Covid deaths:Patiala issues guidelines for compensation

November 5, 2021 - PatialaPolitics

ਕੋਵਿਡ-19 ਕਾਰਨ ਫ਼ੌਤ ਹੋਏ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਐਸ.ਡੀ.ਐਮ. ਦਫ਼ਤਰਾਂ ‘ਚ ਜਮਾਂ ਕਰਵਾਉਣ : ਡਿਪਟੀ
-ਵਧੇਰੇ ਜਾਣਕਾਰੀ ਲਈੇ ਫ਼ੋਨ ਨੰਬਰ 0175-2350550 ਅਤੇ ਮੋਬਾਇਲ ਨੰਬਰ 62843-57500 ‘ਤੇ ਕੀਤਾ ਜਾ ਸਕਦੇ ਸੰਪਰਕ
ਪਟਿਆਲਾ, 3 ਨਵੰਬਰ:
ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਆਪਣੀ ਜਾਨ ਗਵਾਉਣ ਵਾਲੇ (ਫ਼ੌਤ ਹੋਏ) ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਐਸ.ਡੀ.ਐਮ. ਦਫ਼ਤਰਾਂ ਵਿਖੇ ਦਿੱਤੀ ਜਾ ਸਕਦੀ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਬਿਨੈਕਾਰਾਂ ਵੱਲੋਂ ਪੇਸ਼ ਕੀਤੀਆਂ ਦਰਖਾਸਤਾਂ/ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਕਰੇਗੀ ਤੇ 30 ਦਿਨ ਦੇ ਅੰਦਰ-ਅੰਦਰ ਕਾਰਵਾਈ ਮੁਕੰਮਲ ਕਰਕੇ ਕਾਨੂੰਨੀ ਵਾਰਸਾਂ ਦੇ ਖਾਤਿਆਂ ‘ਚ (ਐਕਸ ਗ੍ਰੇਸ਼ੀਆ) ਸਹਾਇਤਾ ਟਰਾਂਸਫ਼ਰ ਕਰਨਾ ਯਕੀਨੀ ਬਣਾਏਗੀ। ਕਿਸੇ ਵੀ ਤਰ੍ਹਾਂ ਦੀ ਤਰੁੱਟੀ ਦੇ ਹੱਲ ਲਈ ਜ਼ਿਲ੍ਹੇ ‘ਚ ਸ਼ਿਕਾਇਤ ਨਿਵਾਰਨ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਸਮਾਂਬੱਧ ਤਰੀਕੇ ਨਾਲ ਕਾਰਵਾਈ ਕਰੇਗੀ।
ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਦਰਖਾਸਤ ਸਬੰਧਤ ਐਸ.ਡੀ.ਐਮ. ਦਫ਼ਤਰ ਵਿਖੇ ਦੇ ਸਕਦੇ ਹਨ ਤੇ ਕੋਵਿਡ-19 ਨਾਲ ਜਾਨ ਗਵਾਉਣ ਵਾਲੇ ਵਿਅਕਤੀ ਦਾ ਮੌਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਫ਼ਤਰ ਸਿਵਲ ਸਰਜਨ ਪਟਿਆਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕੋਵਿਡ-19 ਕੰਟਰੋਲ ਰੂਮ ਦੇ ਫ਼ੋਨ ਨੰਬਰ 0175-2350550 ਅਤੇ ਮੋਬਾਇਲ ਨੰਬਰ 62843-57500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।