Covid report of Patiala today and vaccination schedule of Patiala 17 September

September 16, 2021 - PatialaPolitics

ਮੈਗਾਡਰਾਈਵ ਮੁਹਿੰਮ ਤਹਿਤ ਇੱਕ ਦਿਨ ਵਿਚ ਰਿਕਾਰਡ 35002 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਸ਼ੁਕਰਵਾਰ ਨੂੰ ਲੱਗਣਗੇ ਕੋਵਿਡ ਟੀਕਾਕਰਨ ਕੈਂਪ।
ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ।
2 ਕੋਵਿਡ ਕੇਸ ਹੋਏ ਪਾਜੇਟਿਵ ਰਿਪੋਰਟ : ਸਿਵਲ ਸਰਜਨ
ਪਟਿਆਲਾ, 16 ਸਤੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਚਲਾਈ ਵਿਸ਼ਾਲ ਮੈਗਾਡਰਾਈਵ ਮੁਹਿੰਮ ਤਹਿਤ ਕੋਵਿਡ ਟੀਕਾਕਰਨ ਕੈਂਪਾਂ ਵਿੱਚ 35002 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 11,55,508 ਹੋ ਗਈ ਹੈ। ਅੱਜ ਜਿਲ੍ਹੇ ਵਿਚ ਚਲਾਈ ਗਈ ਮੈਗਾਡਰਾਈਵ ਮੁਹਿੰਮ ਤਹਿਤ ਲਗਾਏ ਗਏ ਕੋਵਿਡ ਟੀਕਾਕਰਨ ਕੈਂਪਾ ਦਾ ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਬਲਾਕ ਦੁਧਨਸਾਧਾ ਅਤੇ ਹੋਰ ਵੱਖ ਵੱਖ ਥਾਂਵਾ ਤੇ ਜਾ ਕੇ ਕੋਵਿਡ ਟੀਕਾਕਰਨ ਕੈਂਪਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਨਾਲ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵੀ ਸ਼ਾਮਲ ਸਨ।ਉਨਾਂ ਦੱਸਿਆ ਕਿ ਮਿਤੀ 17 ਸਤੰਬਰ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ.ਡਬਲਿਉ ਰੇਲਵੇ ਹਸਪਤਾਲ,ਮਿਲਟਰੀ ਹਸਪਤਾਲ,ਸਰਕਾਰੀ ਰਜਿੰਦਰਾ ਹਸਪਤਾਲ,ਪੁਲਿਸ ਲਾਈਨ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ-ਬੀ, ਐਮ.ਸੀ.ਆਫਿਸ ਨਿਊ ਅਨਾਜ਼ ਮੰਡੀ ਵਾਰਡ ਨੰ: 14, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ,ਰਾਮ ਲੀਲਾ ਗਰਾਂਉਡ ਰਾਘੋਮਾਜਰਾ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ, ਰਾਜਪੁਰਾ ਦੇ ਨਾਮ ਦੇਵ ਭਵਨ ਪੁਰਾਣਾ ਰਾਜਪੁਰਾ, ਸਮਾਣਾ ਦੇ ਆਤਮ ਵਿਚਾਰ ਕੁਟੀਆਂ ,ਪਾਤੜਾਂ ਦੇ ਭਗਵਾਨ ਹੈਲਥ ਕੇਅਰ ਤੋ ਇਲਾਵਾ ਬਲਾਕ ਭਾਦਸੋਂ,ਸ਼ੂਤਰਾਨਾ,ਕੋਲੀ,ਕਾਲੋਮਾਜਰਾ, ਹਰਪਾਲਪੁਰ ਅਤੇ ਦੁਧਨਸਾਧਾ ਦੇ 30 ਦੇ ਕਰੀਬ ਪਿੰਡਾਂ ਵਿਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2209 ਕੋਵਿਡ ਰਿਪੋਰਟਾਂ ਵਿਚੋਂ 2 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿਚੋ 1 ਬਲਾਕ ਸ਼ਤਰਾਣਾ ਅਤੇ 1 ਬਲਾਕ ਭਾਦਸੋਂ ਨਾਲ ਸਬੰਧਤ ਹੈ। ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48861 ਹੋ ਗਈ ਹੈ ,ਮਿਸ਼ਨ ਫਹਿਤ ਤਹਿਤ ਕੋਵਿਡ ਤੋ 5 ਹੋਰ ਮਰੀਜ਼ ਠੀਕ ਹੋਣ ਨਾਲ ਮਰੀਜਾਂ ਦੀ ਗਿਣਤੀ 47476 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 32 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2092 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,32,218 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,861 ਕੋਵਿਡ ਪੋਜਟਿਵ,8,81,898 ਨੈਗੇਟਿਵ ਅਤੇ ਲਗਭਗ 1459 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।