ਹੈ । ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48706 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 03 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47325 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 41 ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਹੋਰ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਜਿਲ੍ਹੇ ਵਿੱਚ ਹੁਣ ਤੱਕ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 1340 ਹੋ ਗਈ ਹੈ।