Covid report of Patiala 30 October 2020

October 30, 2020 - PatialaPolitics

ਜਿਲੇ ਵਿੱਚ 28 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ 95 ਫੀਸਦੀ ਦੇ ਕਰੀਬ ਕੋਵਿਡ ਮਰੀਜ ਕੋਵਿਡ ਤੋਂ ਹੋਏ ਠੀਕ ਬਾਕੀ ਸਿਹਤਯਾਬੀ ਵੱਲ: ਡਾ. ਮਲਹੋਤਰਾ ਪਟਿਆਲਾ, 30 ਅਕਤੂਬਰ ( ) ਜਿਲੇ ਵਿਚ 28 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1190 ਦੇ ਕਰੀਬ ਰਿਪੋਰਟਾਂ ਵਿਚੋਂ 28 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,776 ਹੋ ਗਈ ਹੈ ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 20 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12112 ਹੋ ਗਈ ਹੈ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 378 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 286 ਹੈ ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ। ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 28 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 11, ਸਮਾਣਾ ਤੋਂ 05, ਨਾਭਾ ਤੋਂ 04, ਬਲਾਕ ਭਾਦਸੋਂ ਤੋਂ 01, ਬਲਾਕ ਕੋਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 03, ਬਲਾਕ ਹਰਪਾਲਪੁਰ ਤੋਂ 01, ਬਲਾਕ ਦੁਧਨਸਾਧਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ ।ਜਿਹਨਾਂ ਵਿਚੋਂ 05 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 23 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਰਿੰਦਰ ਨਗਰ, ਪ੍ਰਤਾਪ ਨਗਰ, ਦਰਸ਼ਨ ਨਗਰ, ਐਸ.ਐਸ.ਟੀ ਨਗਰ, ਨਾਮਧਰ ਖਾਨ ਰੋਡ, ਗੁਰੂ ਨਾਨਕ ਨਗਰ, ਰਣਬੀਰ ਮਾਰਗ, ਰਤਨ ਨਗਰ, ਨਾਭਾ ਤੋਂ ਡੀ.ਏ.ਵੀ ਸਕੂਲ, ਪਾਂਡੁਸਰ ਮੁਹੱਲਾ, ਗੁਰੂ ਨਾਨਕ ਪੁਰਾ ਮੁਹੱਲਾ, ਸਮਾਣਾ ਤੋਂ ਦੁਸ਼ਿਹਰਾ ਗਰਾਂਉਂਡ, ਰਾਮ ਬਸਤੀ, ਘੜਾਮਾ ਪੱਤੀ, ਦੁਰਗਾ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ ਜਿਹਨਾ ਵਿੱਚੋ ਪਹਿਲਾ ਬਲਾਕ ਸ਼ੁਤਰਾਣਾ ਦੇ ਪਿੰਡ ਦਾਨੀਪੁਰ ਦੀ ਰਹਿਣ ਵਾਲੀ 60 ਸਾਲਾ ਅੋਰਤ ਜੋ ਕਿ ਸ਼ੁਗਰ ਅਤੇ ਹਾਈਪਰਟੈਂਸ਼ਨ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਦੁਸਰਾ ਕਸਬਾ ਘੱਗਾ ਦੇ ਵਾਰਡ ਨੰਬਰ 5 ਦਾ ਰਹਿਣ ਵਾਲਾ 66 ਸਾਲਾ ਪੁਰਸ਼ ਜੋ ਕਿ ਪੁਰਾਨਾ ਦਿਲ ਦੀ ਬਿਮਾਰੀ ਦਾ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ।ਇਹਨਾਂ ਮਰੀਜਾ ਦੀ ਹਸਪਤਾਲ ਵਿੱਚ ਇਲਾਜ ਦੋਰਾਣ ਮੋਤ ਹੋ ਗਈ। ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 378 ਹੋ ਗਈ ਹੈ। ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 980 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,95,039, ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,776 ਕੋਵਿਡ ਪੋਜਟਿਵ, 1,81,023 ਨੇਗੇਟਿਵ ਅਤੇ ਲੱਗਭਗ 840 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।