Covid and Vaccination report of Patiala 7 Aug

August 7, 2021 - PatialaPolitics

ਲੋਕਾਂ ਵਿੱਚ ਕੋਵਿਡ ਟੀਕਾਕਰਣ ਕਰਵਾਉਣ ਵਿੱਚ ਕਾਫੀ ਉਤਸ਼ਾਹ

ਮੈਗਾ ਡਰਾਈਵ ਦੋਰਾਣ 15764 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ

01 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ

        ਪਟਿਆਲਾ, 07 ਅਗਸਤ  (           )  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੈਗਾਡਰਾਈਵ ਮੁਹਿੰਮ ਤਹਿਤ ਜਿਲੇ੍ਹ ਦੇ ਵੱਖ ਵੱਖ ਕਸਬਿਆਂ, ਵਾਰਡਾਂ, ਗੱਲੀ ਮੁੱਹਲਿਆ ਅਤੇ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੈਂਪਾ ਵਿੱਚ 15764 ਨਾਗਰਿਕਾਂ ਵੱਲੋਂ ਕੋਵਿਡ ਟੀਕਾਕਰਨ ਕਰਵਾਇਆ ਗਿਆ।ਜਦਕਿ ਕੋਵਿਡ ਟੀਕਾਕਰਣ ਦਾ ਟੀਚਾ 15000 ਦਾ ਸੀ।ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 6,49,193 ਹੋ ਗਈ ਹੈ।ਅੱਜ ਜਿਲੇ੍ਹ ਵਿੱਚ ਚਲਾਈ ਮੈਗਾਡਰਾਈਵ ਤਹਿਤ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਵੱਲੋ ਸਬਸਿਡਰੀ ਸਿਹਤ ਕੇਂਦਰ ਬਹਾਦਰਗੜ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਵੱਲੋਂ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੈਲ, ਥਾਪਰ ਕਾਲਜ ਅਤੇ ਧਰਮਪੁਰਾ ਬਜਾਰ ਦੇ ਗੁਰੂਦੁਆਰਾ ਨਵੀਨ ਸਾਹਿਬ ਵਿਖੇ ਲੱਗੇ ਕੋਵਿਡ ਟੀਕਾਕਰਣ ਕੈਂਪਾ ਦਾ ਨਿਰੀਖਣ ਕੀਤਾ ਗਿਆ। ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੋਵਿਡ ਟੀਕਾਕਰਣ ਕਰਵਾਉਣ ਵਿੱਚ ਲੋਕਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਹੁਣ ਤੱਕ ਦੇ ਕੋਵਿਡ ਟੀਕਾਕਰਣ ਦੇ ਮੈਗਾ ਕੈਂਪਾ ਵਿੱਚ ਦਿੱਤੇ ਗਏ ਟੀਚਿਆਂ ਨਾਲੋਂ ਵੱਧ ਪ੍ਰਾਪਤੀ ਹੋਈ ਹੈ।

         ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 08 ਅਗਸਤ ਦਿਨ ਐਤਵਾਰ  ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਫਰੀ ਮੈਸਨ ਹਾਲ ਨੇੜੇ ਫੁਆਰਾ ਚੌਂਕ ( ਸੈਕਿੰਡ ਡੋਜ), ਗੁਰੂਦੁਆਰਾ ਸਿੰਘ ਸਭਾ ਐਸ.ਐਸ.ਟੀ. ਨਗਰ (ਸੈਕਿੰਡ ਡੋਜ) ਅਤੇ ਨਾਭਾ ਦੇ ਮੋਤੀਪੁਰੀ ਮੰੰਦਰ ਆਦਿ ਵਿਖੇ ਕੋਵਿਡ ਟੀਕਾਕਰਣ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।ਇਸ ਤੋਂ ਇਲਾਵਾ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ  ਕੋਵਿਡ ਟੀਕਾਕਰਨ ਕੀਤਾ ਜਾਵੇਗਾ।

              ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2570 ਕੋਵਿਡ ਰਿਪੋਰਟਾਂ ਵਿਚੋਂ 01 ਕੋਵਿਡ ਪੋਜੀਟਿਵ ਕੇਸ ਪਾਇਆ ਗਿਆ ਹੈ ਜੋ ਕਿ ਬਲਾਕ ਕੌਲੀ ਨਾਲ  ਸਬੰਧਤ ਹਨ।ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48737 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 14 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47367 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 30 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

          ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2052 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,42,488 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48737 ਕੋਵਿਡ ਪੋਜਟਿਵ, 7,92,491 ਨੈਗੇਟਿਵ ਅਤੇ ਲਗਭਗ 1260 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।