Covid report of Patiala 07 January 2021

January 7, 2021 - PatialaPolitics

ਜਿਲੇ ਵਿੱਚ 27 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਕੋਵਿਡ ਲੱਛਣ ਆਉਣ ਤੇਂ ਕੋਵਿਡ ਜਾਂਚ ਜਰੁਰੀ: ਸਿਵਲ ਸਰਜਨ

ਪਟਿਆਲਾ, 07 ਜਨਵਰੀ ( ) ਜਿਲੇ ਵਿੱਚ 27 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1488 ਕਰੀਬ ਰਿਪੋਰਟਾਂ ਵਿਚੋਂ 27 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,917 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 19 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,177 ਹੋ ਗਈ ਹੈ।ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 489 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 251 ਹੈ।ਉਹਨਾਂ ਦੱਸਿਆਂ ਕਿ ਜਿਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 27 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 20, ਰਾਜਪੁਰਾ ਤੋਂ 03, ਨਾਭਾ ਤੋਂ 03 ਅਤੇ ਸਮਾਣਾ ਤੋਂ 01 ਕੇਸ ਰਿਪੋਰਟ ਹੋਏ ਹਨ।ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਬੀ, ਅਨੰਦ ਨਗਰ, ਉਪਕਾਰ ਨਗਰ, ਫੈਕਟਰੀ ਏਰੀਆ, ਮਹਾਰਾਜਾ ਯਾਦਵਿੰਦਰਾ ਐਨਕਲੇਵ, ਗੁਰਬਖਸ਼ ਕਲੋਨੀ, ਨਿਉੁ ਬਿਸ਼ਨ ਨਗਰ, ਭਾਦਸੋਂ ਰੋਡ, ਐਸ.ਐਸ.ਟੀ ਨਗਰ, ਨਾਭਾ ਤੋਂ ਜਸਪਾਲ ਕਲੋਨੀ, ਪਾਂਡੁਸਰ ਮੁੱਹਲਾ, ਰਾਜਪੁਰਾ ਤੋਂ ਰਾਜਪੁਰਾ ਟਾਉਨ ਅਤੇ ਪੁਰਾਨਾ ਰਾਜਪੁਰਾ, ਸਮਾਣਾ ਤੋਂ ਪ੍ਰੀਤ ਨਗਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 489 ਹੀ ਹੈ।ਉਹਨਾਂ ਕਿਹਾ ਕਿ ਦੇਖਣ ਵਿੱਚ ਆ ਰਿਹਾ ਹੈ ਕਿ ਕਈ ਮਰੀਜ ਲੇਟ ਸਟੇਜ ਤੇਂ ਹਸਪਤਾਲ ਵਿੱਚ ਪੰਹੁਚ ਰਹੇ ਹਨ।ਜਿਸ ਕਾਰਣ ਕਈ ਮਰੀਜਾਂ ਦੀ ਹਸਪਤਾਲ ਵਿੱਚ ਪੰਹੁਚਣ ਸਮੇਂ ਆਕਸੀਜਨ ਦੀ ਮਾਤਰਾ ਪਹਿਲਾ ਤੋਂ ਹੀ ਘੱਟ ਹੁੰਦੀ ਹੈ ਅਤੇ ਮਰੀਜ ਨੂੰ ਬਚਾਉਣਾ ਮੁਸ਼ਕਿਲ ਹੋ ਜਾਂਦਾ ਹੈ।ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਲੱਛਣ ਆਉਣ ਤੇਂ ਕੋਵਿਡ ਟੈਸਟ ਕਰਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਵਿਡ ਪੋਜਟਿਵ ਪਾਏ ਜਾਣ ਤੇਂ ਉਹਨਾਂ ਨੂੰ ਲੋੜ ਅਨੁਸਾਰ ਸਮੇਂ ਸਿਰ ਹਸਪਤਾਲ ਵਿੱਚ ਦਾਖਲ ਕਰਵਾਕੇ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1700 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,95,099 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,917 ਕੋਵਿਡ ਪੋਜਟਿਵ, 2,76,490 ਨੇਗੇਟਿਵ ਅਤੇ ਲੱਗਭਗ 2,292 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।