Patiala Politics

Patiala News Politics

Covid report of Patiala 16 January 2021

ਜਿਲੇ ਵਿੱਚ 23 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 16 ਜਨਵਰੀ ( ) ਜਿਲੇ ਵਿੱਚ 23 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1490 ਦੇ ਕਰੀਬ ਰਿਪੋਰਟਾਂ ਵਿਚੋਂ 23 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,109 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 23 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,375 ਹੋ ਗਈ ਹੈ।ਅੱਜ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 494 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 240 ਹੈ। ਉਹਨਾਂ ਦੱਸਿਆਂ ਕਿ ਜਿਲੇ ਵਿੱਚ 95.3 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 23 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 18,ਰਾਜਪੁਰਾ ਤੋਂ 01 ਅਤੇ ਬਲਾਕ ਦੁੱਧਣ ਸਾਧਾਂ ਤੋਂ 04 ਕੇਸ ਰਿਪੋਰਟ ਹੋਏ ਹਨ ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਰਾਮ ਬਾਗ,ਸਨੀ ਇਨਕਲੇਵ,ਗਨੇਸ਼ ਨਗਰ,ਮਜੀਠੀਆਂ ਇਨਕਲੇਵ, ਲਾਹੋਰੀ ਗੇਟ,ਐਸ.ਐਸ.ਟੀ ਨਗਰ, ਦਸ਼ਮੇਸ਼ ਨਗਰ,ਗੁਰੂ ਰਾਮ ਦਾਸ ਨਗਰ,ਵਿਦਿਆ ਨਗਰ,ਅਰਬਨ ਅਸਟੇਟ1,ਹੀਰਾ ਨਗਰ ਅਤੇ ਰਾਜਪੁਰਾ ਆਦਿ ਥਾਵਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ। ਲਗਾਏ

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਕੋਵਿਡ ਵੈਕਸੀਨ ਦੀ ਸ਼ੁਰੂਆਤ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਜੀ ਵੱਲੋ ਵੱਲੋ ਮਾਤਾ ਕੁਸ਼ਲਿਆ ਹਸਪਤਾਲ ਤੋਂ ਕਰਵਾਈ ਗਈ ਅਤੇ ਜਿਲੇ ਵਿੱਚ ਤਿੰਨ ਥਾਵਾਂ ਮਾਤਾ ਕੁਸ਼ਲਿਆ ਹਸਪਤਾਲ ,ਰਾਜਿੰਦਰਾ ਹਸਪਤਾਲ ਅਤੇ ਸਿਵਲ ਹਸਪਤਾਲ ਰਾਜਪੁਰਾ ਵਿੱਚ ਸੈਸ਼ਨ ਲਗਾਏ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1125 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,06,252 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,109 ਕੋਵਿਡ ਪੋਜਟਿਵ, 2,88,453 ਨੇਗੇਟਿਵ ਅਤੇ ਲੱਗਭਗ 1290 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments