Patiala Politics

Patiala News Politics

Covid and vaccination report of Patiala 30 July

ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ ਹੋਇਆ 6 ਲੱਖ ਤੋਂ ਪਾਰ

ਮੈਗਾ ਡਰਾਈਵ ਦੋਰਾਣ ਜਿਲੇ ਵਿੱਚ 25753 ਨਾਗਰਿਕਾਂ ਨੇਂ ਲਗਵਾਈ ਕੋਵਿਡ ਵੈਕਸੀਨ

ਕੱਲ ਦਿਨ ਸ਼ਨੀਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਕੀਤਾ ਜਾਵੇਗਾ ਕੋਵਿਡ ਟੀਕਾਕਰਣ

03 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ

        ਪਟਿਆਲਾ, 30 ਜੁਲਾਈ  (           )  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਮੈਗਾ ਡਰਾਈਵ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਲਗਾਏ 100 ਤੋਂ ਵੱਧ ਕੋਵਿਡ ਟੀਕਾਕਰਨ ਕੈਂਪਾਂ ਵਿੱਚ 25,753 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਦ ਕਿ ਟੀਚਾ 25000 ਟੀਕਾਕਰਨ ਦਾ ਮਿਥਿਆ ਗਿਆ ਸੀ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 6,10,552 ਹੋ ਗਈ ਹੈ।ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇਂ ਕਿਹਾ ਕਿ ਇਸ ਮਹੀਨੇ ਦੋਰਾਣ ਹੁਣ ਤੱਕ ਕੋਵਿਡ ਟੀਕਾਕਰਨ ਸਬੰਧੀ ਮੈਗਾ ਡਰਾਈਵ ਤਹਿਤ ਲਗਾਏ ਕੈਂਪਾ ਵਿੱਚ ਟੀਚਿਆਂ ਤੋਂ ਵੱਧ ਪ੍ਰਾਪਤੀ ਕੀਤੀ ਗਈ ਹੈ।ਅੱਜ ਜਿਲ੍ਹੇ ਵਿੱਚ ਚਲਾਈ ਇਸ ਮੈਗਾ ਡਰਾਈਵ ਦਾ ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਵੱਲੌਂ ਹਨੁਮਾਨ ਮੰੰਦਰ ਨੇੜੇ ਅਗਰਸੈਨ ਹਸਪਤਾਲ ਅਤੇ ਹੋਰ ਥਾਂਵਾ ਤੇਂ ਜਾ ਕੇ ਕੋਵਿਡ ਟੀਕਾਕਰਨ ਮੁਹਿੰਮ ਦਾ ਜਾਇਜਾ ਲਿਆ।ਇਸ ਮੋਕੇ ਉਹਨਾਂ ਨਾਲ ਮੈਡੀਕਲ ਅਫਸਰ ਡਾ. ਪਰਨੀਤ ਕੌਰ ਵੀ ਹਾਜਰ ਸਨ।ਜਦਕਿ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵੱਲੋਂ ਨਾਭਾ ਅਤੇ ਭਾਦਸੋਂ ਬਲਾਕ ਦੇ ਕੈਂਪਾ ਦਾ ਨਿਰੀਖਣ ਕੀਤਾ ਗਿਆ।

           ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕੱਲ ਮਿਤੀ 31 ਜੁਲਾਈ ਦਿਨ ਸ਼ਨੀਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਘਰ, ਨਾਭਾ ਦੇ ਐਮ.ਪੀ.ਡਬਲਿਉ ਟਰੇਨਿੰਗ ਸੈਂਟਰ, ਸਮਾਣਾ ਦੇ ਆਤਮ ਵਿਚਾਰ ਕੁੱਟੀਆ ਸਰਾਏ ਪੱਤੀ ਅਤੇ ਅਗਰਵਾਲ ਧਰਮਸ਼ਾਲਾ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਹਰਪਾਲਪੁਰ ਅਤੇ ਭਾਦਸੋਂ ਦੇ 20 ਦੇ ਕਰੀਬ ਪਿੰਡਾਂ ਵਿੱਚ ਵੀ ਕੌਵੈਕਸਿਨ ਕੋਵਿਡ ਵੈਕਸੀਨ ਨਾਲ  ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਜਿਹਨਾਂ ਦੇ ਕੋਵੈਕਸਿਨ ਦੀ ਪਹਿਲੀ ਡੋਜ ਲੱਗੇ ਨੰੁ ਇੱਕ ਮਹੀਨਾ ਹੋ ਗਿਆ ਹੈ, ਉਹ ਦੁਜੀ ਡੋਜ ਲਗਵਾ ਸਕਦਾ ਹੈ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ।

                      ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1735 ਕੋਵਿਡ ਰਿਪੋਰਟਾਂ ਵਿਚੋਂ 03 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਹਨਾਂ ਵਿਚਂ 01 ਕੇਸ ਪਟਿਆਲਾ ਸ਼ਹਿਰ, 01 ਬਲਾਕ ਕਾਲੋਮਾਜਰਾ ਅਤੇ 01 ਬਲਾਕ ਹਰਪਾਲਪੁਰ ਨਾਲ ਸਬੰਧਤ ਹੈ । ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48709 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 02 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47327 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 42 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ , ਜਿਲ੍ਹੇ ਵਿੱਚ ਹੁਣ ਤੱਕ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 1340 ਹੀ ਹੈ।

            ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2007 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,29,195 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48709 ਕੋਵਿਡ ਪੋਜਟਿਵ, 7,79,185 ਨੈਗੇਟਿਵ ਅਤੇ ਲਗਭਗ 1301 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments