Covid report of Patiala 18 January 2021

January 18, 2021 - PatialaPolitics

ਸੇਵਾਮੁਕਤ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਬੀ.ਐਸ. ਸਿੱਧੁ, ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ, ਡਾ. ਹਰਬੰਸ ਲਾਲ ਬਾਂਸਲ, ਡਾ. ਗੁਰਵਿੰਦਰ ਰੰਧਾਵਾ, ਡਾ. ਐਸ.ਪੀ.ਐਸ ਨਰੁਲਾ ਨੇਂ ਵੀ ਲਗਵਾਏ ਕੋਵਿਡ ਵੈਕਸੀਨ ਦੇ ਟੀਕੇ।

ਜਿਲੇ ਵਿੱਚ 12 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 18 ਜਨਵਰੀ ( ) ਕੋਵਿਡ ਟੀਕਾਕਰਨ ਮੁਹਿੰਮ ਦੇ ਦੁਜੇ ਦਿਨ 238 ਸਿਹਤ ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ ਗਿਆ।ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕੋਵਿਡ ਟੀਕਾਕਰਣ ਮੁਹਿੰਮ ਦੇ ਦੁਜੇ ਦਿਨ ਜਿਲੇ ਦੇ ਤਿੰੰਨ ਥਾਂਵਾ ਮਾਤਾ ਕੁਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ ਅਤੇ ਸਿਵਲ ਹਸਪਤਾਲ ਰਾਜਪੁਰਾ ਤੋਂ ਇਲਾਵਾ ਮਿਲਟਰੀ ਹਸਪਤਾਲ ਵਿੱਚ ਵੀ ਸਿਹਤ ਕਰਮੀਆਂ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਉਣ ਦਾ ਕੰਮ ਜਾਰੀ ਰਿਹਾ।ਉਹਨਾਂ ਕਿਹਾ ਕਿ ਦੁਜੇ ਦਿਨ ਜਿਲੇ ਵਿੱਚ 238 ਸਿਹਤ ਕਰਮੀਆਂ ਵੱਲੋ ਆਪਣਾ ਟੀਕਾਕਰਨ ਕਰਵਾਇਆ।ਜਿਹਨਾਂ ਵਿੱੱਚੋ ਮਾਤਾ ਕੂਸ਼ਲਿਆਂ ਹਸਪਤਾਲ ਤੋਂ 52, ਰਾਜਿੰਦਰਾ ਹਸਪਤਾਲ ਤੋਂ 79,ਸਿਵਲ ਹਸਪਤਾਲ ਰਾਜਪੁਰਾ ਤੋਂ 37 ਅਤੇ ਮਿਲਟਰੀ ਹਸਪਤਾਲ ਤੋਂ 70 ਸਿਹਤ ਸਟਾਫ ਨੇਂ ਟੀਕੇ ਲਗਵਾਏ।ਮਾਤਾ ਕੁਸ਼ਲਿਆ ਹਸਪਤਾਲ ਵਿੱਚੋਂ ਟੀਕੇ ਲਗਵਾਉਣ ਵਾਲਿਆ ਵਿਚ ਸੇਵਾ ਮੁਕਤ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਬੀ.ਐਸ.ਸਿੱਧੁ, ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ, ਡਾ. ਗੁਰਵਿੰਦਰ ਸਿੰਘ ਰੰਧਾਵਾ, ਡਾ. ਰਹਬੰਸ ਲਾਲ ਬਾਂਸਲ, ਡਾ.ਐਸ.ਪੀ.ਐਸ ਨਰੁਲਾ ਡਾ. ਸੁੁਦੇਸ਼ ਪ੍ਰਤਾਪ, ਡਾ. ਪਰਮਿੰਦਰ ਸਿੰਘ, ਡਾ. ਭਾਰਤੀ ਬਾਂਸਲ, ਡਾ. ਬੋਪਾਰਾਏ, ਡਾ.ਅਖਿਲ, ਜਿਲਾ ਬੀ.ਸੀ.ਸੀ ਕੁਆਰਡੀਨੇਟਰ ਜਸਵੀਰ ਕੌਰ, ਬਿੱਟੁ ਆਦਿ ਸ਼ਾਮਲ ਸਨ। ਖਬਰ ਲਿਖੇ ਜਾਣ ਤੱਕ ਟੀਕੇ ਲਗਵਾਉਣ ਵਾਲੇ ਸਾਰੇ ਲਾਭਪਾਤਰੀ ਠੀਕ ਠਾਕ ਸਨ ਅਤੇ ਕਿਸੇ ਨੂੰ ਵੀ ਇਸ ਵੈਕਸੀਨ ਦਾ ਕੋਈ ਵੀ ਬੁਰਾ ਅਸਰ ਹੋਣ ਦੀ ਰਿਪੋਰਟ ਪ੍ਰਾਪਤ ਨਹੀ ਹੋਈ।ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਵੀ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਇਸ ਕੋਵਿਡ ਟੀਕਾਕਰਨ ਦਾ ਕੰਮ ਜਾਰੀ ਹਰੇਗਾ।

ਉਹਨਾਂ ਦਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 795 ਦੇ ਕਰੀਬ ਰਿਪੋਰਟਾਂ ਵਿਚੋਂ 12 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,150 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 17 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,494 ਹੋ ਗਈ ਹੈ। ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 494 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 244 ਹੈ।

ਪੋਜਟਿਵ ਆਏ 12 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 10, ਨਾਭਾ ਤੋਂ 01 ਅਤੇ ਬਲਾਕ ਹਰਪਾਲਪੁਰ ਤੋਂ 01 ਕੇਸ ਰਿਪੋਰਟ ਹੋਏ ਹਨ। ਇਹ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਆਏ ਇਹ ਕੇਸ ਪਟਿਆਲਾ ਸ਼ਹਿਰ ਦੇ ਤ੍ਰਿਪੜੀ ਟਾਉਨ, ਵਿਕਾਸ ਨਗਰ, ਅਰਬਨ ਅਸਟੇਟ ਫੇਜ ਇੱਕ, ਪ੍ਰੋਫੇਸਰ ਕਲੋਨੀ, ਅਨੰਦ ਨਗਰ, ਅਰਬਨ ਅਸਟੇਟ, ਨਾਭਾ ਤੋਂ ਸੰਗਤਪੁਰਾ ਮੁੱਹਲਾ ਆਦਿ ਥਾਵਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1350 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,07,987 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,150 ਕੋਵਿਡ ਪੋਜਟਿਵ, 2,90,177 ਨੇਗੇਟਿਵ ਅਤੇ ਲੱਗਭਗ 1260 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।