Patiala Politics

Patiala News Politics

Covid report of Patiala 17 January 2021

ਜਿਲੇ ਵਿੱਚ 29 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 17 ਜਨਵਰੀ ( ) ਜਿਲੇ ਵਿੱਚ 29 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 970 ਦੇ ਕਰੀਬ ਰਿਪੋਰਟਾਂ ਵਿਚੋਂ 29 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,138 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 20 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,395 ਹੋ ਗਈ ਹੈ। ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 494 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 249 ਹੈ। ਉਹਨਾਂ ਦੱਸਿਆਂ ਕਿ ਜਿਲੇ ਵਿੱਚ 95.5 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 29 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 17, ਰਾਜਪੁਰਾ ਤੋਂ 02, ਨਾਭਾ ਤੋਂ 04, ਸਮਾਣਾ ਤੋਂ 01, ਬਲਾਕ ਭਾਦਸਂੋ ਤੋਂ 01, ਬਲਾਕ ਕੌਲੀ ਤੋਂ 01, ਬਲਾਕ ਹਰਪਾਲਪੁਰ ਤੋਂ 01, ਬਲਾਕ ਦੁਧਨਸਾਧਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ। ਇਹਨਾਂ 29 ਕੇਸਾਂ ਵਿੱਚੋਂ ਇੱਕ ਪੋਜਟਿਵ ਕੇਸ ਦੇ ਸੰਪਰਕ ਵਿੱਚ ਆਉਣ ਅਤੇ 28 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਰਾਮ ਦਾਸ ਨਗਰ, ਅਨੰਦ ਨਗਰ, ਅਰਸ਼ ਨਗਰ, ਬਚਿੱਤਰ ਨਗਰ, ਸਨੀ ਐਨਕਲੇਵ, ਮਜੀਠੀਆਂ ਐਨਕਲੇਵ, ਜੁਝਾਰ ਨਗਰ, ਬਡੁੰਗਰ, ਖਾਲਸਾ ਮੁੱਹਲਾ, ਗੁਰੂ ਨਾਨਕ ਨਗਰ, ਗੱਰਿਡ ਕਲੋਨੀ, ਅਰਬਨ ਅਸਟੇਟ ਫੇਜ ਇੱਕ, ਨਾਭਾ ਤੋਂ ਪਾਂਡੂਸਰ ਮੁੱਹਲਾ, ਕਰਤਾਰਪੁਰਾ ਮੁੱਹਲਾ, ਜੈਮਲ ਸਿੰਘ ਕਲੋਨੀ, ਪਟੇਲ ਨਗਰ, ਰਾਜਪੁਰਾ ਤੋਂ ਗੁਰੂ ਗੋਬਿੰਦ ਨਗਰ, ਡਾਲੀਮਾ ਵਿਹਾਰ, ਸਮਾਣਾ ਤੋਂ ਨੇੜੇ ਰਵੀਦਾਸ ਗੁਰੂਦਵਾਰਾ ਆਦਿ ਥਾਵਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕੋਵਿਡ ਟੀਕਾਕਰਣ ਮੁਹਿੰਮ ਦੇ ਪਹਿਲੇ ਦਿਨ ਜਿਹਨਾਂ ਸਿਹਤ ਕਰਮੀਆਂ ਨੁੰ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ ਸੀ।ਉਹ ਸਾਰੇ ਹੀ ਠੀਕ ਠਾਕ ਹਨ ਅਤੇ ਕਿਸੇ ਨੂੰ ਵੀ ਇਸ ਵੈਕਸੀਨ ਦਾ ਥੋੜਾ ਬਹੁਤ ਬੁਰਾ ਅਸਰ ਹੋਣ ਦੀ ਸੁਚਨਾ ਨਹੀ ਮਿਲੀ।ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਵੀ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਇਸ ਕੋਵਿਡ ਟੀਕਾਕਰਨ ਦਾ ਕੰਮ ਜਾਰੀ ਹਰੇਗਾ।

ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 385 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,06,637 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,138 ਕੋਵਿਡ ਪੋਜਟਿਵ, 2,89,394 ਨੇਗੇਟਿਵ ਅਤੇ ਲੱਗਭਗ 705 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments