Covid report of Patiala 30 Dec.2020

December 30, 2020 - PatialaPolitics

ਜਿਲੇ ਵਿੱਚ 33 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
02 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ
ਪਟਿਆਲਾ, 30 ਦਸੰਬਰ ( ) ਜਿਲੇ ਵਿੱਚ 33 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1490 ਦੇ ਕਰੀਬ ਰਿਪੋਰਟਾਂ ਵਿਚੋਂ 33 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,727 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 24 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,005 ਹੋ ਗਈ ਹੈ।ਅੱਜ ਜਿਲੇ ਵਿੱਚ 02 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 477 ਹੋ ਗਈ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 245 ਹੈ।ਉਹਨਾਂ ਦੱਸਿਆ ਕਿ ਜਿੱਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 33 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋ 24, ਸਮਾਣਾ ਤੋਂ 03, ਰਾਜਪੁਰਾ ਤਂੋ 05 ਅਤੇ ਬਲਾਕ ਕੌਲੀ ਤਂੋ 01 ਕੇਸ ਰਿਪੋਰਟ ਹੋਏ ਹਨ। ਜਿਹੜੇ ਕਿ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਪੋਜਟਿਵ ਆਏ ਕੇਸ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਾਲਵਾ ਕਲੋਨੀ,ਬਚਿੱਤਰ ਨਗਰ, ਦੀਪ ਨਗਰ, ਗੁਰੂ ਨਾਨਕ ਨਗਰ, ਰਤਨ ਨਗਰ, ਲਹੋਰੀ ਗੇਟ, ਤ੍ਰਿਪੜੀ ਟਾਉਨ, ਅਜੀਤ ਨਗਰ , ਨਿਊ ਯਾਦਵਿੰਦਰਾ ਕਲੋਨੀ, ਘੁੰਮਣ ਨਗਰ ,ਬਲੌਸਮ ਅੇੈਨਕਲੇਵ, ਭਿੰਡੀਆਂ ਸਟਰੀਟ, ਪ੍ਰਤਾਪ ਨਗਰ, ਆਫੀਸਰ ਅੇੈਨਕਲੇਵ, ਰਾਘੋਮਾਜਰਾ, ਸੰਤ ਹਜ਼ਾਰਾ ਸਿੰਘ ਨਗਰ, ਝਿੱਲ ਚੌਂਕ, ਅਰਬਨ ਅਸਟੇਟ ਫੇਜ਼ 3, ਸ਼ਬਜੀ ਮੰਡੀ, ਰਾਜਪੁਰਾ ਤੋਂ ਗੁਰੂ ਨਾਨਕ ਪੁਰਾ ,ਵਿਕਾਸ ਨਗਰ, ਥਾਨਾ ਸਿਟੀ ਰੋਡ, ਆਰੀਆ ਸਮਾਜ , ਸੰਤ ਵਿਹਾਰ, ਸਮਾਣਾ ਤੋਂ ਬਸਤੀ ਗੋਬਿੰਦ ਨਗਰ ਅਤੇ ਸਮਾਣਾ ਸ਼ਹਿਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 02 ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਪੋਜਟਿਵ ਮਰੀਜਾਂ ਦੀਆਂ ਮੌਤਾਂ ਦੀ ਗਿਣਤੀ 477 ਹੋ ਗਈ ਹੈ। ਪਹਿਲੀ ਪਟਿਆਲਾ ਸ਼ਹਿਰ ਦੇ ਰਾਘੋਮਾਜਰਾ ਦੇ ਰਹਿਣ ਵਾਲੇ 68 ਸਾਲਾ ਪੁਰਸ਼ ਜ਼ੋ ਕਿ ਹਾਈਪਰਟੈਂਸ਼ਨ ਅਤੇ ਸੂਗਰ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ। ਦੂਸਰੀ ਭਿੰਡੀਆਂ ਸਟਰੀਟ ਦੇ ਰਹਿਣ ਵਾਲੇ 84 ਸਾਲਾ ਬਜੁਰਗ ਜ਼ੋ ਕਿ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1090 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,85,789 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,727 ਕੋਵਿਡ ਪੋਜਟਿਵ, 2,68,352 ਨੇਗੇਟਿਵ ਅਤੇ ਲੱਗਭਗ 1310 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।