Patiala Politics

Patiala News Politics

Covid report of Patiala today and Vaccination schedule of Patiala 21 September

ਕੋਵਿਡ ਟੀਕਾਕਰਨ ਕੈਂਪਾ ਵਿਚ 6162 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਮੰਗਲਵਾਰ ਨੂੰ ਲੱਗਣਗੇ ਕੋਵਿਡ ਟੀਕਾਕਰਨ ਕੈਂਪ ।
ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
02 ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ,20 ਸਤੰਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 6162 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 12,07,887 ਹੋ ਗਈ ਹੈ।
ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 21 ਸਤੰਬਰ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੈਕਸੀਨ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ , ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਰਾਧਾ ਸੁਆਮੀ ਸਤਸੰਗ ਘਰ ,ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ ਅਤੇ ਮੋਬਾਈਲ ਟੀਮ, ਸਮਾਣਾ ਦੇ ਅਗਰਵਾਲ ਧਰਮਸ਼ਾਲਾ , ਪਾਤੜਾਂ ਦੇ ਦੁਰਗਾ ਦਲ ਹਸਪਤਾਲ, ਰਾਜਪੁਰਾ ਦੇ ਨਾਮਦੇਵ ਭਵਨ ਅਤੇ ਰਾਧਾ ਸੁਆਮੀ ਸਤਸੰਗ ਘਰ, ਸਨੋਰ, ਦੇਵੀਗੜ੍ਹ, ਫਤਿਹਪੁਰ,ਪਾਤੜਾਂ,ਨਾਭਾ ਆਦਿ ਦੇ ਰਾਧਾ ਸੁਆਮੀ ਸਤਸੰਗ ਘਰ, ਬਲਾਕ ਕੌਲੀ , ਭਾਦਸੋਂ , ਦੁਧਨਸਾਧਾ , ਕਾਲੋਮਾਜਰਾ, ਹਰਪਾਲਪੁਰ ਦੇ 50 ਦੇ ਕਰੀਬ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਵੀ ਕੋਵਿਡ ਟੀਕਾਕਰਨ ਹੋਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ ।
ਅੱਜ ਜਿਲੇ ਵਿੱਚ ਪ੍ਰਾਪਤ 1050 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਪਾਏ ਗਏ ਹਨ। ਜਿਨ੍ਹਾ ਵਿਚੋ ਇੱਕ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਹਰਪਾਲਪੁਰ ਨਾਲ ਸਬੰਧਤ ਹੈ। ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48866 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਪੰਜ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47494 ਹੋ ਗਈ ਹੈ ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 19 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1954 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,39,391 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,866 ਕੋਵਿਡ ਪੋਜਟਿਵ, 8,89,140 ਨੈਗੇਟਿਵ ਅਤੇ ਲਗਭਗ 1385 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Facebook Comments