covid report of Patiala 31 January 2021

January 31, 2021 - PatialaPolitics

ਜਿਲੇ ਵਿੱਚ 15 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 31 ਜਨਵਰੀ ( ) ਜਿਲੇ ਵਿੱਚ 15 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1124 ਦੇ ਕਰੀਬ ਰਿਪੋਰਟਾਂ ਵਿਚੋਂ 15 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,375 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 21 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,717 ਹੋ ਗਈ ਹੈ। ਅੱਜ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ, ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 504 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 154 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 15 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 07, ਬਲਾਕ ਦੁਧਨਸਾਧਾਂ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 07 ਕੇਸ ਰਿਪੋਰਟ ਹੋਏ ਹਨ। ਇਹਨਾਂ 15 ਪੋਜਟਿਵ ਕੇਸਾਂ ਵਿਚੋਂ 2 ਪੋਜਟਿਵ ਕੇਸ ਦੇ ਸੰਪਰਕ ੱਿਵਚ ਆਉਣ ਅਤੇ 13 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਰਾਜਪੁਰਾ ਰੋਡ,ਜਗਦੀਸ਼ ਆਸ਼ਰਮ,ਭਾਖੜਾ ਅੇਨਕਲੇਵ,ਚਾਹਲ ਸਟਰੀਟ,ਬੈਨਕ ਕਲੋਨੀ,ਪ੍ਰੇਮ ਨਗਰ, ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 260 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,20,842 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,375 ਕੋਵਿਡ ਪੋਜਟਿਵ, 2,85,632 ਨੇਗੇਟਿਵ ਅਤੇ ਲੱਗਭਗ 435 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।