Covid and vaccination report of Patiala 4 February 2021

February 4, 2021 - PatialaPolitics

219 ਸਿਹਤ ਅਤੇ ਫਰੰਟ ਲਾਈਨ ਵਰਕਰਾਂ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ

12 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 4 ਫਰਵਰੀ ( ) ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 219 ਸਿਹਤ ਅਤੇ ਫਰੰਟ ਲਾਈਨ ਵਰਕਰਾ ਵੱਲੋਂ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ। ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆਂ ਕਿ ਅੱਜ ਜਿਲੇ ਦੇ 11 ਸਰਕਾਰੀ ਹਸਪਤਾਲਾਂ ਵਿੱਚ 219 ਕੋਵੀਸ਼ੀਲਡ ਵੈਕਸੀਨ ਦੇ ਟੀਕੇ ਲਗਾਏ ਗਏ ਜਿਹਨਾਂ ਵਿੱਚ 123 ਸਿਹਤ ਸਟਾਫ ਅਤੇ 96 ਫਰੰਟ ਲਾਈਨ ਵਰਕਰ ਸ਼ਾਮਲ ਹਨ।ਪੁਲਿਸ ਮੁਲਾਜਮਾਂ ਦੀ ਸਹੁਲਤ ਨੂੰ ਮੁੱਖ ਰੱਖਦੇ ਹੋਏ ਉਹਨਾਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਉਣ ਲਈ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਵੱਲੋ ਐਸ.ਐਸ.ਪੀ.ਵਿਕਰਮ ਜੀਤ ਦੁੱਗਲ ਦੀ ਮੋਜੂਦਗੀ ਵਿੱਚ ਪੁਲਿਸ ਲਾਈਨ ਹਸਪਤਾਲ ਵਿੱਚ ਪੁਲਿਸ ਮੁਲਾਜਮਾ ਦੇ ਟੀਕੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਅਤੇ ਅੱਜ ਪਹਿਲੇ ਦਿਨ ਪੁਲਿਸ ਲਾਈਨ ਹਸਪਤਾਲ ਵਿੱਚ 61 ਪੁਲਿਸ ਮੁਲਾਜਮਾ ਵੱਲੋ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।

ਜਿਲੇ ਵਿੱਚ 12 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1224 ਦੇ ਕਰੀਬ ਰਿਪੋਰਟਾਂ ਵਿਚੋਂ 12 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,447 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 31 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,793 ਹੋ ਗਈ ਹੈ। ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 148 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 12 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 10, ਭਾਦਸੋ ਤੋ 01 ਅਤੇ ਬਲਾਕ ਹਰਪਾਲਪੁਰ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹੜੇ ਕਿ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ,ਪਟਿਆਲਾ ਹਾਈਟਸ, ਰਤਨ ਨਗਰ, ਪੁਰਾਣਾਂ ਬਰੂਦ ਖਾਨਾਂ, ਚਿਨਾਰ ਬਾਗ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਅੱਜ ਜਿਲੇ ਵਿੱਚ 01 ਕੋਵਿਡ ਪੋਜਟਿਵ ਕੇਸ ਦੀ ਮੌਤ ਹੋਈ ਹੈ ਜ਼ੋ ਕਿ ਪਟਿਆਲਾ ਦੇ ਸਰਹਿੰਦੀ ਗੇਟ ਦਾ ਰਹਿਣ ਵਾਲਾ 59 ਸਾਲ ਪੁਰਸ਼ ਹਾਈਪਰਟੈਂਸ਼ਨ ਦੀ ਬੀਮਾਰੀ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1150 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,25,532 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,447 ਕੋਵਿਡ ਪੋਜਟਿਵ, 3,07,422 ਨੈਗੇਟਿਵ ਅਤੇ ਲੱਗਭਗ 1263 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।