Covid and vaccination report of Patiala 3 July

July 3, 2021 - PatialaPolitics

ਸਿਵਲ ਸਰਜਨ ਡਾ. ਪਿ੍ਰੰਸ ਸੋਢੀ ਨੇ  ਕੀਤਾ ਕੋਵਿਡ ਟੀਕਾਕਰਨ ਕੈਂਪਾਂ ਦਾ ਨਿਰੀਖਣ,

ਮੈਗਾ ਡਰਾਈਵ ਤਹਿਤ 37833 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ,

15 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

        ਪਟਿਆਲਾ, 3 ਜੁਲਾਈ  (           )  ਸਿਵਲ ਸਰਜਨ ਡਾ. ਪਿ੍ਰੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮੈਗਾ ਡਰਾਈਵ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ 211 ਕੋਵਿਡ ਟੀਕਾਕਰਨ ਕੈਂਪ ਲਗਾਏ ਗਏ ।ਜਿਨ੍ਹਾਂ ਵਿੱਚ 37833 ਨਾਗਰਿਕਾਂ ਵੱਲੋਂ  ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਹਨ ,ਜਦੋਂ ਕਿ ਅੱਜ ਸਰਕਾਰ ਵੱਲੋਂ ਜਿਲੇ ਵਿਚ 32000 ਨਾਗਰਿਕਾਂ ਨੂੰ ਵੈਕਸੀਨੇਟ ਕਰਨ ਦਾ ਟੀਚਾ ਦਿੱਤਾ ਗਿਆ ਸੀ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 4,93,295 ਹੋ ਗਿਆ ਹੈ। ਟੀਕਾਕਰਨ ਕੈਂਪਾਂ ਦੀ ਸੁਪਰਵੀਜਨ ਸਿਵਲ ਸਰਜਨ ਡਾ. ਪਿ੍ਰੰਸ ਸੋਢੀ, ਜਿਲਾ ਟੀਕਾਕਰਨ ਅਫਸਰ  ਡਾ. ਵੀਨੂੰ ਗੋਇਲ ਅਤੇ ਜਿਲਾ ਨੋਡਲ ਅਫਸਰ ਕੋਵਿਡ ਵੈਕਸੀਨੇਸ਼ਨ ਡਾ. ਪ੍ਰਨੀਤ ਕੌਰ ਵੱਲੋਂ ਜਿਲੇ ਦੇ ਵੱਖ-ਵੱਖ ਏਰੀਏ ਵਿੱਚ ਜਾ ਕੇ ਕੀਤੀ ਗਈ। ਸਿਵਲ ਸਰਜਨ ਡਾ. ਪਿ੍ਰੰਸ ਸੋਢੀ ਨੇ ਦੱਸਿਆ ਕਿ ਮੈਗਾ ਡਰਾਈਵ  ਦੌਰਾਨ ਲੋਕਾਂ ਵਿਚ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਬਹੁਤ ਉਤਸ਼ਾਹ ਦੇਖਿਆ ਗਿਆ।ਉਨਾਂ ਕਿਹਾ ਕਿ ਵੈਕਸੀਨੇਸ਼ਨ ਕੋਵਿਡ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਾਉਣ ਲਈ ਬਹੁਤ ਸਹਾਈ ਹੋਵੇਗੀ।

         ਡਾ. ਪਿ੍ਰੰਸ ਸੋਢੀ ਨੇ ਕੱਲ ਮਿਤੀ 4 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਅਤੇ ਸਾਂਝਾ ਸਕੂਲ ਤ੍ਰਿਪੜੀ ਵਿਖੇ ਟੀਕਾਕਰਨ ਕੀਤਾ ਜਾਵੇਗਾ ।

       ਸਿਵਲ ਸਰਜਨ ਡਾ. ਪਿ੍ਰੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ 15 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48538 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 28 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47056 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 150 ਹੈ, ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 1332 ਹੀ ਹੈ।

        ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪਿ੍ਰੰਸ ਸੋਢੀ ਨੇ ਦੱਸਿਆ ਕਿ ਇਹਨਾਂ 15 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 05, ਨਾਭਾ ਤੋਂ 02, ਰਾਜਪੁਰਾ ਤੋਂ 01 ,ਬਲਾਕ ਭਾਦਸੋਂ ਤੋਂ 04, ਬਲਾਕ ਸ਼ੁਤਰਾਣਾ ਤੋਂ 02 ਅਤੇ ਬਲਾਕ ਦੁਧਨਸਾਧਾਂ ਤੋਂ 01 ਕੇਸ ਰਿਪੋਰਟ ਹੋਏ ਹਨ ।

        ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2375 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,74,634 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48538 ਕੋਵਿਡ ਪੋਜਟਿਵ, 7,24,978 ਨੈਗੇਟਿਵ ਅਤੇ ਲਗਭਗ 1118 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।