Covid Patiala report 11 October area wise details

October 11, 2020 - PatialaPolitics

51 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

03 ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ

92 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ. ਮਲਹੋਤਰਾ

ਪਟਿਆਲਾ 11 ਅਕਤੂਬਰ ( ) ਜਿਲੇ ਵਿਚ 51 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1225 ਦੇ ਕਰੀਬ ਰਿਪੋਰਟਾਂ ਵਿਚੋਂ 51 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,178 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 92 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,207 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 03 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 355 ਹੋ ਗਈ ਹੈ, 11,207 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 616 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 92 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 51 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 17, ਰਾਜਪੁਰਾ ਤੋਂ 01, ਨਾਭਾ ਤੋਂ 02 ਬਲਾਕ ਭਾਦਸੋਂ ਤੋਂ 10 ਬਲਾਕ ਕੋਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 07, ਬਲਾਕ ਹਰਪਾਲਪੁਰ ਤੋਂ 02, ਬਲਾਕ ਦੁਧਨਸਾਧਾ ਤੋਂ 07 ਅਤੇਂ ਬਲਾਕ ਸ਼ੁਤਰਾਣਾ ਤੋਂ 03 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 05 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 46 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਸਿਵਲ ਲਾਈਨ, ਅਰੋੜਿਆਂ ਮੁੱਹਲਾ,ਮਾਲਵਾ ਐਵੀਨਿਉ, ਏ.ਆਈ.ਆਰ. ਐਵੀਨਿਉ, ਅਰਬਨ ਅਸਟੇਟ ਫੇਜ ਇੱਕ, ਫਰੈਂਡਜ ਕਲੋਨੀ, ਡੀ.ਐਮ.ਡਬਲਿਉ, ਪੁਰਾਨਾ ਬਿਸ਼ਨ ਨਗਰ, ਅਜਾਦ ਨਗਰ ਕਰਤਾਰ ਕਲੋਨੀ, ਨਾਭਾ ਦੇ ਅਲੋਹਰਾ ਗੇਟ, ਬਾਂਸਾ ਸਟਰੀਟ ਅਤੇ ਰਾਜਪੁਰਾ ਟਾਉਨ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੌਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿੱਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ।ਜਿਹਨਾਂ ਵਿਚ ਦੋ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਸ਼ੁਤਰਾਣਾ ਨਾਲ ਸਬੰਧਤ ਸਨ। ਪਹਿਲਾ ਪਟਿਆਲਾ ਸ਼ਹਿਰ ਦੇ ਰਾਜਿੰਦਰਾ ਗਾਰਡਨ, ਆਫੀਸਰ ਕਲੋਨੀ ਦੀ ਰਹਿਣ ਵਾਲੀ 70 ਸਾਲਾ ਅੋਰਤ ਜੋ ਕਿ ਪੁਰਾਨਾ ਹਾਈਪਰਟੈਂਸ਼ਨ,ਦਿਲ, ਸ਼ੁਗਰ ਅਤੇ ਬੀ.ਪੀ. ਦਾ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿਚ ਦਾਖਲ਼ ਸੀ, ਦੁਸਰਾ ਧਰਮਪੁਰਾ ਬਾਜਾਰ ਦਾ ਰਹਿਣ ਵਾਲਾ 70 ਸਾਲਾ ਬਜੁਰਗ ਜੋ ਕਿ ਸਾਹ ਦੀ ਤਕਲੀਫ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਤੀਸਰਾ ਪਿੰਡ ਸੁਪਰਹੇੜੀ ਬਲਾਕ ਸ਼ੁਤਰਾਣਾ ਦੀ ਰਹਿਣ ਵਾਲੀ 45 ਸਾਲਾ ਅੋਰਤ ਜੋ ਕਿ ਪੁਰਾਨੀ ਹਾਈਪਰਟੈਂਸ਼ਨ ਦੀ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ। ਇਹਨਾਂ ਮਰੀਜਾਂ ਦੀ ਹਸਪਤਾਲਾ ਵਿੱਚ ਇਲਾਜ ਦੋਰਾਨ ਮੌਤ ਹੋ ਗਈ ਹੈ।ਜਿਸ ਨਾਲ ਹੁਣ ਜਿੱਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 355 ਹੋ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 850 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,71,393 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,178 ਕੋਵਿਡ ਪੋਜਟਿਵ,1,58,090 ਨੇਗੇਟਿਵ ਅਤੇ ਲੱਗਭਗ 725 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।