Covid report and vaccination schedule of Patiala 26 september

September 26, 2021 - PatialaPolitics

ਕੋਵਿਡ ਟੀਕਾਕਰਨ ਕੈਂਪਾ ਵਿੱਚ 8417 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਸੋਮਵਾਰ ਨੁੰ ਕੋਵੀਸ਼ੀਲਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ 

02 ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ

        ਪਟਿਆਲਾ 26 ਸਤੰਬਰ  (       )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿੱਚ ਟੀਕਾਕਰਨ ਕੈਂਪਾਂ ਵਿੱਚ 8417 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਵਿਚੋਂ ਵੈਕਸੀਨ ਦੀ ਦੂਜੀ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 3772 ਹੈ।  ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 12,95,001 ਹੋ ਗਈ ਹੈ।ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਅੱਜ ਦਿਨ ਐਤਵਾਰ ਹੋਣ ਕਾਰਣ ਵੈਕਸੀਨ ਦੀ ਦੁਜੀ ਡੋਜ ਲਗਾਉਣ ਲਈ ਸਿਹਤ ਸਸੰਥਾਂਵਾ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ।ਜਿਲ੍ਹਾ ਟੀਕਾਕਰਨ ਅਧਿਕਾਰੀ ਡਾ.ਵੀਨੂੰ ਗੋਇਲ ਵੱਲੋਂ ਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਘਰ ਵਿਖੇ ਕੀਤੇ ਜਾ ਰਹੇ ਕੋਵਿਡ ਟੀਕਾਕਰਨ ਦਾ ਨਿਰੀਖਣ ਵੀ ਕੀਤਾ।ਇਸ ਮੋਕੇ ਉਹਨਾਂ ਨਾਲ  ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਵੀ ਹਾਜਰ ਸਨ।

 ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 27 ਸਤੰਬਰ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ ਵਿਖੇ ਕੋਵਿਡ ਟੀਕਾਕਰਣ ਕੀਤਾ ਜਾਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ ।

        ਅੱਜ ਜਿਲੇ ਵਿੱਚ ਪ੍ਰਾਪਤ 1605 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਪਾਇਆ ਗਿਆ ਹੈ ਜੋ ਕਿ ਦੋਨੋ ਹੀ ਬਲਾਕ ਸ਼ੁਤਰਾਣਾ ਨਾਲ ਸਬੰਧਤ ਹਨ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48876 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47508 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

                   ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 765 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,49,441 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,876 ਕੋਵਿਡ ਪੋਜਟਿਵ, 9,00,126 ਨੈਗੇਟਿਵ ਅਤੇ ਲਗਭਗ 439 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।