Patiala Politics

Patiala News Politics

Covid report of Patiala and vaccination schedule of Patiala 24 September

ਮੈਗਾ ਡਰਾਈਵ ਕੋਵਿਡ ਟੀਕਾਕਰਨ ਦੋਰਾਨ 30468 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਸ਼ੁਕਰਵਾਰ ਨੂੰ ਹੋਵੇਗਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ।
ਜਿਲ੍ਹੇ ਕੋਈ ਵੀ ਕੋਵਿਡ ਪਾਜੇਟਿਵ ਕੇਸ ਨਹੀਂ ਹੋਇਆਂ ਰਿਪੋਰਟ: ਸਿਵਲ ਸਰਜਨ
ਪਟਿਆਲਾ 23 ਸਤੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 30468 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 12,47,024 ਹੋ ਗਈ ਹੈ।ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 24 ਸਤੰਬਰ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਐਮ.ਸੀ.ਆਫਿਸ ਨਿਊ ਅਨਾਜ਼ ਮੰਡੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ ਅਤੇ ਅਨੰਦ ਨਗਰ ਬੀ, ਹੀਲ ਐਂਡ ਕੇਅਰ ਹਸਪਤਾਲ ਨੇੜੇ ਟਿਵਾਣਾ ਚੋਕ ਭਾਦਸੋਂ ਰੋਂਡ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਾਜੀਗਰ ਬਸਤੀ, ਪਾਤੜਾਂ ਦੇ ਭਾਰਤ ਵਿਕਾਸ ਪ੍ਰੀਸ਼ਦ ਹਸਪਤਾਲ, ਘਨੌਰ ਦੇ ਸਰਕਾਰੀ ਸਕੂਲ, ਰਾਜਪੁਰਾ ਪਟੇਲ ਕਾਲਜ਼, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਤੋ ਇਲਾਵਾ ਬਲਾਕ ਕੌਲੀ, ਦੁਧਨਸਾਧਾਂ, ਹਰਪਾਲਪੁਰ, ਭਾਦਸੋਂ, ਸ਼ਤਰਾਣਾ ਅਤੇ ਕਾਲੋਮਾਜਰਾ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 2066 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਕੋਈ ਵੀ ਕੋਵਿਡ ਪਾਜੇਟਿਵ ਕੇਸ ਰਿਪੋਰਟ ਨਹੀਂ ਹੋਇਆਂ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48871 ਹੀ ਹੈ। ਮਿਸ਼ਨ ਫਹਿਤ ਤਹਿਤ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 4 ਹੈ ਜਿਸ ਕਾਰਨ ਕੁੱਲ ਠੀਕ ਹੋਣ ਵਾਲੇ ਮਰੀਜ਼ਾ ਦੀ ਗਿਣਤੀ 47505 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 13 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2115 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,45,820 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48871ਕੋਵਿਡ ਪੋਜਟਿਵ, 8,95,608 ਨੈਗੇਟਿਵ ਅਤੇ ਲਗਭਗ 1341 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments