Covid report of Patiala 13 January 2021

January 13, 2021 - PatialaPolitics

16 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ

ਪਟਿਆਲਾ, 13 ਜਨਵਰੀ ( ) ਜਿਲੇ ਵਿੱਚ 16 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1308 ਦੇ ਕਰੀਬ ਰਿਪੋਰਟਾਂ ਵਿਚੋਂ 16 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,047 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 21 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,307 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 491 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 249 ਹੈ।ਉਹਨਾਂ ਦੱਸਿਆਂ ਕਿ ਜਿਲੇ ਵਿੱਚ 95.3 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 16 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 07, ਰਾਜਪੁਰਾ ਤੋਂ 03, ਨਾਭਾ ਤੋਂ 01, ਬਲਾਕ ਕੌਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 02, ਦੁਧਨਸਾਧਾਂ ਤੋੋਂ 01 ਅਤੇ ਬਲਾਕ ਸ਼ੁਤਰਾਣਾ 01 ਕੇਸ ਰਿਪੋਰਟ ਹੋਏ ਹਨ।ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਨੇੜੇ ਮੋਦੀ ਕਾਲਜ, ਮਾਲਵਾ ਕਲੋਨੀ, ਮਹਿੰਦਰਾ ਕਲੋਨੀ, ਕ੍ਰਿਸ਼ਨਾ ਕਲੋਨੀ, ਅਰਬਨ ਅਸਟੇਟ ਫੇਜ 2, ਦਸ਼ਮੇਸ਼ ਨਗਰ, ਨਾਭਾ ਸ਼ਹਿਰ ਅਤੇ ਰਾਜਪੁਰਾ ਤੋਂ ਵਿਕਾਸ ਨਗਰ, ਨੇੜੇ ਸ਼ਿਵ ਮੰਦਰ, ਸੁੰਦਰ ਨਗਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 491 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1060 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,02,659 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,047 ਕੋਵਿਡ ਪੋਜਟਿਵ, 2,84,741 ਨੇਗੇਟਿਵ ਅਤੇ ਲੱਗਭਗ 1471 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।