Patiala Politics

Patiala News Politics

Covid report of Patiala today and vaccination schedule of Patialafor 28 September

ਕੋਵਿਡ ਟੀਕਾਕਰਨ ਕੈਂਪਾਂ ਵਿੱਚ 1080 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਮੰਗਲਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ
ਜਿਲ੍ਹੇ ਵਿੱਚ ਇੱਕ ਕੋਵਿਡ ਪਾਜੇਟਿਵ ਕੇਸ ਹੋਇਆ ਰਿਪੋਰਟ :ਸਿਵਲ ਸਰਜਨ
ਪਟਿਆਲਾ 27 ਸਤੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 1080 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 12,96,081 ਹੋ ਗਈ ਹੈ।ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 28 ਸਤੰਬਰ ਦਿਨ ਮੰਗਲਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ.ਟ੍ਰੇਨਿੰਗ ਸੈਂਟਰ ਅਤੇ ਪ੍ਰੀਤ ਕੰਬਾਈਨ, ਸਮਾਣਾ ਦੇ ਸ਼ਿਵ ਮੰਦਰ, ਰਾਜਪੁਰਾ ਦੇ ਪਟੇਲ ਕਾਲਜ, ਪਟਿਆਲਾ ਸ਼ਹਿਰ, ਨਾਭਾ, ਰਾਜਪੁਰਾ, ਪਾਤੜਾਂ, ਕਾਹਨਗੜ, ਦੇਵੀਗੜ, ਸਨੌਰ, ਦੇ ਰਾਧਾਸੁਆਮੀ ਸਤਸੰਗ ਘਰ, ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਵਿੱਚ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ।ਇਸ ਤੋਂ ਇਲਾਵਾ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ,ਪਟਿਆਲਾ ਸ਼ਹਿਰ, ਨਾਭਾ, ਰਾਜਪੁਰਾ,ਕਾਹਨਗੜ, ਸਨੌਰ ਆਦਿ ਦੇ ਰਾਧਾਸੁਆਮੀ ਸਤਸੰਗ ਘਰਾਂ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 933 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਪਾਜੇਟਿਵ ਕੇਸ ਰਿਪੋਰਟ ਹੋਇਆ ਹੈ।ਜੋ ਨਾਭਾ ਏਰੀਏ ਨਾਲ ਸਬੰਧਤ ਹੈ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48,877 ਹੀ ਹੈ। ਮਿਸ਼ਨ ਫਹਿਤ ਤਹਿਤ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47,511 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 13 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆਂ ਕਿ ਸਕੂਲਾਂ ਵਿੱਚ ਸਟਾਫ ਅਤੇ ਵਿਦਿਆਰਥੀਆਂ ਦੇ ਲਏ ਜਾ ਰਹੇ ਕੋਵਿਡ ਸੈਂਪਲਾ ਦੀ ਲਗਾਤਾਰਤਾ ਵਿੱਚ ਹੁਣ ਤੱਕ 25,223 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿੱਚੋਂ ਹੁਣ ਤੱਕ 12 ਪੋਜਟਿਵ ਪਾਏ ਗਏ ਹਨ ਅਤੇ ਸੈਂਪਲਿੰਗ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1056 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,50,497 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48877 ਕੋਵਿਡ ਪੋਜਟਿਵ, 9,01,058 ਨੈਗੇਟਿਵ ਅਤੇ ਲਗਭਗ 562 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments