Covid report of Patiala today and vaccination schedule of Patiala 26 September

September 25, 2021 - PatialaPolitics

ਮੈਗਾਡਰਾਈਵ ਮੁਹਿੰਮ ਤਹਿਤ 31408 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਐਤਵਾਰ ਨੁੰ ਵੀ ਲੱਗਣਗੇ ਕੋਵਿਡ ਟੀਕਾਕਰਨ ਕੈਂਪ 

ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ

01 ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ

        ਪਟਿਆਲਾ 25 ਸਤੰਬਰ  (       )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਮੈਗਾਡਰਾਈਵ ਮੁਹਿੰਮ ਤਹਿਤ ਕੋਵਿਡ ਟੀਕਾਕਰਨ ਕੈਂਪਾਂ ਵਿੱਚ 31408 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 12,86,584 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਜਿਲ੍ਹੇ ਵਿੱਚ ਵੈਕਸੀਨ ਦੀ ਕੋਈ ਘਾਟ ਨਹੀ ਹੈ ਅਤੇ ਕੱਲ ਦਿਨ ਐਤਵਾਰ ਹੋਣ ਕਾਰਣ ਵੈਕਸੀਨ ਦੀ ਦੁਜੀ ਡੋਜ ਲਗਾਉਣ ਲਈ ਸਿਹਤ ਸਸੰਥਾਂਵਾ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਹਨਾਂ ਕਿਹਾ ਕਿ ਜਿਨ੍ਹਾਂ ਨਾਗਰਿਕਾਂ ਦੇ ਕੋਵੀਸ਼ੀਲਡ ਵੈਕਸੀਨ ਦੀ ਪਹਿਲੀ ਡੋਜ਼ ਲੱਗੇ ਨੁੰ 84 ਦਿਨ ਦਾ ਸਮਾਂ ਹੋ ਗਿਆ ਹੈ ,ਉਹ ਇਹਨਾਂ ਸਿਹਤ ਸੰਸਥਾਂਵਾ ਵਿੱਚ ਪੰਹੁਚ ਕੇ ਵੈਕਸੀਨ ਦੀ ਦੁਜੀ ਡੋਜ ਜਰੂਰ ਲਗਾਉਣ।

 ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 26 ਸਤੰਬਰ ਦਿਨ ਐਤਵਾਰ  ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਗੁਰੂਦੁਆਰਾ ਸਾਹਿਬ ਅਰਬਨ ਅਸਟੇਟ ਫੇਜ ਇੱਕ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੇੜੇ ਸ਼ੇਰੇ ਪੰਜਾਬ ਮਾਰਕਿਟ, ਪਤੰਜਲੀ ਸਟੋਰ ਨੇੜੇ 24 ਨੰਬਰ ਫਾਟਕ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ (ਸੈਕਿੰਡ ਡੋਜ), ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਟਿਆਲਾ ਸ਼ਹਿਰ, ਨਾਭਾ, ਪਾਤੜਾਂ, ਸਮਾਣਾ, ਰਾਜਪੁਰਾ, ਸਨੋਰ, ਸੁਲਰ, ਰੋਣੀ, ਫਤਿਹਪੁਰ, ਦੇਵੀਗੜ ਦੇ ਰਾਧਾ ਸੁਆਮੀ ਘਰਾਂ, ਪ੍ਰਾਇਮਰੀ ਸਿਹਤ ਕੇਂਦਰ ਕੌਲੀ (ਸੈਕਿੰਡ ਡੋਜ),ਪ੍ਰਾਇਮਰੀ ਸਿਹਤ ਕੇਂਦਰ ਭਾਦਸੋਂ (ਸੈਕਿੰਡ ਡੋਜ), ਪ੍ਰਾਇਮਰੀ ਸਿਹਤ ਕੇਂਦਰ ਸ਼ੁਤਰਾਣਾ ( ਸੈਕਿੰਡ ਡੋਜ), ਪ੍ਰਾਇਮਰੀ ਸਿਹਤ ਕੇਂਦਰ ਦੁਧਨਸਾਧਾ( ਸੈਕਿੰਡ ਡੋਜ) , ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ (ਸੈਕਿੰਡ ਡੋਜ), ਪ੍ਰਾਇਮਰੀ ਸਿਹਤ ਕੇਂਦਰ ਕਾਲੋਮਾਜਰਾ ( ਸੈਕਿੰਡ ਡੋਜ), ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਅਤੇ ਘਨੋਰ(ਸੈਕਿੰਡ ਡੋਜ)ਆਦਿ ਵਿਖੇ ਕੋਵਿਡ ਟੀਕਾਕਰਣ ਕੀਤਾ ਜਾਵੇਗਾ।

 ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ ।

        ਅੱਜ ਜਿਲੇ ਵਿੱਚ ਪ੍ਰਾਪਤ 2021 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਪਾਇਆ ਗਿਆ ਹੈ ਜੋ ਕਿ ਬਲਾਕ ਦੁਧਨਸਾਧਾ ਨਾਲ ਸਬੰਧਤ ਹਨ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48874 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47507 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 14 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

                   ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1935 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,48,676 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,8874 ਕੋਵਿਡ ਪੋਜਟਿਵ, 8,98,523 ਨੈਗੇਟਿਵ ਅਤੇ ਲਗਭਗ 1279 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।