Covid and vaccination report of Patiala June 18

June 18, 2021 - PatialaPolitics

3203 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।

ਕੋਵਿਡ ਟੀਕਾਕਰਨ ਦਾ ਅੰਕੜਾ ਹੋਇਆ 4 ਲੱਖ ਤੋਂ ਪਾਰ,

19 ਜੂਨ ਨੂੰ 18 ਤੋਂ 44 ਸਾਲ ਦੀ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ।

35 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ

ਪਟਿਆਲਾ ,18 ਜੂਨ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 3203 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਜਿਹਨਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 1028 ਅਤੇ 18 ਤੋਂ 44 ਸਾਲ ਦੇ 2175 ਨਾਗਰਿਕ ਸ਼ਾਮਲ ਹਨ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 4,01,212 ਹੋ ਗਿਆ ਹੈ।

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 19 ਜੂਨ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਸਟੇਟ ਪੂਲ ਦੀ ਕੋਵੀਸ਼ੀਲਡ ਵੈਕਸੀਨ ਨਾਲ 18 ਤੋਂ 44 ਸਾਲ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗ, ਰਾਧਾ ਸੁਆਮੀ ਸਤਸੰਗ ਘਰ ਪਟਿਆਲਾ,ਸ੍ਰੀ ਸਾਂਈ ਬਾਬਾ ਮੰਦਿਰ ਪੁਰਾਣਾ ਬਿਸ਼ਨ ਨਰਗ,ਆਰੀਆਂ ਸਕੂਲ ਗੁਰਬਖਸ਼ ਕਲੋਨੀ,ਐਮ.ਸੀ. ਆਫਿਸ ਨਵੀ ਦਾਣਾ ਮੰਡੀ ਸਰਹਿੰਦ ਰੋਡ, ਕਾਲੀ ਮਾਤਾ ਮੰਦਿਰ, ਰਾਮ ਆਸ਼ਰਮ, ਨਾਭਾ ਦੇ ਐਮੀ ਪੀ.ਡਬਲਿਯੂ ਸਕੂਲ ਸਿਵਲ ਹਸਪਤਾਲ, ਰਾਜਪੁਰਾ ਦੇ ਪਟੇਲ ਕਾਲਜ, ਰਾਧਾ ਸੁਆਮੀ ਸਤਸੰਗ ਘਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਹਰਪਾਲਪੁਰ ਦੇ ਪਿੰਡ ਹਰਪਾਲਪੁਰ ਦੇ ਗੁਰੂਦੁਆਰਾ ਸਾਹਿਬ, ਬਲਾਕ ਕਾਲੋਮਾਜਰਾ ਦੇ ਆਗਣਵਾੜੀ ਸੈਟਰ ਅਲੂਣਾ,ਨੇਪਰਾਂ,ਨਨਾਸ ਕਲਾਂ,ਡਕਾਸੂ ਕਲਾਂ,ਸਦਰੌਰ,ਕਾਲੋਮਾਜਰਾ,ਧਮੋਲੀ,ਆਲਮਪੁਰ,ਬਲਾਕ ਕੌਲੀ ਦੇ ਸਬ ਸੈਟਰ ਅਕੌਤ,ਮਿੱਨੀ ਪੀ.ਐਚ.ਸੀ ਹਸਨਪੁਰ, ਕੌਆਪਰੇਟਿਵ ਸੁਸਾਇਟੀ ਪੰਚਾਇਤ ਗੱਜੂਮਾਜਰਾ,ਗੁਰਦੁਆਰਾ ਸਾਹਿਬ ਕੌਲੀ ਤੇ ਲੰਗ, ਭਾਦਸੋਂ ਦੇ ਹਰੀਹਰ ਮੰਦਿਰ ਅਤੇ ਰਾਧਾ ਸੁਆਮੀ ਸਤਸੰਗ ਘਰ, ਗੁਰੂਦੁਆਰਾ ਸਾਹਿਬ ਖੋਖ ਅਤੇ ਮੁੰਗੋ, ਬਲਾਕ ਦੁਧਨਸਾਧਾ ਦੇ ਆਗਣਵਾੜੀ ਸੈਟਰ ਕਪੂਰੀ, ਭਸਮੜਾ,ਮੀਰਾਂਪੁਰ,ਭੁਲਰਹੇੜੀ, ਸ਼ੁਤਰਾਣਾ ਦੇ ਰਾਧਾ ਸੁਆਮੀ ਸਤਸੰਗ ਘਰ , ਗੁਰੂਦੁਆਰਾ ਸਾਹਿਬ ਕਕਰਾਲਾ,ਢੈਂਠਲ,ਚੁਨਾਗਰਾ,ਨਨਹੇੜਾ,ਪਾਤੜਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਕੱਲ 19 ਜੂਨ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਣ ਨਹੀਂ ਹੋਵੇਗਾ ।

 

ਅੱਜ ਜਿਲੇ ਵਿੱਚ 35 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3657 ਦੇ ਕਰੀਬ ਰਿਪੋਰਟਾਂ ਵਿਚੋਂ 35 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 48225 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 95 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46396 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 510 ਹੈ, ਜਿਲੇ੍ਹ ਵਿੱਚ 02 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1319 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 35 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 08, ਨਾਭਾ ਤੋਂ 01, ਰਾਜਪੁਰਾ ਤੋਂ 04, ਬਲਾਕ ਭਾਦਸਂੋ ਤੋਂ 05, ਬਲਾਕ ਕੌਲੀ ਤੋਂ 04, ਬਲਾਕ ਕਾਲੌਮਾਜਰਾ ਤੋਂ 02, ਬਲਾਕ ਸ਼ੁਤਰਾਣਾ ਤੋਂ 04 ਅਤੇ ਬਲਾਕ ਦੁਧਣਸਾਧਾਂ ਤੋਂ 07 ਕੋਵਿਡ ਕੇਸ ਰਿਪੋਰਟ ਹੋਏ ਹਨ

ਉਹਨਾਂ ਕਿਹਾ ਕਿ ਅੱਜ ਸ਼ੁੱਕਰਵਾਰ ਨੂੰ ਖੁਸ਼ਕ ਦਿਵਸ ਹੋਣ ਕਾਰਣ ਸਿਹਤ ਟੀਮਾਂ ਵੱਲੋ ਜਿਲੇ੍ਹ ਵਿੱਚ 15865 ਘਰਾਂ/ਥਾਂਵਾ ਤੇਂ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਕੀਤੀ ਅਤੇ ਚੈਕਿੰਗ ਦੋਰਾਣ 177 ਥਾਂਵਾ ਤੇ ਮੱਛਰਾਂ ਦਾ ਲਾਰਵਾ ਪਾਇਆ ਗਿਆ। ਜਿਸ ਨੁੰ ਸਿਹਤ ਟੀਮਾਂ ਵੱਲੋ ਮੋਕੇ ਤੇ ਨਸ਼ਟ ਕਰਵਾ ਦਿਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਦੇ ਨਾਲ ਨਾਲ ਕੋਰੋਨਾ ਤੋਂ ਵੀ ਬਚਾਅ ਸਬੰਧੀ ਯੋਗ ਸਾਵਧਾਨੀਆਂ ਅਪਣਾਉੁਣ ਬਾਰੇ ਜਾਗਰੂਕ ਕੀਤਾ ਗਿਆ।