Covid report of Patiala 27 Dec,2020

December 27, 2020 - PatialaPolitics

ਪਟਿਆਲਾ, 27 ਦਸੰਬਰ ( ) ਜਿਲੇ ਵਿੱਚ 26 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1020 ਦੇ ਕਰੀਬ ਰਿਪੋਰਟਾਂ ਵਿਚੋਂ 26 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,658 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 14 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,921 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 470 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 267 ਹੈ।ਉਹਨਾਂ ਦੱਸਿਆਂ ਕਿ ਜਿੱਲੇ ਵਿੱਚ 95 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 26 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 22, ਰਾਜਪੁਰਾ ਤਂੋ 02, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ ਇੱਕ ਵਿਦੇਸ਼ ਤੋਂ ਆਉਣ ਅਤੇ 25 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਪੋਜਟਿਵ ਆਏ ਕੇਸ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਜੀਠੀਆਂ ਐਨਕਲੇਵ, ਐਸ.ਐਸ.ਟੀ ਨਗਰ, ਅਰਬਨ ਅਸਟੇਟ ਫੇਜ 2, ਅਮਨ ਨਗਰ, ਡੀ.ਐਮ.ਡਬਲਿਉ, ਨਿਉ ਮੇਹਰ ਸਿੰਘ ਕਲੋਨੀ, ਘੁਮੰਣ ਨਗਰ, ਆਰਿਆ ਸਮਾਜ, ਲਾਹੋਰੀ ਗੇਟ, ਫਰੈਂਡਜ ਐਨਕਲੇਵ, ਸਰਹੰਦੀ ਬਜਾਰ, ਨੇੜੇ ਵਿਸ਼ਵਕਰਮਾ ਮੰਦਰ, ਸਫਾਬਾਦੀ ਗੇਟ, ਜਗਦੀਸ਼ ਐਨਕਲੇਵ, ਪ੍ਰਤਾਪ ਨਗਰ, ਗਰੇਵਾਲ ਐਨਕਲੇਵ, ਹੀਰਾ ਬਾਗ, ਲੀਲਾ ਭਵਨ, ਰਾਜਪੁਰਾ ਤੋਂ ਰਾਜਪੁਰਾ ਟਾਉਨ ਅਤੇ ਪੁਰਾਨਾ ਰਾਜਪੁਰਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 470 ਹੀ ਹੈ।ਉਹਨਾਂ ਦੱਸਿਆਂ ਕਿ ਗਾਈਡਲਾਈਨ ਅਨੁਸਾਰ ਪਿਛਲੇ 28 ਦਿਨਾਂ ਦੋਰਾਣ ਇੰਗਲੈਂਡ ਤੋਂ ਪਰਤੇ ਯਾਤਰੀਆਂ ਦੀ ਸਿਹਤ ਜਾਂਚ ਦੋਰਾਣ ਕਾਲੋਮਾਜਰਾ ਬਲਾਕ ਦਾ ਇੱਕ ਬਗੈਰ ਫੱਲੂ ਲੱਛਣਾਂ ਵਾਲਾ ਇੰਗਲੈਂਡ ਤੋਂ ਪਰਤਿਆ ਯਾਤਰੀ ਕੋਵਿਡ ਜਾਂਚ ਦੋਰਾਣ ਕੋਵਿਡ ਪੋਜਟਿਵ ਪਾਇਆ ਗਿਆ ਹੈ ਜਿਸ ਨੂੰੰੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਦੀ ਆਈਸੋਲੇਸ਼ਨ ਫੈਸੀਲਿਟੀ ਵਿੱਚ ਸਿਫਟ ਕਰਵਾ ਦਿਤਾ ਗਿਆ ਹੈ ਅਤੇ ਗਾਈਡਲਾਈਨਜ ਅਨੁਸਾਰ ਸਬੰਧਤ ਮਰੀਜ ਦੇ ਸਵੈਬ ਸੈਂਪਲ ਅਗਲੇਰੀ ਜਾਂਚ ਲਈ ਪੁਨੇੇ ਦੀ ਸਰਕਾਰੀ ਲੈਬ ਵਿਖੇ ਭੇਜ ਦਿੱਤੇ ਗਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 225 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,82,044 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,658 ਕੋਵਿਡ ਪੋਜਟਿਵ, 2,65,381 ਨੇਗੇਟਿਵ ਅਤੇ ਲੱਗਭਗ 605 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।