Covid report of Patiala 08 January 2021

January 8, 2021 - PatialaPolitics

22 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 08 ਜਨਵਰੀ ( ) ਜਿਲੇ ਵਿੱਚ 22 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1696 ਕਰੀਬ ਰਿਪੋਰਟਾਂ ਵਿਚੋਂ 22 ਕੋਵਿਡ ਪੋਜਟਿਵ ਪਾਏ ਗਏ ਹਨ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,939 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 23 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,200 ਹੋ ਗਈ ਹੈ।ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 489 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 250 ਹੈ।ਉਹਨਾਂ ਦੱਸਿਆਂ ਕਿ ਜਿਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 22 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 13,ਰਾਜਪੁਰਾ ਤੋਂ 02,ਨਾਭਾ ਤੋਂ 02 ਅਤੇ ਸਮਾਣਾ ਤੋਂ 01,ਬਲਾਕ ਦੁੱਧਣ ਸਾਧਾਂ ਤੋ 03,ਬਲਾਕ ਕੋਲੀ ਤੋ 01, ਕੇਸ ਰਿਪੋਰਟ ਹੋਏ ਹਨ।ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਪੰਜਾਬੀ ਬਾਗ, ਨਿਊ ਆਫੀਸਰ ਕਲੋਨੀ,ਅਜੀਤ ਨਗਰ,ਈਸਟ ਐਨਕਲੇਵ, ਅਨੰਦ ਨਗਰ,ਹਰਿੰਦਰ ਨਗਰ,ਨਿਊ ਪੁਲਸ ਲਾਈਨ,ਨਾਭਾ ਤੋਂ ਗਰਿਡ ਚੌਕ, ਰਾਜਪੁਰਾ ਤੋਂ ਥਰਮਲ ਪਲਾਟ,ਸਮਾਣਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 489 ਹੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1660 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,96,759 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,939 ਕੋਵਿਡ ਪੋਜਟਿਵ, 2,78,164 ਨੇਗੇਟਿਵ ਅਤੇ ਲੱਗਭਗ 2,256 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ